Skip to content

ਸਨਮਤੀ ਵਿਮਲ ਜੈਨ ਸਕੂਲ ’ਚ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ ਨੇ ਮਾਡਲਾਂ ਰਾਹੀਂ ਦਿਖਾਈ ਪ੍ਰਤਿਭਾ

ਜਗਰਾਉਂ ਦੇ ਸਨਮਤੀ ਵਿਮਲ ਜੈਨ ਸਕੂਲ ਵਿੱਚ ਜਿਗਿਆਸਾ-2026 ਅੰਤਰ-ਸਕੂਲ ਮੁਕਾਬਲਾ ਕਰਵਾਇਆ ਗਿਆ। 18 ਸਕੂਲਾਂ ਦੇ ਲਗਭਗ 150 ਵਿਦਿਆਰਥੀਆਂ ਨੇ ਮਾਡਲ ਪ੍ਰਦਰਸ਼ਨੀ ਵਿੱਚ ਭਾਗ ਲਿਆ।

ਸਨਮਤੀ ਵਿਮਲ ਜੈਨ ਸਕੂਲ ’ਚ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ ਨੇ ਮਾਡਲਾਂ ਰਾਹੀਂ ਦਿਖਾਈ ਪ੍ਰਤਿਭਾ

ਰਾਇਸ਼ੁਮਾਰੀ

ਪੰਜਾਬ ਵਿਧਾਨ ਸਭਾ 2027 ਵਿੱਚ ਕੌਣ ਬਣਾਏਗਾ ਮੁਖ ਮੰਤਰੀ?

ਇੱਕ ਵਿਕਲਪ ਚੁਣੋ
ਇਹ ਰਾਇਸ਼ੁਮਾਰੀ ਖੋਲ੍ਹੋ ਅਤੇ ਸਾਂਝੀ ਕਰੋ →
ਸਾਂਝਾ ਕਰੋ Facebook X WhatsApp Telegram ਈਮੇਲ
View in ePaper

‘ਜਿਗਿਆਸਾ-2026’ ਅੰਤਰ-ਸਕੂਲ ਮੁਕਾਬਲੇ ਵਿੱਚ 18 ਸਕੂਲਾਂ ਦੇ ਲਗਭਗ 150 ਵਿਦਿਆਰਥੀਆਂ ਨੇ ਲਿਆ ਭਾਗ

ਜੇਤੂਆਂ ਨੂੰ ਟਰਾਫੀਆਂ ਅਤੇ ਸਨਮਾਨ ਪੱਤਰ ਦੇ ਕੇ ਕੀਤਾ ਸਨਮਾਨਿਤ

ਜਗਰਾਉਂ, 5 ਨਵੰਬਰ: ਦਿਨੇਸ਼ ਸ਼ਰਮਾ 

ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਗਰਾਉਂ ਵਿਖੇ ਸ਼੍ਰੀ ਵਿਮਲ ਮੁਨੀ ਜੀ ਦੇ ਆਸ਼ੀਰਵਾਦ ਸਦਕਾ ‘ਜਿਗਿਆਸਾ-2026’ ਅੰਤਰ-ਸਕੂਲ ਮੁਕਾਬਲੇ ਤਹਿਤ ਵਿਦਿਆਰਥੀਆਂ ਦੀ ਮਾਡਲ ਪ੍ਰਦਰਸ਼ਨੀ ਲਗਾਈ ਗਈ। ਇਸ ਵਿੱਚ 18 ਸਕੂਲਾਂ ਦੇ ਲਗਭਗ 150 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਵਿਗਿਆਨਕ ਸੋਚ, ਕਲਪਨਾਸ਼ੀਲਤਾ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਪ੍ਰਿੰਸੀਪਲ ਸੁਪ੍ਰਿਆ ਖੁਰਾਨਾ ਦੀ ਅਗਵਾਈ ਹੇਠ ਕਰਵਾਈ ਗਈ ਇਸ ਪ੍ਰਦਰਸ਼ਨੀ ਵਿੱਚ ਡੀ.ਐੱਸ.ਪੀ. ਜਸਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਧਾਨ ਰਮੇਸ਼ ਜੈਨ, ਸਕੱਤਰ ਮਹਾਵੀਰ ਜੈਨ ਅਤੇ ਉਪ ਪ੍ਰਧਾਨ ਕਾਂਤਾ ਸਿੰਗਲਾ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਪ੍ਰਦਰਸ਼ਨੀ ਵਿੱਚ ਕਲਾ ਤੇ ਦਸਤਕਾਰੀ, ਬੇਕਾਰ ਸਮੱਗਰੀ ਦੀ ਮੁੜ ਵਰਤੋਂ, ਗਣਿਤ, ਵਿਗਿਆਨ, ਸਮਾਜਿਕ ਵਿਗਿਆਨ ਅਤੇ ਵਾਤਾਵਰਨ ਅਧਿਐਨ ਨਾਲ ਸਬੰਧਿਤ ਵੱਖ-ਵੱਖ ਮਾਡਲ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਕਿਤਾਬੀ ਗਿਆਨ ਨੂੰ ਅਮਲੀ ਰੂਪ ਦਿੰਦਿਆਂ ਆਪਣੇ ਵਿਚਾਰਾਂ ਨੂੰ ਮਾਡਲਾਂ ਰਾਹੀਂ ਪੇਸ਼ ਕੀਤਾ।

