Skip to content

ਜਗਰਾਉਂ ’ਚ ਯੂਥ ਅਕਾਲੀ ਰੈਲੀ ਲਈ ਐਸ.ਆਰ. ਕਲੇਰ ਵੱਲੋਂ ਲਾਮਬੰਦੀ

4 ਨਵੰਬਰ ਦੀ ਜਗਰਾਉਂ ਯੂਥ ਅਕਾਲੀ ਦਲ ਰੈਲੀ ਲਈ ਐਸ.ਆਰ. ਕਲੇਰ ਵੱਲੋਂ ਪਿੰਡਾਂ ਦੇ ਦੌਰੇ। ਪਿੰਡ ਲੰਮੇ ਤੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।

ਜਗਰਾਉਂ ’ਚ ਯੂਥ ਅਕਾਲੀ ਰੈਲੀ ਲਈ ਐਸ.ਆਰ. ਕਲੇਰ ਵੱਲੋਂ ਲਾਮਬੰਦੀ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਜਗਰਾਉਂ, 30 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਜਗਰਾਉਂ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ 4 ਨਵੰਬਰ ਨੂੰ ਜਗਰਾਉਂ ਵਿਖੇ ਹੋਣ ਜਾ ਰਹੀ ਯੂਥ ਅਕਾਲੀ ਦਲ ਦੀ ਰੈਲੀ ਲਈ ਪਿੰਡ ਪੱਧਰ ’ਤੇ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਇੰਚਾਰਜ ਐਸ.ਆਰ. ਕਲੇਰ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਪਿੰਡ ਵਾਸੀਆਂ ਨਾਲ ਵੀ ਸਿੱਧਾ ਸੰਪਰਕ ਬਣਾਇਆ।

ਪਿੰਡ ਲੰਮੇ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਐਸ.ਆਰ. ਕਲੇਰ ਨੇ ਕਿਹਾ ਕਿ 4 ਨਵੰਬਰ ਨੂੰ ਜਗਰਾਉਂ ਵਿਖੇ ਹੋਣ ਜਾ ਰਹੀ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਨੌਜਵਾਨਾਂ, ਪਾਰਟੀ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਪਿੰਡ ਲੰਮੇ ਤੋਂ ਡੋਰ-ਟੂ-ਡੋਰ ਲੋਕ ਸੰਪਰਕ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਮੁਹਿੰਮ ਦੌਰਾਨ ਪਿੰਡ ਵਾਸੀਆਂ ਨਾਲ ਘਰ-ਘਰ ਜਾ ਕੇ ਰਾਬਤਾ ਕਾਇਮ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਲੋਕਾਂ ਨਾਲ ਸਿੱਧੇ ਵਿਚਾਰ-ਵਟਾਂਦਰੇ ਰਾਹੀਂ ਉਨ੍ਹਾਂ ਦੇ ਮਸਲਿਆਂ ਨੂੰ ਸੁਣਨ ਦੇ ਨਾਲ-ਨਾਲ ਪਾਰਟੀ ਦੀਆਂ ਸਰਗਰਮੀਆਂ ਬਾਰੇ ਵੀ ਗੱਲਬਾਤ ਕੀਤੀ ਗਈ।

ਐਸ.ਆਰ. ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਮਿਹਨਤੀ ਵਰਕਰਾਂ ਅਤੇ ਲੋਕਾਂ ਵੱਲੋਂ ਮਿਲਦੇ ਪਿਆਰ ਤੇ ਸਹਿਯੋਗ ਵਿੱਚ ਹੈ। ਉਨ੍ਹਾਂ ਅੱਗੇ ਕਿਹਾ ਕਿ 4 ਨਵੰਬਰ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਜਗਰਾਉਂ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਵੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ ਗਿਆ। ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਇਹ ਪਿੰਡ ਪੱਧਰੀ ਮੁਹਿੰਮ 4 ਨਵੰਬਰ ਦੀ ਰੈਲੀ ਲਈ ਜਥੇਬੰਦਕ ਤਿਆਰੀਆਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਹਲਕੇ ਵਿੱਚ ਲੋਕ ਸੰਪਰਕ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖੀ ਜਾ ਰਹੀ ਹੈ।

ਇਸ ਮੌਕੇ ਯੂਥ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ ਚਕਰ, ਐੱਸ.ਸੀ. ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਸੀਨੀਅਰ ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਲਾਡੀ ਦੇਹੜਕਾ, ਗੁਰਪ੍ਰੀਤ ਸਿੰਘ ਬਿੱਟੂ ਬਲਾਕ ਸੰਮਤੀ ਮੈਂਬਰ ਲੰਮੇ, ਨੰਬਰਦਾਰ ਜਗਦੇਵ ਸਿੰਘ, ਜਰਨੈਲ ਸਿੰਘ ਨੰਬਰਦਾਰ, ਗੁਰਚਰਨ ਸਿੰਘ ਢਿੱਲੋਂ, ਜਸਵੰਤ ਸਿੰਘ, ਮੰਗਤ ਸਿੰਘ, ਜਗਰੂਪ ਸਿੰਘ, ਗਮਦੂਰ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।