Skip to content

ਲੋਕ ਸੇਵਾ ਸੁਸਾਇਟੀ ਵੱਲੋਂ ਡੀ.ਏ.ਵੀ. ਕਾਲਜ ਨੂੰ 70 ਹਜ਼ਾਰ ਦੀ ਸਕਾਲਰਸ਼ਿਪ ਰਾਸ਼ੀ ਭੇਟ

ਲੋਕ ਸੇਵਾ ਸੁਸਾਇਟੀ ਜਗਰਾਉਂ ਨੇ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਲਈ 70 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਰਾਸ਼ੀ ਦਿੱਤੀ। ਇਸ ਦੇ ਨਾਲ ਕਾਲਜ ਦੀ ਇਮਾਰਤ ਦਾ ਰੰਗ-ਰੋਗਨ ਕਰਵਾਉਣ ਦਾ ਭਰੋਸਾ ਵੀ ਦਿੱਤਾ।

ਲੋਕ ਸੇਵਾ ਸੁਸਾਇਟੀ ਵੱਲੋਂ ਡੀ.ਏ.ਵੀ. ਕਾਲਜ ਨੂੰ 70 ਹਜ਼ਾਰ ਦੀ ਸਕਾਲਰਸ਼ਿਪ ਰਾਸ਼ੀ ਭੇਟ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਲੋਕ ਸੇਵਾ ਸੁਸਾਇਟੀ ਵੱਲੋਂ ਡੀ.ਏ.ਵੀ. ਕਾਲਜ ਨੂੰ 70 ਹਜ਼ਾਰ ਦੀ ਸਕਾਲਰਸ਼ਿਪ ਰਾਸ਼ੀ ਭੇਟ

31 ਸਾਲਾਂ ਤੋਂ ਸਮਾਜ ਸੇਵਾ ਵਿੱਚ ਜੁਟੀ ਸੁਸਾਇਟੀ ਵੱਲੋਂ ਆਰਥਿਕ ਪੱਖੋਂ ਕਮਜ਼ੋਰ ਹੋਣਹਾਰ ਵਿਦਿਆਰਥੀਆਂ ਦੀ ਮਦਦ ਜਾਰੀ

ਕਾਲਜ ਦੀ ਇਮਾਰਤ ਦਾ ਰੰਗ-ਰੋਗਨ ਕਰਵਾਉਣ ਦੀ ਜ਼ਿੰਮੇਵਾਰੀ ਵੀ ਲਈ

 

ਜਗਰਾਉਂ: ਦਿਨੇਸ਼ ਸ਼ਰਮਾ 

ਲੋਕ ਸੇਵਾ ਸੁਸਾਇਟੀ ਜਗਰਾਉਂ ਵੱਲੋਂ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਸਹਾਇਤਾ ਲਈ 70 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਰਾਸ਼ੀ ਭੇਟ ਕੀਤੀ ਗਈ। ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਰਾਸ਼ੀ ਆਰਥਿਕ ਤੰਗੀ ਕਾਰਨ ਪੜ੍ਹਾਈ ਦੀ ਫ਼ੀਸ ਦੇਣ ਵਿੱਚ ਅਸਮਰੱਥ ਪਰ ਪੜ੍ਹਾਈ ਵਿੱਚ ਹੁਸ਼ਿਆਰ ਵਿਦਿਆਰਥੀਆਂ ਦੀ ਮਦਦ ਲਈ ਬਣਾਏ ਗਏ ਸਕਾਲਰਸ਼ਿਪ ਫ਼ੰਡ ਅਧੀਨ ਦਿੱਤੀ ਜਾਂਦੀ ਹੈ।

ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਜਿੰਦਰ ਜੈਨ, ਪ੍ਰਧਾਨ ਮਦਨ ਲਾਲ ਅਰੋੜਾ, ਸਕੱਤਰ ਡਾ. ਕੁਲਭੂਸ਼ਨ ਗੁਪਤਾ ਅਤੇ ਖ਼ਜ਼ਾਨਚੀ ਸੁਨੀਲ ਬਜਾਜ ਨੇ ਦੱਸਿਆ ਕਿ ਡੀ.ਏ.ਵੀ. ਕਾਲਜ ਨੂੰ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਹਰ ਸਾਲ ਸਕਾਲਰਸ਼ਿਪ ਫ਼ੰਡ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਗਰਾਉਂ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਪੜ੍ਹਦੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਵੀ ਸਮੇਂ-ਸਮੇਂ ’ਤੇ ਸਕੂਲ ਪ੍ਰਬੰਧਕਾਂ ਨੂੰ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ, ਤਾਂ ਜੋ ਆਰਥਿਕ ਤੰਗੀ ਕਾਰਨ ਕੋਈ ਵੀ ਹੋਣਹਾਰ ਵਿਦਿਆਰਥੀ ਆਪਣੀ ਪੜ੍ਹਾਈ ਜਾਰੀ ਰੱਖਣ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਐੱਲ.ਆਰ. ਡੀ.ਏ.ਵੀ. ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜ ਕੁਮਾਰ ਭੱਲਾ, ਪ੍ਰਿੰਸੀਪਲ ਡਾ. ਅਨੁਜ ਸ਼ਰਮਾ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇ ਕੁਦਰਤ ਦੇ ਰਾਖੇ ਟਰੱਸਟ ਦੇ ਪ੍ਰਧਾਨ ਕਨ੍ਹਈਆ ਲਾਲ ਬਾਂਕਾ ਗੁਪਤਾ ਨੇ ਸੁਸਾਇਟੀ ਵੱਲੋਂ ਪਿਛਲੇ 31 ਸਾਲਾਂ ਤੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਨੌਜਵਾਨਾਂ ਨੂੰ ਸਿੱਖਿਆ ਪ੍ਰਾਪਤ ਕਰਨ ਵਿੱਚ ਸਹਿਯੋਗ ਦੇਣ ਲਈ ਅਜਿਹੇ ਉਪਰਾਲਿਆਂ ਨਾਲ ਜੁੜਨ।

ਇਸ ਦੌਰਾਨ ਕਾਲਜ ਪ੍ਰਬੰਧਕਾਂ ਵੱਲੋਂ ਕਾਲਜ ਦੀ ਇਮਾਰਤ ਦੀ ਦਿੱਖ ਨਿਖਾਰਨ ਲਈ ਰੰਗ-ਰੋਗਨ ਕਰਵਾਉਣ ਦੀ ਮੰਗ ਰੱਖੀ ਗਈ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਕੁਦਰਤ ਦੇ ਰਾਖੇ ਟਰੱਸਟ ਦੇ ਪ੍ਰਧਾਨ ਕਨ੍ਹਈਆ ਲਾਲ ਬਾਂਕਾ ਅਤੇ ਚੇਅਰਮੈਨ ਰਜਿੰਦਰ ਜੈਨ ਕਾਕਾ ਨੇ ਮੌਕੇ ’ਤੇ ਹੀ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੰਮ ਦੀ ਜ਼ਿੰਮੇਵਾਰੀ ਲੈਣ ਦਾ ਐਲਾਨ ਕੀਤਾ। ਸਰਪ੍ਰਸਤ ਰਜਿੰਦਰ ਜੈਨ ਵੱਲੋਂ ਵੀ ਕਾਲਜ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਕੰਵਲ ਕੱਕੜ, ਰਜਿੰਦਰ ਗੋਇਲ, ਰਾਜਪਾਲ ਜੈਨ, ਲਾਕੇਸ਼ ਟੰਡਨ, ਵਾਈਸ ਪ੍ਰਿੰਸੀਪਲ ਵਿਕਾਸ ਮਹਿੰਦਰੱਤਾ, ਪ੍ਰੋਫੈਸਰ ਰੋਹਿਤ ਵਰਮਾ, ਬਿਕਰਮ ਬਾਂਸਲ, ਕਪਿਲ ਸ਼ਰਮਾ, ਕੈਪਟਨ ਨਰੇਸ਼ ਵਰਮਾ, ਮਨੋਹਰ ਸਿੰਘ ਟੱਕਰ, ਰਮਨਦੀਪ ਸਿੰਘ, ਸੈਨੇਟ ਮੈਂਬਰ ਵਰੁਣ ਗੋਇਲ ਸਮੇਤ ਕਾਲਜ ਦਾ ਸਮੂਹ ਸਟਾਫ਼ ਅਤੇ ਸੁਸਾਇਟੀ ਮੈਂਬਰ ਹਾਜ਼ਰ ਸਨ।