ਜਗਰਾਉਂ: ਹਲਕਾ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਸੇਵਾਮੁਕਤ ਇੰਸਪੈਕਟਰ ਤੇ ਸਮਾਜ ਸੇਵੀ ਪ੍ਰੇਮ ਸਿੰਘ ਭੰਗੂ ਨੇ ਹਲਕੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਐਸ.ਆਈ.ਆਰ. (SIR) ਤਹਿਤ ਵੋਟਰ ਸੂਚੀਆਂ ਦੀ ਸਮੀਖਿਆ ਅਤੇ ਸੁਧਾਈ ਦੌਰਾਨ ਆਪਣੀ ਵੋਟ ਦੀ ਸਥਿਤੀ ਜ਼ਰੂਰ ਜਾਂਚਣ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਇਹ ਯਕੀਨੀ ਬਣਾਏ ਕਿ ਵੋਟਰ ਸੂਚੀ ਵਿੱਚ ਉਸ ਦਾ ਨਾਮ ਅਤੇ ਹੋਰ ਵੇਰਵੇ ਸਹੀ ਦਰਜ ਹਨ।
ਭੰਗੂ ਨੇ ਕਿਹਾ ਕਿ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿੱਚ ਗਲਤੀ ਹੈ ਜਾਂ ਵੋਟਰ ਸੂਚੀ ਵਿੱਚੋਂ ਨਾਮ ਗਾਇਬ ਹੈ ਤਾਂ ਸਮਾਂ ਰਹਿੰਦਿਆਂ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਲੋੜੀਂਦੀ ਕਾਰਵਾਈ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟ ਲੋਕਤੰਤਰ ਦਾ ਅਹਿਮ ਆਧਾਰ ਹੈ ਅਤੇ ਹਰੇਕ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਐਸ.ਆਈ.ਆਰ. ਦੌਰਾਨ ਕਿਸੇ ਨੂੰ ਵੋਟ ਸਬੰਧੀ ਸਮੱਸਿਆ ਆ ਰਹੀ ਹੈ, ਸੁਣਵਾਈ ਨਹੀਂ ਹੋ ਰਹੀ ਜਾਂ ਵੋਟ ਕੱਟੇ ਜਾਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ ਤਾਂ ਉਹ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।