Skip to content

ਸਵਰਗਵਾਸੀ ਅਮਿਤ ਅਰੋੜਾ ਦੀ ਯਾਦ ਵਿੱਚ ਪਿੰਡ ਚੀਮਨਾ ਵਿਖੇ ਮੈਗਾ ਮੈਡੀਕਲ ਕੈਂਪ 182 ਮਰੀਜ਼ਾਂ ਦੀ ਜਾਂਚ, 52 ਦੇ ਕੀਤੇ ਗਏ ਸ਼ੂਗਰ ਟੈਸਟ; ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ

ਸਵਰਗਵਾਸੀ ਅਮਿਤ ਅਰੋੜਾ ਦੀ ਯਾਦ ਵਿੱਚ ਲੋਕ ਸੇਵਾ ਅਤੇ ਬਲੱਡ ਸੇਵਾ ਸੁਸਾਇਟੀ ਵੱਲੋਂ ਪਿੰਡ ਚੀਮਨਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ।

ਸਵਰਗਵਾਸੀ ਅਮਿਤ ਅਰੋੜਾ ਦੀ ਯਾਦ ਵਿੱਚ ਪਿੰਡ ਚੀਮਨਾ ਵਿਖੇ ਮੈਗਾ ਮੈਡੀਕਲ ਕੈਂਪ 182 ਮਰੀਜ਼ਾਂ ਦੀ ਜਾਂਚ, 52 ਦੇ ਕੀਤੇ ਗਏ ਸ਼ੂਗਰ ਟੈਸਟ; ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਜਗਰਾਉਂ: (ਸੰਜੀਵ ਮਲਹੋਤਰਾ) ਸਵਰਗਵਾਸੀ ਅਮਿਤ ਅਰੋੜਾ ਦੀ ਯਾਦ ਵਿੱਚ ਲੋਕ ਸੇਵਾ ਸੁਸਾਇਟੀ ਜਗਰਾਉਂ ਅਤੇ ਬਲੱਡ ਸੇਵਾ ਸੁਸਾਇਟੀ ਜਗਰਾਉਂ ਵੱਲੋਂ ਅੱਜ ਪਿੰਡ ਚੀਮਨਾ ਵਿਖੇ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਜਿੰਦਰ ਜੈਨ, ਪ੍ਰਧਾਨ ਮਦਨ ਲਾਲ ਅਰੋੜਾ, ਸਕੱਤਰ ਡਾ. ਕੁਲਭੂਸ਼ਨ ਗੁਪਤਾ, ਖ਼ਜ਼ਾਨਚੀ ਸੁਨੀਲ ਬਜਾਜ ਅਤੇ ਪ੍ਰੋਜੈਕਟ ਖ਼ਜ਼ਾਨਚੀ ਰਜੀਵ ਗੁਪਤਾ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿੱਚ 182 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 52 ਮਰੀਜ਼ਾਂ ਦੇ ਸ਼ੂਗਰ ਟੈਸਟ ਕੀਤੇ ਗਏ। ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

ਕੈਂਪ ਵਿੱਚ ਸਤਲੁਜ ਹਸਪਤਾਲ ਜਗਰਾਉਂ ਦੀ ਟੀਮ ਵੱਲੋਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ, ਜਦਕਿ ਸੀਐੱਮਸੀ ਦੇ ਮਾਹਿਰ ਡਾਕਟਰਾਂ ਨੇ ਨੱਕ, ਕੰਨ, ਗਲਾ, ਚਮੜੀ, ਹੱਡੀਆਂ, ਜੋੜਾਂ, ਜਨਰਲ ਬਿਮਾਰੀਆਂ ਅਤੇ ਔਰਤਾਂ ਦੇ ਰੋਗਾਂ ਦੀ ਜਾਂਚ ਕੀਤੀ। ਚੋਪੜਾ ਕਲੀਨਿਕ ਮਲਕ ਵੱਲੋਂ ਫਿਜ਼ੀਓਥੈਰੇਪੀ ਸੇਵਾਵਾਂ ਵੀ ਦਿੱਤੀਆਂ ਗਈਆਂ। ਜਾਂਚ ਕਰਨ ਵਾਲੇ ਡਾਕਟਰਾਂ ਵਿੱਚ ਜਨਰਲ ਰੋਗਾਂ ਦੇ ਮਾਹਿਰ ਡਾ. ਜੈਸੀ ਜਾਰਜੀਆ, ਹੱਡੀਆਂ ਦੇ ਮਾਹਿਰ ਡਾ. ਮਨਜਿੰਦਰ ਸਿੰਘ, ਨੱਕ, ਕੰਨ ਤੇ ਗਲੇ ਦੇ ਮਾਹਿਰ ਡਾ. ਸੁਮਨ ਅਤੇ ਚਮੜੀ ਰੋਗਾਂ ਦੇ ਮਾਹਿਰ ਡਾ. ਜੂਨ ਬੈਂਜੀਨੀਅਮ ਸ਼ਾਮਲ ਸਨ।