ਬੇਕਾਰ ਸਮੱਗਰੀ ਤੋਂ ਤਿਆਰ ਕੀਤੀਆਂ ਕਲਾਕ੍ਰਿਤੀਆਂ ਨੇ ਮੁੜ ਵਰਤੋਂ ਦੀ ਮਹੱਤਤਾ ਦਰਸਾਈ, ਜਦਕਿ ਕਲਾ ਅਤੇ ਦਸਤਕਾਰੀ ਦੀਆਂ ਰਚਨਾਵਾਂ ਵਿੱਚ ਵਿਦਿਆਰਥੀਆਂ ਦੀ ਕਲਪਨਾ ਸ਼ਕਤੀ ਅਤੇ ਰਚਨਾਤਮਕਤਾ ਦੀ ਝਲਕ ਦੇਖਣ ਨੂੰ ਮਿਲੀ। ਗਣਿਤ ਅਤੇ ਵਿਗਿਆਨ ਦੇ ਮਾਡਲਾਂ ਰਾਹੀਂ ਵਿਦਿਆਰਥੀਆਂ ਨੇ ਗੁੰਝਲਦਾਰ ਧਾਰਨਾਵਾਂ ਨੂੰ ਸਰਲ ਢੰਗ ਨਾਲ ਸਮਝਾਉਣ ਦਾ ਯਤਨ ਕੀਤਾ। ਇਸੇ ਤਰ੍ਹਾਂ ਸਮਾਜਿਕ ਵਿਗਿਆਨ ਅਤੇ ਵਾਤਾਵਰਨ ਅਧਿਐਨ ਨਾਲ ਸਬੰਧਿਤ ਪੇਸ਼ਕਾਰੀਆਂ ਨੇ ਉਨ੍ਹਾਂ ਦੀ ਸਮਾਜਿਕ ਅਤੇ ਵਾਤਾਵਰਨ ਪ੍ਰਤੀ ਸਮਝ ਨੂੰ ਉਜਾਗਰ ਕੀਤਾ।

ਇਸ ਮੌਕੇ ਡਾ. ਅਨੂਜ ਸ਼ਰਮਾ, ਡਾ. ਵਨੀਤ ਧੀਰ, ਪ੍ਰੋ. ਪਾਇਲ ਗੋਇਲ, ਪ੍ਰੋ. ਉੱਤਮਪ੍ਰੀਤ ਕੌਰ, ਕਲਾਕਾਰ ਅਮਰ ਸਿੰਘ, ਜਨਕ ਸਿੰਘ ਅਤੇ ਸੰਗੀਤ ਅਧਿਆਪਕ ਇੰਦਰਜੀਤ ਸਿੰਘ ਸਮੇਤ ਜੱਜਾਂ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਮਾਡਲਾਂ ਦਾ ਮੁਲਾਂਕਣ ਕੀਤਾ। ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਮੈਡਮ ਨੀਰੂ ਵਿਜ, ਸ਼ੈਲੀ ਅਰੋੜਾ, ਵੀਰਪਾਲ ਕੌਰ ਅਤੇ ਨਵਜੋਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।