ਈ-ਪੇਪਰ ਪੜ੍ਹਨ ਮੋਡ

Punjab Patrika ePaper

Thursday, 22 October 2026

ਭਾਜਪਾ ਦੀ ਪੰਜਾਬ ਸੂਬਾ ਕਾਰਜ-ਕਾਰਨੀ ਵਿੱਚ ਜਗਰਾਓਂ ਜ਼ਿਲ੍ਹੇ ਦੇ ਤਿੰਨ ਆਗੂ ਨਿਯੁਕਤ

ਭਾਜਪਾ ਦੀ ਪੰਜਾਬ ਸੂਬਾ ਕਾਰਜ-ਕਾਰਨੀ ਵਿੱਚ ਜਗਰਾਓਂ ਜ਼ਿਲ੍ਹੇ ਦੇ ਤਿੰਨ ਆਗੂ ਨਿਯੁਕਤ

ਜਗਰਾਓਂ: ਦਰਪਣ ਲੁਧਿਆਣਾ ਨਿਊਜ਼ ਡੈਸਕ 

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਸੂਬਾ ਕਾਰਜ-ਕਾਰਨੀ ਵਿੱਚ ਜਗਰਾਓਂ ਜ਼ਿਲ੍ਹੇ ਦੇ ਤਿੰਨ ਆਗੂਆਂ ਨੂੰ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਭਾਜਪਾ ਦੇ ਜਗਰਾਓਂ ਸਥਿਤ ਜ਼ਿਲ੍ਹਾ ਦਫ਼ਤਰ ਵਿਖੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਪਾਰਟੀ ਆਗੂਆਂ ਨੇ ਨਵ-ਨਿਯੁਕਤ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਨਗੇ।

ਇਸ ਮੌਕੇ ਜ਼ਿਲ੍ਹਾ ਪ੍ਰਭਾਰੀ ਅਨਿਲ ਸੱਚਰ, ਸੂਬਾ ਮੀਤ ਪ੍ਰਧਾਨ ਗੇਜਾ ਰਾਮ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੇਤਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਅਤੇ ਕਾਰਜਾਂ ਸਬੰਧੀ ਲੋਕਾਂ ਤੱਕ ਪਹੁੰਚ ਬਣਾਉਣ ਦੇ ਨਾਲ-ਨਾਲ ਲੰਮੇ ਸਮੇਂ ਤੋਂ ਸੰਗਠਨ ਲਈ ਸੇਵਾਵਾਂ ਨਿਭਾ ਰਹੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਦੀ ਸਿਫ਼ਾਰਸ਼ ’ਤੇ ਜਗਰਾਓਂ, ਮੁੱਲਾਂਪੁਰ ਦਾਖਾ ਅਤੇ ਰਾਏਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਤਿੰਨ ਆਗੂਆਂ ਨੂੰ ਪੰਜਾਬ ਸੂਬਾ ਕਾਰਜ-ਕਾਰਨੀ ਵਿੱਚ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਤਿੰਨੋਂ ਨਵ-ਨਿਯੁਕਤ ਮੈਂਬਰਾਂ ਨੂੰ ਦਿੱਤੀਆਂ ਵਧਾਈਆਂ

ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਜਗਰਾਓਂ ਵਿਧਾਨ ਸਭਾ ਹਲਕੇ ਤੋਂ ਨਗਰ ਕੌਂਸਲ ਜਗਰਾਓਂ ਦੇ ਸੀਨੀਅਰ ਮੀਤ ਪ੍ਰਧਾਨ ਸਤੀਸ਼ ਕੁਮਾਰ ਪੱਪੂ, ਰਾਏਕੋਟ ਹਲਕੇ ਤੋਂ ਲਖਵਿੰਦਰ ਸਿੰਘ ਸਪਰਾ ਅਤੇ ਮੁੱਲਾਂਪੁਰ ਦਾਖਾ ਹਲਕੇ ਤੋਂ ਬਲਜਿੰਦਰ ਸਿੰਘ ਢਿੱਲੋਂ ਨੂੰ ਪੰਜਾਬ ਸੂਬਾ ਕਾਰਜ-ਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਤਿੰਨਾਂ ਆਗੂਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਵਿੱਚ ਯੋਗਦਾਨ ਪਾਉਣਗੇ।

ਇਸ ਮੌਕੇ ਨਵ-ਨਿਯੁਕਤ ਤਿੰਨਾਂ ਮੈਂਬਰਾਂ ਨੇ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਅਤੇ ਸੂਬਾਈ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸੰਗਠਨ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨਗੇ।

ਪਾਰਟੀ ਦੇ ਹੋਰ ਆਗੂ ਵੀ ਰਹੇ ਮੌਜੂਦ

ਸਮਾਗਮ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਸੁਮਿਤ ਅਰੋੜਾ ਅਤੇ ਪ੍ਰਦੀਪ ਜੰਡ, ਜ਼ਿਲ੍ਹਾ ਕੈਸ਼ੀਅਰ ਰਾਜ ਵਰਮਾ, ਅਜੀਤ ਸਿੰਘ ਅਖਾੜਾ, ਐਡਵੋਕੇਟ ਵਿਵੇਕ ਭਾਰਦਵਾਜ, ਸੰਜੀਵ ਢੰਡ, ਰਾਜਪਾਲ ਜੈਨ, ਨਵਨੀਤ ਗੁਪਤਾ, ਅਨਿਲ ਕੁਮਾਰ ਸੈਂਟੀ ਚੋਪੜਾ, ਸੁਰੇਸ਼ ਗਰਗ, ਮਾਂਗਟ ਭਗਤ, ਵਿਸ਼ਾਲ ਭਰਤ, ਜੁੱਗ ਸੰਧੂ, ਕੁਲਵੰਤ ਭੱਟੀ, ਜੀਤ ਪਾਲ ਸਿੰਘ, ਹਰਮਿੰਦਰ ਸਿੰਘ, ਮਹੀਪਾਲ ਕੁਮਾਰ, ਸਪਨਦੀਪ ਕੌਰ, ਅਰੁਣ ਮੋਰੀਆ, ਰਾਜਨ ਅਰੋੜਾ ਰਵੀ, ਰਣਜੀਤ ਸਿੰਘ ਫੱਲੇਵਾਲ, ਗੁਰਚਰਨ ਸਿੰਘ ਕਾਉਂਕੇ, ਸੌਰਵ ਗਰਗ, ਸ਼ੁਭਮ ਮੁੱਲਾਂਪੁਰ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਡੱਲਾ ਅਤੇ ਡਾ. ਰਾਜ ਕੁਮਾਰ ਸਮੇਤ ਹੋਰ ਆਗੂ ਹਾਜ਼ਰ ਸਨ।