ਕੈਂਪ ਵਿੱਚ ਹਲਕਾ ਵਿਧਾਇਕਾ ਸਰਬਜੀਤ ਕੌਰ ਮਾਣੂਕੇ, ਕਾਂਗਰਸੀ ਆਗੂ ਰਾਜੇਸ਼ ਇੰਦਰ ਸਿੰਘ ਸਿੱਧੂ, ਸੁਖਵਿੰਦਰ ਸਿੰਘ ਸਿੱਧੂ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਯੂਥ ਕਾਂਗਰਸੀ ਆਗੂ ਮਨੀ ਗਰਗ ਅਤੇ ਸਰਬਤ ਦਾ ਭਲਾ ਸੁਸਾਇਟੀ ਦੇ ਮੈਂਬਰਾਂ ਨੇ ਸ਼ਮੂਲੀਅਤ ਕਰਕੇ ਸਵਰਗਵਾਸੀ ਅਮਿਤ ਅਰੋੜਾ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਵੱਲੋਂ ਲੋਕ ਸੇਵਾ ਸੁਸਾਇਟੀ, ਕਰ ਭਲਾ ਹੋ ਭਲਾ ਸੁਸਾਇਟੀ ਅਤੇ ਬਲੱਡ ਸੇਵਾ ਸੁਸਾਇਟੀ ਦੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਵੀ ਕੀਤੀ ਗਈ।

ਇਸ ਮੌਕੇ ਕੈਂਪ ਵਿੱਚ ਕਰ ਭਲਾ ਹੋ ਭਲਾ ਸੁਸਾਇਟੀ ਦੇ ਚੇਅਰਮੈਨ ਰੋਹਿਤ ਅਰੋੜਾ ਪ੍ਰਧਾਨ ਵਿਸ਼ਾਲ ਸ਼ਰਮਾ ਸੈਕਟਰੀ ਕੰਵਲ ਕੱਕੜ ਪੀ ਆਰ ਓ ਨਾਨੇਸ਼ ਗਰਗ ਕੈਸ਼ੀਅਰ ਨੀਰਜ ਕਟਾਰੀਆ ਲੋਕ ਸੇਵਾ ਸੋਸਾਇਟੀ ਦੇ ਰਾਜਿੰਦਰ ਜੈਨ ਕਾਕਾ, ਪ੍ਰੋਜੈਕਟ ਚੇਅਰਮੈਨ ਮਨੋਹਰ ਸਿੰਘ ਟੱਕਰ ਅਨਿਲ ਮਲਹੋਤਰਾ ਕੈਪਟਨ ਨਰੇਸ਼ ਵਰਮਾ ਬਲੱਡ ਬੈਂਕ ਬਲੱਡ ਸੇਵਾ ਸੋਸਾਇਟੀ ਦੇ ਧਰਮਿੰਦਰ ਸਿੰਘ ਚੀਮਨਾ ਅਤੇ ਪਿੰਡ ਵਾਸੀ ਹਾਜ਼ਰ ਸਨ।