Skip to content

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ, ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ, ਸਿੱਧਵਾਂ ਬੇਟ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਅਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ, ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਸਿੱਧਵਾਂ ਬੇਟ: (ਦਿਨੇਸ਼ ਸ਼ਰਮਾ) ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ, ਸਿੱਧਵਾਂ ਬੇਟ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੇ ਐਲ. ਕੇ. ਜੀ. ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਰੋਹ ਦੀ ਸ਼ੁਰੂਆਤ ਪ੍ਰਿੰਸੀਪਲ ਸ੍ਰੀਮਤੀ ਮੋਨਾ ਠਾਕੁਰ ਅਤੇ ਅਧਿਆਪਕਾਂ ਵੱਲੋਂ ਜੋਤੀ ਪੂਜਨ ਨਾਲ ਕੀਤੀ ਗਈ। ਇਸ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਫਿਰ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਇਨਾਮ ਤਕਸੀਮ ਕੀਤੇ ਗਏ।

ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਪ੍ਰਧਾਨ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸਕੱਤਰ ਅੰਜੂ ਬਾਲਾ, ਗਗਨਦੀਪ ਬਾਵਾ ਅਤੇ ਪ੍ਰਿੰਸੀਪਲ ਸ੍ਰੀਮਤੀ ਮੋਨਾ ਠਾਕੁਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।

ਸਮਾਰੋਹ ਦੌਰਾਨ ਪ੍ਰਿੰਸੀਪਲ ਮੋਨਾ ਠਾਕੁਰ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਖ਼ਾਸ ਤੌਰ ’ਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਸਮੂਹ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਅਖੀਰ ਵਿੱਚ ਪ੍ਰਿੰਸੀਪਲ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਸਮਾਰੋਹ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ।