Skip to content

ਦੁੱਧ ਦੇ ਖਰੀਦ ਮੁੱਲ ਵਿੱਚ ਵਾਧੇ ਦਾ ਪੂਰਾ ਲਾਭ ਕਿਸਾਨਾਂ ਨੂੰ ਦੇਣ ਦੀ ਮੰਗ

ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਨੇ ਦੁੱਧ ਦੇ ਖਰੀਦ ਮੁੱਲ ਵਿੱਚ ਵਾਧੇ ਦਾ ਪੂਰਾ ਲਾਭ ਕਿਸਾਨਾਂ ਨੂੰ ਦੇਣ ਅਤੇ ਪੰਜਾਬ ਸਰਕਾਰ ਤੋਂ ਡੇਅਰੀ ਕਿਸਾਨਾਂ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।

ਦੁੱਧ ਦੇ ਖਰੀਦ ਮੁੱਲ ਵਿੱਚ ਵਾਧੇ ਦਾ ਪੂਰਾ ਲਾਭ ਕਿਸਾਨਾਂ ਨੂੰ ਦੇਣ ਦੀ ਮੰਗ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਨੇ ਮਿਲਕਫੈੱਡ ਅਤੇ ਨਿੱਜੀ ਦੁੱਧ ਕੰਪਨੀਆਂ ਨੂੰ ਰੇਟ ਤੁਰੰਤ ਵਧਾਉਣ ਦੀ ਕੀਤੀ ਅਪੀਲ

ਪੰਜਾਬ ਸਰਕਾਰ ਤੋਂ ਵੀ ਆਰਥਿਕ ਸਹਾਇਤਾ ਦੀ ਮੰਗ

ਪੰਜਾਬ: ਦਰਪਣ ਲੁਧਿਆਣਾ ਡੈਸਕ

ਪਸ਼ੂਆਂ ਦੀ ਖੁਰਾਕ ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਅਤੇ ਦੁੱਧ ਉਤਪਾਦਨ ਦੀ ਲਾਗਤ ਲਗਾਤਾਰ ਵਧਣ ਕਾਰਨ ਡੇਅਰੀ ਕਿਸਾਨਾਂ ਦੀ ਆਰਥਿਕ ਸਥਿਤੀ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਮੱਦੇਨਜ਼ਰ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਦੁੱਧ ਦੇ ਖਰੀਦ ਮੁੱਲਾਂ ਵਿੱਚ ਹੋਏ ਵਾਧੇ ਦਾ ਪੂਰਾ ਲਾਭ ਦੁੱਧ ਉਤਪਾਦਕ ਕਿਸਾਨਾਂ ਤੱਕ ਪਹੁੰਚਾਇਆ ਜਾਵੇ।

ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਦੁੱਧ ਦੀਆਂ ਕੀਮਤਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਦੁੱਧ ਦੇ ਖਰੀਦ ਮੁੱਲ ਵਿੱਚ ਤੁਰੰਤ ਵਾਧਾ ਕਰਨ ਦੀ ਮੰਗ ਉਠਾਈ ਗਈ।

ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਦੁੱਧ ਦੀਆਂ ਕੀਮਤਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਦੁੱਧ ਦੇ ਖਰੀਦ ਮੁੱਲ ਵਿੱਚ ਤੁਰੰਤ ਵਾਧਾ ਕਰਨ ਦੀ ਮੰਗ ਉਠਾਈ ਗਈ।

ਐਸੋਸੀਏਸ਼ਨ ਅਨੁਸਾਰ ਪਿਛਲੇ ਸਮੇਂ ਦੌਰਾਨ ਪਸ਼ੂਆਂ ਦੀ ਖੁਰਾਕ ਦੀਆਂ ਕੀਮਤਾਂ ਵਿੱਚ ਲਗਭਗ 35 ਫ਼ੀਸਦੀ ਵਾਧਾ ਹੋ ਚੁੱਕਾ ਹੈ, ਜਿਸ ਕਾਰਨ ਦੁੱਧ ਉਤਪਾਦਨ ਦੀ ਲਾਗਤ ਕਾਫ਼ੀ ਵਧ ਗਈ ਹੈ। ਜਥੇਬੰਦੀ ਨੇ ਮਿਲਕਫੈੱਡ ਸਮੇਤ ਸਾਰੀਆਂ ਨਿੱਜੀ ਦੁੱਧ ਕੰਪਨੀਆਂ ਨੂੰ ਅਪੀਲ ਕੀਤੀ ਕਿ ਖਰੀਦ ਮੁੱਲਾਂ ਵਿੱਚ ਹੋਏ ਵਾਧੇ ਦਾ ਲਾਭ ਸਿੱਧਾ ਕਿਸਾਨਾਂ ਨੂੰ ਦਿੱਤਾ ਜਾਵੇ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਵੀ ਡੇਅਰੀ ਕਿਸਾਨਾਂ ਲਈ ਵਿਸ਼ੇਸ਼ ਆਰਥਿਕ ਸਹਾਇਤਾ ਦੀ ਮੰਗ ਕੀਤੀ ਗਈ। ਐਸੋਸੀਏਸ਼ਨ ਨੇ ਕਿਹਾ ਕਿ ਲੰਪੀ ਸਕਿਨ ਬਿਮਾਰੀ ਕਾਰਨ ਸੂਬੇ ਦੇ ਪਸ਼ੂ ਪਾਲਕਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਜਥੇਬੰਦੀ ਨੇ ਉਦਾਹਰਨ ਦਿੰਦਿਆਂ ਦੱਸਿਆ ਕਿ ਕਰਨਾਟਕ ਸਰਕਾਰ ਵੱਲੋਂ ਦੁੱਧ ਉਤਪਾਦਕਾਂ ਨੂੰ ਪ੍ਰਤੀ ਲੀਟਰ 7 ਰੁਪਏ ਤੱਕ ਅਤੇ ਹਰਿਆਣਾ ਸਮੇਤ ਕੁਝ ਹੋਰ ਸੂਬਿਆਂ ਵਿੱਚ ਪ੍ਰਤੀ ਲੀਟਰ 5 ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਡੇਅਰੀ ਕਿਸਾਨਾਂ ਲਈ ਸਹਾਇਤਾ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ।

ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਕਿਹਾ ਕਿ ਡੇਅਰੀ ਕਿਸਾਨ ਪਸ਼ੂ ਪਾਲਣ ਅਤੇ ਦੁੱਧ ਉਤਪਾਦਨ ਰਾਹੀਂ ਸੂਬੇ ਦੀ ਆਰਥਿਕਤਾ ਅਤੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਸ ਲਈ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਾਜਬ ਮੁੱਲ ਮਿਲਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਜਲਦੀ ਹੀ ਮਿਲਕਫੈੱਡ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦੁੱਧ ਦੇ ਖਰੀਦ ਮੁੱਲਾਂ ਵਿੱਚ ਵਾਧੇ ਦਾ ਮਾਮਲਾ ਉਠਾਇਆ ਜਾਵੇਗਾ।