ਈ-ਪੇਪਰ ਪੜ੍ਹਨ ਮੋਡ

Punjab Patrika ePaper

Friday, 13 November 2026

ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿੱਚ ਕਟੌਤੀ ਮਰੀਜ਼ਾਂ ਲਈ ਵੱਡੀ ਰਾਹਤ: ਡਾ. ਰਾਜਿੰਦਰ ਸ਼ਰਮਾ

ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿੱਚ ਕਟੌਤੀ ਮਰੀਜ਼ਾਂ ਲਈ ਵੱਡੀ ਰਾਹਤ: ਡਾ. ਰਾਜਿੰਦਰ ਸ਼ਰਮਾ

679 ਬ੍ਰਾਂਡਾਂ ਦੀਆਂ ਕੀਮਤਾਂ ਵਿੱਚ 50 ਫ਼ੀਸਦੀ ਤੋਂ ਵੱਧ ਕਮੀ ਦਾ ਦਾਅਵਾ

ਵੱਧ ਤੋਂ ਵੱਧ 96.45 ਫ਼ੀਸਦੀ ਕਟੌਤੀ ਨਾਲ ਸਾਲਾਨਾ 3,540.38 ਕਰੋੜ ਰੁਪਏ ਦੀ ਬੱਚਤ ਦਾ ਅਨੁਮਾਨ

ਜਗਰਾਉਂ, 13 ਨਵੰਬਰ: ਭਾਜਪਾ ਦੇ ਜ਼ਿਲ੍ਹਾ ਜਗਰਾਉਂ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ ਕੇਂਦਰ ਸਰਕਾਰ ਵੱਲੋਂ ਕੈਂਸਰ ਰੋਕੂ ਦਵਾਈਆਂ ਦੀਆਂ ਕੀਮਤਾਂ ਵਿੱਚ ਕੀਤੀ ਗਈ ਕਟੌਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਕੈਂਸਰ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ ਅਹਿਮ ਕਦਮ ਚੁੱਕਿਆ ਗਿਆ ਹੈ। ਰਾਸ਼ਟਰੀ ਔਸ਼ਧੀ ਮੁੱਲ ਨਿਰਧਾਰਨ ਅਥਾਰਟੀ (ਐੱਨ.ਪੀ.ਪੀ.ਏ.) ਵੱਲੋਂ 137 ਕੈਂਸਰ ਰੋਕੂ ਦਵਾਈਆਂ ਦੇ ਵਪਾਰਕ ਮੁਨਾਫ਼ੇ ਦੀ ਸੀਮਾ ਨਿਰਧਾਰਤ ਕਰਨ ਤੋਂ ਬਾਅਦ 1,364 ਦਵਾਈਆਂ ਦੀਆਂ ਫਾਰਮੂਲੇਸ਼ਨਾਂ ਦੀਆਂ ਸੋਧੀਆਂ ਕੀਮਤਾਂ 9 ਨਵੰਬਰ ਤੋਂ ਲਾਗੂ ਹੋ ਗਈਆਂ ਹਨ।

ਡਾ. ਸ਼ਰਮਾ ਨੇ ਕਿਹਾ ਕਿ 679 ਬ੍ਰਾਂਡਾਂ ਦੀਆਂ ਕੀਮਤਾਂ ਵਿੱਚ 50 ਫ਼ੀਸਦੀ ਤੋਂ ਵੱਧ ਕਮੀ ਦਰਜ ਕੀਤੀ ਗਈ ਹੈ, ਜਦਕਿ ਸਭ ਤੋਂ ਵੱਧ ਕਟੌਤੀ 96.45 ਫ਼ੀਸਦੀ ਤੱਕ ਰਹੀ ਹੈ। ਇਸ ਫ਼ੈਸਲੇ ਨਾਲ ਖਪਤਕਾਰਾਂ ਨੂੰ ਸਾਲਾਨਾ ਲਗਭਗ 3,540.38 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ।

ਉਨ੍ਹਾਂ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਦਾ ਇਲਾਜ ਕਰਵਾਉਣਾ ਮਰੀਜ਼ਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਚੁਣੌਤੀ ਹੁੰਦਾ ਹੈ। ਦਵਾਈਆਂ ਦੀਆਂ ਕੀਮਤਾਂ ਘਟਣ ਨਾਲ ਇਲਾਜ ਦੇ ਖ਼ਰਚੇ ਦਾ ਬੋਝ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਸ ਫ਼ੈਸਲੇ ਨੂੰ ਆਮ ਲੋਕਾਂ ਦੀ ਸਿਹਤ ਅਤੇ ਆਰਥਿਕ ਰਾਹਤ ਨੂੰ ਤਰਜੀਹ ਦੇਣ ਵਾਲਾ ਕਦਮ ਦੱਸਿਆ।