Skip to content

ਕਿਸਾਨ ਦਲਜੀਤ ਸਿੰਘ ਦੇ ਪਰਿਵਾਰ ਨੂੰ ਵਿਧਾਇਕਾ ਮਾਣੂਕੇ ਨੇ ਸੌਂਪਿਆ 3 ਲੱਖ ਰੁਪਏ ਦੀ ਸਹਾਇਤਾ ਦਾ ਚੈੱਕ

ਪਿੰਡ ਬਸੂਵਾਲ ਦੇ ਕਿਸਾਨ ਦਲਜੀਤ ਸਿੰਘ ਦੀ ਹਾਦਸੇ ਵਿੱਚ ਮੌਤ ਤੋਂ ਬਾਅਦ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਉਨ੍ਹਾਂ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ। ਇਹ ਚੈੱਕ ਮਾਰਕੀਟ ਕਮੇਟੀ ਜਗਰਾਉਂ ਦੇ ਦਫ਼ਤਰ ਵਿਖੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ ਗਿਆ।

ਕਿਸਾਨ ਦਲਜੀਤ ਸਿੰਘ ਦੇ ਪਰਿਵਾਰ ਨੂੰ ਵਿਧਾਇਕਾ ਮਾਣੂਕੇ ਨੇ ਸੌਂਪਿਆ 3 ਲੱਖ ਰੁਪਏ ਦੀ ਸਹਾਇਤਾ ਦਾ ਚੈੱਕ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਮਾਰਕੀਟ ਕਮੇਟੀ ਜਗਰਾਉਂ ਵਿਖੇ ਪਰਿਵਾਰਕ ਮੈਂਬਰਾਂ ਨੂੰ ਬੁਲਾ ਕੇ ਦਿੱਤੀ ਮਾਲੀ ਮਦਦ

ਤੂੜੀ ਦੀ ਟਰਾਲੀ ਵੇਚਣ ਆਉਂਦੇ ਸਮੇਂ ਵਾਪਰੇ ਹਾਦਸੇ ਵਿੱਚ ਹੋਈ ਸੀ ਕਿਸਾਨ ਦੀ ਮੌਤ

ਜਗਰਾਉਂ, 13 ਨਵੰਬਰ: ਦਿਨੇਸ਼ ਸ਼ਰਮਾ

ਮਾਰਕੀਟ ਕਮੇਟੀ ਜਗਰਾਉਂ ਵਿਖੇ ਤੂੜੀ ਦੀ ਟਰਾਲੀ ਵੇਚਣ ਆਉਂਦੇ ਸਮੇਂ ਵਾਪਰੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪਿੰਡ ਬਸੂਵਾਲ, ਜ਼ਿਲ੍ਹਾ ਲੁਧਿਆਣਾ ਦੇ ਕਿਸਾਨ ਦਲਜੀਤ ਸਿੰਘ ਦੇ ਪਰਿਵਾਰ ਨੂੰ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਵੱਲੋਂ 3 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਨੂੰ ਮਾਰਕੀਟ ਕਮੇਟੀ ਜਗਰਾਉਂ ਦੇ ਦਫ਼ਤਰ ਵਿਖੇ ਬੁਲਾ ਕੇ ਇਹ ਸਹਾਇਤਾ ਪ੍ਰਦਾਨ ਕੀਤੀ ਗਈ।

ਕਿਸਾਨ ਦਲਜੀਤ ਸਿੰਘ ਦੀ ਹਾਦਸੇ ਵਿੱਚ ਹੋਈ ਮੌਤ ਕਾਰਨ ਪਰਿਵਾਰ ਨੂੰ ਵੱਡਾ ਸਦਮਾ ਸਹਿਣਾ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਆਰਥਿਕ ਸਹਾਰਾ ਦੇਣ ਦੇ ਉਦੇਸ਼ ਨਾਲ 3 ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਸੌਂਪਿਆ।

ਇਸ ਮੌਕੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਝੱਜ, ਕੰਵਲਜੀਤ ਸਿੰਘ, ਸੰਗਠਨ ਇੰਚਾਰਜ ਸੁਖਦੇਵ ਸਿੰਘ, ਬਲਾਕ ਸੰਮਤੀ ਮੈਂਬਰ, ਸਰਪੰਚ ਗੁਰਪ੍ਰੀਤ ਸਿੰਘ ਡੀਗੀਆਂ, ਪਰਦੀਪ ਸੇਖੋਂ, ਸਕੱਤਰ ਕੰਵਲਪ੍ਰੀਤ ਸਿੰਘ ਕਲਸੀ, ਆੜ੍ਹਤੀ ਪਰਮਜੀਤ ਸਿੰਘ, ਰਾਹੁਲ ਕੁਮਾਰ, ਭਜਨ ਲਾਲ, ਜਗਸੀਰ ਕਲੇਰ, ਕੁਲਜੀਤ ਸਿੰਘ ਅਤੇ ਮਾਰਕੀਟ ਕਮੇਟੀ ਦਾ ਸਮੂਹ ਸਟਾਫ਼ ਹਾਜ਼ਰ ਸੀ।