Skip to content

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿੱਚ ਧਾਰਮਿਕ ਪ੍ਰੀਖਿਆ,

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿੱਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਧਾਰਮਿਕ ਪ੍ਰੀਖਿਆ ਕਰਵਾਈ ਗਈ। 80 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਭਾਗ।

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿੱਚ ਧਾਰਮਿਕ ਪ੍ਰੀਖਿਆ,

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

80 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਭਾਗ

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਕਰਵਾਇਆ ਉਪਰਾਲਾ

ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੁੜਨ ਲਈ ਕੀਤਾ ਪ੍ਰੇਰਿਤ

ਸਿੱਧਵਾਂ ਬੇਟ: ਦਿਨੇਸ਼ ਸ਼ਰਮਾ 

ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਵਿਰਸੇ, ਇਤਿਹਾਸ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਉਦੇਸ਼ ਨਾਲ ਇਲਾਕੇ ਦੀ ਨਾਮਵਰ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ, ਸਿੱਧਵਾਂ ਬੇਟ ਵਿਖੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦੇ ਸਹਿਯੋਗ ਨਾਲ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿੱਚ 80 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਅਧੀਨ ਉਤਸ਼ਾਹ ਨਾਲ ਭਾਗ ਲਿਆ।

ਪ੍ਰੀਖਿਆ ਦੌਰਾਨ ਵਿਦਿਆਰਥੀਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਧਾਰਮਿਕ ਪ੍ਰੀਖਿਆਵਾਂ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਇਤਿਹਾਸ, ਸਿਧਾਂਤਾਂ ਅਤੇ ਵਿਰਾਸਤੀ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦਾ ਨਾਮ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਬਾਰੇ ਜਾਣੂ ਹੋਣਾ ਚਾਹੀਦਾ ਹੈ ਤਾਂ ਜੋ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿ ਸਕਣ।

ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵੀ ਅਜਿਹੀਆਂ ਗਤੀਵਿਧੀਆਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਮੈਨੇਜਮੈਂਟ ਦੇ ਨੁਮਾਇੰਦਿਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਬੱਚਿਆਂ ਨੂੰ ਆਪਣੇ ਧਾਰਮਿਕ ਵਿਰਸੇ ਅਤੇ ਇਤਿਹਾਸ ਬਾਰੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਆਪਣੇ ਧਰਮ ਅਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੋੜਨ ਦਾ ਵਧੀਆ ਸਾਧਨ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਵਿੱਚ ਭਵਿੱਖ ਵਿੱਚ ਵੀ ਅਜਿਹੀਆਂ ਧਾਰਮਿਕ ਅਤੇ ਸਿੱਖਿਆਦਾਇਕ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ।

ਇਸ ਮੌਕੇ ਸਕੂਲ ਦੇ ਚੇਅਰਮੈਨ ਸਨੀ ਅਰੋੜਾ, ਪ੍ਰੈਜ਼ੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸਕੱਤਰ ਅੰਜੂ ਬਾਲਾ, ਗਗਨਦੀਪ ਬਾਵਾ ਅਤੇ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਹਾਜ਼ਰ ਸਨ। ਸਮੂਹ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਧਾਰਮਿਕ ਪ੍ਰੀਖਿਆਵਾਂ ਅਤੇ ਸਿੱਖਿਆਦਾਇਕ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।