Skip to content

ਜਗਰਾਉਂ ਤੋਂ ਤੀਜੀ ਵਾਰ ਟਿਕਟ ਮਿਲਣ ’ਤੇ ਮਾਣੂਕੇ ਦੇ ਘਰ ਵਧਾਈਆਂ ਦਾ ਲੱਗਿਆ ਤਾਂਤਾ

ਆਮ ਆਦਮੀ ਪਾਰਟੀ ਵੱਲੋਂ ਜਗਰਾਉਂ ਤੋਂ ਬੀਬੀ ਸਰਬਜੀਤ ਕੌਰ ਮਾਣੂਕੇ ਨੂੰ ਤੀਜੀ ਵਾਰ ਟਿਕਟ ਮਿਲਣ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਵਲੰਟੀਅਰਾਂ ਨੇ ਢੋਲ ਵਜਾ ਕੇ ਅਤੇ ਪਟਾਕੇ ਚਲਾ ਕੇ ਖ਼ੁਸ਼ੀ ਮਨਾਈ।

ਜਗਰਾਉਂ ਤੋਂ ਤੀਜੀ ਵਾਰ ਟਿਕਟ ਮਿਲਣ ’ਤੇ ਮਾਣੂਕੇ ਦੇ ਘਰ ਵਧਾਈਆਂ ਦਾ ਲੱਗਿਆ ਤਾਂਤਾ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਆਪ’ ਵਲੰਟੀਅਰਾਂ ਨੇ ਢੋਲ ਦੀ ਥਾਪ ’ਤੇ ਨੱਚ ਕੇ ਅਤੇ ਪਟਾਕੇ ਚਲਾ ਕੇ ਮਨਾਈ ਖ਼ੁਸ਼ੀ

ਮਾਣੂਕੇ ਨੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਸਮਰਥਕਾਂ ਨੇ ਪਹਿਲਾਂ ਨਾਲੋਂ ਵੱਧ ਲੀਡ ਨਾਲ ਜਿਤਾਉਣ ਦਾ ਕੀਤਾ ਦਾਅਵਾ

ਜਗਰਾਉਂ,ਦਿਨੇਸ਼ ਸ਼ਰਮਾ 

ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਮੌਜੂਦਾ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤੀਜੀ ਵਾਰ ਪਾਰਟੀ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਾਥੀਆਂ ਅਤੇ ਪਾਰਟੀ ਵਲੰਟੀਅਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਬਣ ਗਿਆ। ਟਿਕਟ ਮਿਲਣ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਪਾਰਟੀ ਦੇ ਆਗੂਆਂ, ਵਲੰਟੀਅਰਾਂ ਅਤੇ ਸਮਰਥਕਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ।

ਇਸ ਮੌਕੇ ਸਮਰਥਕਾਂ ਨੇ ਢੋਲ ਦੀ ਥਾਪ ’ਤੇ ਨੱਚ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਪਟਾਕੇ ਚਲਾ ਕੇ ਵੀ ਟਿਕਟ ਮਿਲਣ ਦਾ ਜਸ਼ਨ ਮਨਾਇਆ ਗਿਆ। ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈ ਦੇਣ ਲਈ ਪਹੁੰਚੇ ਸਮਰਥਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ।

ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਇਮਾਨਦਾਰੀ ਨੂੰ ਦਸਿਆ ਟਿਕਟ ਦਾ ਆਧਾਰ: ਮਾਣੂਕੇ

ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ ਹਨ। ਉਨ੍ਹਾਂ ਅਨੁਸਾਰ ਪਾਰਟੀ ਹਾਈਕਮਾਨ ਨੇ ਉਨ੍ਹਾਂ ਦੀ ਇਮਾਨਦਾਰੀ, ਵਫ਼ਾਦਾਰੀ ਅਤੇ ਪਾਰਟੀ ਪ੍ਰਤੀ ਨਿਸ਼ਠਾ ਨੂੰ ਧਿਆਨ ਵਿੱਚ ਰੱਖਦਿਆਂ ਮੁੜ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਅਤੇ ਸਮਰਥਕਾਂ ਦੇ ਸਹਿਯੋਗ ਨਾਲ ਇੱਕ ਵਾਰ ਫਿਰ ਜਗਰਾਉਂ ਹਲਕੇ ਤੋਂ ਜਿੱਤ ਹਾਸਲ ਕਰਕੇ ਇਹ ਸੀਟ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਝੋਲੀ ਵਿੱਚ ਪਾਉਣ ਲਈ ਯਤਨ ਕਰਨਗੇ।

ਪਹਿਲਾਂ ਨਾਲੋਂ ਵੱਧ ਲੀਡ ਨਾਲ ਜਿਤਾਉਣ ਦਾ ਸਮਰਥਕਾਂ ਨੇ ਕੀਤਾ ਦਾਅਵਾ

ਇਸ ਮੌਕੇ ਸਮਰਥਕਾਂ ਨੇ ਕਿਹਾ ਕਿ ਉਹ ਇਸ ਵਾਰ ਬੀਬੀ ਸਰਬਜੀਤ ਕੌਰ ਮਾਣੂਕੇ ਨੂੰ ਪਹਿਲਾਂ ਨਾਲੋਂ ਵੀ ਵੱਧ ਵੋਟਾਂ ਦੇ ਫ਼ਰਕ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਲਈ ਪੂਰੀ ਤਾਕਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮਾਣੂਕੇ ਹਲਕੇ ਦੇ ਲੋਕਾਂ ਦੇ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਉਠਾਉਂਦੇ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਉਹ ਜਗਰਾਉਂ ਦੀ ਨੁਮਾਇੰਦਗੀ ਕਰਦਿਆਂ ਇਲਾਕੇ ਦੇ ਵਿਕਾਸ ਲਈ ਕੰਮ ਕਰਨਗੇ।

ਸਮਰਥਕਾਂ ਨੇ ਉਮੀਦ ਪ੍ਰਗਟਾਈ ਕਿ ਬੀਬੀ ਮਾਣੂਕੇ ਦੀ ਅਗਵਾਈ ਹੇਠ ਜਗਰਾਉਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਿਧਾਨ ਸਭਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਦੂਜੀ ਸੂਚੀ ਵਿੱਚ ਜਗਰਾਉਂ ਤੋਂ ਬੀਬੀ ਸਰਬਜੀਤ ਕੌਰ ਮਾਣੂਕੇ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਤੋਂ ਬਾਅਦ ਜਗਰਾਉਂ ਵਿੱਚ ਪਾਰਟੀ ਦੀਆਂ ਚੋਣ ਸਰਗਰਮੀਆਂ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ।