Skip to content

ਬਲੌਸਮਜ਼ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਕਰਵਾਈ ਗਈ ਐਥਲੈਟਿਕ ਮੀਟ

ਬਲੌਸਮਜ਼ ਕਾਨਵੈਂਟ ਸਕੂਲ, ਲੀਲਾਂ ਮੇਘ ਸਿੰਘ ਵਿਖੇ ਬਾਲ ਦਿਵਸ ਮੌਕੇ ਐਥਲੈਟਿਕ ਮੀਟ ਕਰਵਾਈ ਗਈ। ਅਲਫ਼ਾ ਹਾਊਸ ਨੂੰ ਸਰਵੋਤਮ ਹਾਊਸ ਐਲਾਨਦਿਆਂ ਸਪੋਰਟਸ ਟਰਾਫੀ ਦਿੱਤੀ ਗਈ।

ਬਲੌਸਮਜ਼ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ  ਕਰਵਾਈ ਗਈ ਐਥਲੈਟਿਕ ਮੀਟ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਅਲਫ਼ਾ ਹਾਊਸ ਨੇ ਜਿੱਤੀ ਸਪੋਰਟਸ ਟਰਾਫੀ 2026-27

ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਜਗਰਾਉਂ,(ਦਿਨੇਸ਼ ਸ਼ਰਮਾ) ਬਾਲ ਦਿਵਸ ਨੂੰ ਮੁੱਖ ਰੱਖਦਿਆਂ ਬਲੌਸਮਜ਼ ਕਾਨਵੈਂਟ ਸਕੂਲ, ਲੀਲਾਂ ਮੇਘ ਸਿੰਘ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਐਥਲੈਟਿਕ ਮੀਟ ਕਰਵਾਈ ਗਈ। ਇਸ ਵਿੱਚ ਪਲੇਅਵੇਅ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵੱਖ-ਵੱਖ ਉਮਰ ਵਰਗਾਂ ਅਤੇ ਹਾਊਸਾਂ ਅਨੁਸਾਰ ਕਰਵਾਏ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ।

ਇਨ੍ਹਾਂ ਮੁਕਾਬਲਿਆਂ ਵਿੱਚ ਸਿੰਪਲ ਰੇਸ, ਵਾਟਰ ਬੋਤਲ ਰੇਸ, ਪਿਕ ਬਾਲ ਐਂਡ ਪੁੱਟ ਇਨ ਬਾਊਲ, ਰਿੰਗ ਰੇਸ, ਫਿੱਲ ਵਾਟਰ ਬੋਤਲ ਰੇਸ, ਪਿਕ ਅੱਪ ਬਾਲ ਐਂਡ ਕੀਪ ਇਨ ਰਿੰਗ, ਲੈਮਨ ਰੇਸ, ਥ੍ਰੀ-ਲੈੱਗ ਰੇਸ, ਸੈਕ ਰੇਸ, ਰਿਲੇਅ ਰੇਸ ਅਤੇ ਰੱਸਾਕਸ਼ੀ (ਟੱਗ ਆਫ਼ ਵਾਰ) ਆਦਿ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਸਾਰੇ ਮੁਕਾਬਲਿਆਂ ਵਿੱਚ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ।

ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਖੇਡਾਂ ਵੀ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹਨ। ਮੁਕਾਬਲਿਆਂ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ, ਜਦਕਿ ਸਾਰੇ ਹਾਊਸਾਂ ਦੇ ਪ੍ਰਦਰਸ਼ਨ ਦੇ ਆਧਾਰ ’ਤੇ ਅਲਫ਼ਾ ਹਾਊਸ ਨੂੰ ਸਰਵੋਤਮ ਹਾਊਸ ਐਲਾਨਦਿਆਂ ਸਪੋਰਟਸ ਟਰਾਫੀ 2026-27 ਨਾਲ ਸਨਮਾਨਿਤ ਕੀਤਾ ਗਿਆ।