Skip to content

ਨਗਰ ਕੌਂਸਲ ਜਗਰਾਉਂ ਦੇ ਨਵੇਂ ਕਾਰਜਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਸੰਭਾਲਿਆ ਅਹੁਦਾ

ਨਗਰ ਕੌਂਸਲ ਜਗਰਾਉਂ ਦੇ ਨਵੇਂ ਕਾਰਜਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਅਹੁਦਾ ਸੰਭਾਲ ਲਿਆ ਹੈ। ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਯੂਨੀਅਨ ਦੇ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਨਵੇਂ ਅਧਿਕਾਰੀ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ।

ਨਗਰ ਕੌਂਸਲ ਜਗਰਾਉਂ ਦੇ ਨਵੇਂ ਕਾਰਜਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਸੰਭਾਲਿਆ ਅਹੁਦਾ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਸਫ਼ਾਈ ਸੇਵਕ ਯੂਨੀਅਨ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ ਸਵਾਗਤ

ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਲੰਬਿਤ ਕੰਮ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਨਵੇਂ ਅਧਿਕਾਰੀ ਨੇ ਦਿੱਤਾ ਭਰੋਸਾ

ਜਗਰਾਉਂ, 12 ਨਵੰਬਰ: ਸੰਜੀਵ ਮਲਹੋਤਰਾ 

ਨਗਰ ਕੌਂਸਲ ਜਗਰਾਉਂ ਦੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਨਵੀਂ ਤਬਦੀਲੀ ਤਹਿਤ ਕਾਰਜਸਾਧਕ ਅਫ਼ਸਰ ਮੋਹਿਤ ਸ਼ਰਮਾ ਦੀ ਬਦਲੀ ਤੋਂ ਬਾਅਦ ਮਨਦੀਪ ਕੁਮਾਰ ਨੇ ਨਵੇਂ ਕਾਰਜਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਨਵੇਂ ਕਾਰਜਸਾਧਕ ਅਫ਼ਸਰ ਨੂੰ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਰੱਖਣ ਲਈ ਸਫ਼ਾਈ ਸੇਵਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਅਤੇ ਨਗਰ ਕੌਂਸਲ ਨਾਲ ਸਬੰਧਤ ਕੰਮਾਂ ਵਿੱਚ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।

ਯੂਨੀਅਨ ਆਗੂਆਂ ਨਾਲ ਗੱਲਬਾਤ ਦੌਰਾਨ ਕਾਰਜਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲੰਬਿਤ ਪਏ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਪਹਿਲੀ ਮੁਲਾਕਾਤ ਦੌਰਾਨ ਦੋਵਾਂ ਧਿਰਾਂ ਵਿਚਕਾਰ ਸਹਿਯੋਗ ਅਤੇ ਤਾਲਮੇਲ ਨਾਲ ਕੰਮ ਕਰਨ ਬਾਰੇ ਵਿਚਾਰ-ਵਟਾਂਦਰਾ ਹੋਇਆ।

ਯੂਨੀਅਨ ਆਗੂਆਂ ਨੇ ਉਮੀਦ ਜਤਾਈ ਕਿ ਨਵੇਂ ਅਧਿਕਾਰੀ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦੇ ਹੱਲ ਦੇ ਨਾਲ-ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਨਗਰ ਕੌਂਸਲ ਦੇ ਕੰਮਕਾਜ ਨੂੰ ਵੀ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਯੂਨੀਅਨ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਅਨ ਸ਼ਹਿਰ ਦੀ ਬਿਹਤਰੀ ਅਤੇ ਸਫ਼ਾਈ ਸੇਵਕਾਂ ਦੇ ਹੱਕਾਂ ਤੇ ਭਲਾਈ ਲਈ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਸਾਬਕਾ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਮਾਲਵਾ, ਸੈਨੇਟਰੀ ਇੰਸਪੈਕਟਰ ਅਨਿਲ ਕੁਮਾਰ, ਆਰਜ਼ੀ ਮੇਟ ਪ੍ਰਦੀਪ ਕੁਮਾਰ ਗਿੱਲ, ਰਾਕੇਸ਼ ਕੁਮਾਰ ਨੋਨੀ ਤੋਂ ਇਲਾਵਾ ਸਫ਼ਾਈ ਸੇਵਕ ਸੰਤੋਖ ਰਾਮ ਗਿੱਲ, ਸਨੀ ਸੁੰਦਰ, ਭੂਸ਼ਣ ਗਿੱਲ, ਸੰਦੀਪ ਕੁਮਾਰ, ਸੁਖਵਿੰਦਰ ਖੋਸਲਾ, ਸੁਖਚੈਨ ਭਾਨੂ, ਗੋਵਿੰਦਾ, ਟਾਵਰ, ਕਾਲੂ ਅਤੇ ਵੱਡੀ ਗਿਣਤੀ ਵਿੱਚ ਸਫ਼ਾਈ ਸੇਵਕ ਮੌਜੂਦ ਸਨ।