Skip to content

ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰਨ ’ਤੇ ਕਿਸਾਨ ਜਥੇਬੰਦੀ ਵੱਲੋਂ ਵਿਰੋਧ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪੰਜਾਬ ਦੀਆਂ ਸਾਢੇ ਚਾਰ ਸੌ ਦੇ ਕਰੀਬ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਖ਼ਰੀਦ ਮੁੜ ਸ਼ੁਰੂ ਕਰਨ ਅਤੇ ਲਿਫਟਿੰਗ ਤੇਜ਼ ਕਰਨ ਦੀ ਮੰਗ ਕੀਤੀ ਹੈ।

ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰਨ ’ਤੇ ਕਿਸਾਨ ਜਥੇਬੰਦੀ ਵੱਲੋਂ ਵਿਰੋਧ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਜਗਰਾਉਂ, 12 ਨਵੰਬਰ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਢੇ ਚਾਰ ਸੌ ਦੇ ਕਰੀਬ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਖ਼ਰੀਦ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਕਾਉਂਕੇ, ਹਾਕਮ ਸਿੰਘ ਭੱਟੀਆਂ ਅਤੇ ਇੰਦਰਜੀਤ ਸਿੰਘ ਲੋਧੀਵਾਲ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਵਾਢੀ ਪਛੜਨ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਲਿਆਉਣ ਵਿੱਚ ਦੇਰੀ ਹੋਈ ਹੈ। ਉਨ੍ਹਾਂ ਖ਼ਰੀਦ ਦਾ ਟੀਚਾ ਪੂਰਾ ਹੋਣ ਨੂੰ ਖ਼ਰੀਦ ਬੰਦ ਕਰਨ ਦਾ ਆਧਾਰ ਬਣਾਉਣ ਦੀ ਆਲੋਚਨਾ ਕੀਤੀ।

ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਇਕੱਲੀ ਜਗਰਾਉਂ ਦੀ ਦਾਣਾ ਮੰਡੀ ਵਿੱਚ 22 ਲੱਖ ਬੋਰੀਆਂ ਝੋਨਾ ਖੁੱਲ੍ਹੇ ਅਸਮਾਨ ਹੇਠ ਪਿਆ ਹੈ। ਉਨ੍ਹਾਂ ਮੁਤਾਬਕ ਲਿਫਟਿੰਗ ਦੇ ਮਾੜੇ ਪ੍ਰਬੰਧਾਂ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਗੱਲਾ ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਨਾਜ ਦੀ ਚੋਰੀ ਅਤੇ ਸੁੱਕਣ ਕਾਰਨ ਵਜ਼ਨ ਘਟਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ।

ਯੂਨੀਅਨ ਆਗੂਆਂ ਨੇ ਮੰਡੀਆਂ ਵਿੱਚੋਂ ਝੋਨੇ ਦੀ ਜੰਗੀ ਪੱਧਰ ’ਤੇ ਲਿਫਟਿੰਗ ਕਰਨ, ਖ਼ਰੀਦ ਜਾਰੀ ਰੱਖਣ, ਮਾਰਕੀਟ ਕਮੇਟੀਆਂ ਦੀਆਂ ਖਾਲੀ ਅਸਾਮੀਆਂ ਭਰਨ ਅਤੇ ਅਨਾਜ ਦੀ ਸੁਰੱਖਿਆ ਲਈ ਕਰਮਚਾਰੀ ਤਾਇਨਾਤ ਕਰਨ ਦੀ ਮੰਗ ਕੀਤੀ ਹੈ।