Friday, 13 November 2026
Jagraon
ਕਿਸਾਨ ਦਲਜੀਤ ਸਿੰਘ ਦੇ ਪਰਿਵਾਰ ਨੂੰ ਵਿਧਾਇਕਾ ਮਾਣੂਕੇ ਨੇ ਸੌਂਪਿਆ 3 ਲੱਖ ਰੁਪਏ ਦੀ ਸਹਾਇਤਾ ਦਾ ਚੈੱਕ
ਮਾਰਕੀਟ ਕਮੇਟੀ ਜਗਰਾਉਂ ਵਿਖੇ ਪਰਿਵਾਰਕ ਮੈਂਬਰਾਂ ਨੂੰ ਬੁਲਾ ਕੇ ਦਿੱਤੀ ਮਾਲੀ ਮਦਦ
ਤੂੜੀ ਦੀ ਟਰਾਲੀ ਵੇਚਣ ਆਉਂਦੇ ਸਮੇਂ ਵਾਪਰੇ ਹਾਦਸੇ ਵਿੱਚ ਹੋਈ ਸੀ ਕਿਸਾਨ ਦੀ ਮੌਤ
ਜਗਰਾਉਂ, 13 ਨਵੰਬਰ: ਦਿਨੇਸ਼ ਸ਼ਰਮਾ
ਮਾਰਕੀਟ ਕਮੇਟੀ ਜਗਰਾਉਂ ਵਿਖੇ ਤੂੜੀ ਦੀ ਟਰਾਲੀ ਵੇਚਣ ਆਉਂਦੇ ਸਮੇਂ ਵਾਪਰੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪਿੰਡ ਬਸੂਵਾਲ, ਜ਼ਿਲ੍ਹਾ ਲੁਧਿਆਣਾ ਦੇ ਕਿਸਾਨ ਦਲਜੀਤ ਸਿੰਘ ਦੇ ਪਰਿਵਾਰ ਨੂੰ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਵੱਲੋਂ 3 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਨੂੰ ਮਾਰਕੀਟ ਕਮੇਟੀ ਜਗਰਾਉਂ ਦੇ ਦਫ਼ਤਰ ਵਿਖੇ ਬੁਲਾ ਕੇ ਇਹ ਸਹਾਇਤਾ ਪ੍ਰਦਾਨ ਕੀਤੀ ਗਈ।
ਕਿਸਾਨ ਦਲਜੀਤ ਸਿੰਘ ਦੀ ਹਾਦਸੇ ਵਿੱਚ ਹੋਈ ਮੌਤ ਕਾਰਨ ਪਰਿਵਾਰ ਨੂੰ ਵੱਡਾ ਸਦਮਾ ਸਹਿਣਾ ਪਿਆ ਹੈ। ਇਸ ਦੁੱਖ ਦੀ ਘੜੀ ਵਿੱਚ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਆਰਥਿਕ ਸਹਾਰਾ ਦੇਣ ਦੇ ਉਦੇਸ਼ ਨਾਲ 3 ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਸੌਂਪਿਆ।
ਇਸ ਮੌਕੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਝੱਜ, ਕੰਵਲਜੀਤ ਸਿੰਘ, ਸੰਗਠਨ ਇੰਚਾਰਜ ਸੁਖਦੇਵ ਸਿੰਘ, ਬਲਾਕ ਸੰਮਤੀ ਮੈਂਬਰ, ਸਰਪੰਚ ਗੁਰਪ੍ਰੀਤ ਸਿੰਘ ਡੀਗੀਆਂ, ਪਰਦੀਪ ਸੇਖੋਂ, ਸਕੱਤਰ ਕੰਵਲਪ੍ਰੀਤ ਸਿੰਘ ਕਲਸੀ, ਆੜ੍ਹਤੀ ਪਰਮਜੀਤ ਸਿੰਘ, ਰਾਹੁਲ ਕੁਮਾਰ, ਭਜਨ ਲਾਲ, ਜਗਸੀਰ ਕਲੇਰ, ਕੁਲਜੀਤ ਸਿੰਘ ਅਤੇ ਮਾਰਕੀਟ ਕਮੇਟੀ ਦਾ ਸਮੂਹ ਸਟਾਫ਼ ਹਾਜ਼ਰ ਸੀ।