Skip to content

ਪਿੰਡ ਅੱਬੂਪੁਰਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਸਿਹਤ ਵਿਭਾਗ ਵੱਲੋਂ ਪਿੰਡ ਅੱਬੂਪੁਰਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ. ਵਿਵੇਕ ਗੋਇਲ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।

ਪਿੰਡ ਅੱਬੂਪੁਰਾ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਜਗਰਾਉਂ/:(ਸੰਜੀਵ ਮਲਹੋਤਰਾ/ਦਿਨੇਸ਼ ਸ਼ਰਮਾ) 
ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਸਰਕਾਰੀ ਸਿਹਤ ਸੇਵਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਵੱਲੋਂ 2 ਨਵੰਬਰ ਨੂੰ ਜਗਰਾਉਂ ਦੇ ਪਿੰਡ ਅੱਬੂਪੁਰਾ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਦੇ ਹੁਕਮਾਂ ਅਤੇ ਸਿਵਲ ਸਰਜਨ ਤੇ ਡਿਪਟੀ ਮੈਡੀਕਲ ਕਮਿਸ਼ਨਰ ਦੀ ਰਹਿਨੁਮਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਲਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।
ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜਗਰਾਉਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨ ਸ਼ਰਮਾ ਨੇ ਦੱਸਿਆ ਕਿ ਇਹ ਉਪਰਾਲਾ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਮੁੜ ਵਸੇਬਾ ਕੇਂਦਰ ਨਾਲ ਜੁੜੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤਾ ਗਿਆ।
ਇਸ ਮੌਕੇ ਮੁੜ ਵਸੇਬਾ ਕੇਂਦਰ ਦੇ ਇੰਚਾਰਜ ਡਾ. ਵਿਵੇਕ ਗੋਇਲ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਸਿਹਤ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਹ ਜਾਗਰੂਕਤਾ ਕੈਂਪ ਸਿਵਲ ਹਸਪਤਾਲ ਜਗਰਾਉਂ ਦੇ ਐਸ.ਐਮ.ਓ. ਡਾ. ਅਮਨ ਸ਼ਰਮਾ ਅਤੇ ਮੁੜ ਵਸੇਬਾ ਕੇਂਦਰ ਦੇ ਇੰਚਾਰਜ ਡਾ. ਵਿਵੇਕ ਗੋਇਲ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ। ਇਸ ਦਾ ਉਦੇਸ਼ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਨਾਲ ਸਰਕਾਰੀ ਸਿਹਤ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਬਾਰੇ ਜਾਣਕਾਰੀ ਦੇਣਾ ਸੀ।