Sunday, 08 November 2026
Jagraon
ਗਰੀਨ ਦੀਵਾਲੀ ਮਨਾਉਣਾ ਵਾਤਾਵਰਨ ਦੀ ਸੰਭਾਲ ਲਈ ਸਮੇਂ ਦੀ ਮੁੱਖ ਲੋੜ: ਰਾਜਪਾਲ ਜੈਨ
ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਅਤੇ ਅਣੁਵ੍ਰਤ ਜੀਵਨ-ਸ਼ੈਲੀ ਅਪਣਾਉਣ ਲਈ ਕੀਤਾ ਪ੍ਰੇਰਿਤ
ਜਗਰਾਉਂ: ਅਣੁਵ੍ਰਤ ਵਿਸ਼ਵ ਭਾਰਤੀ ਸੁਸਾਇਟੀ ਵੱਲੋਂ ਵਾਤਾਵਰਨ ਜਾਗਰੂਕਤਾ ਮੁਹਿੰਮ ਤਹਿਤ ਜਗਰਾਉਂ ਦੇ ਲਾਲਾ ਲਾਜਪਤ ਰਾਏ ਕੰਨਿਆ ਪਾਠਸ਼ਾਲਾ ਵਿਖੇ ਈਕੋ-ਫਰੈਂਡਲੀ ਫੈਸਟੀਵਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਅਣੁਵ੍ਰਤ ਜੀਵਨ-ਸ਼ੈਲੀ ਅਪਣਾਉਣ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਕਰਨ ਅਤੇ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਅਣੁਵ੍ਰਤ ਸੰਮਤੀ ਜਗਰਾਉਂ ਦੇ ਪ੍ਰਧਾਨ ਰਾਜਪਾਲ ਜੈਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਗਰੀਨ ਦੀਵਾਲੀ ਮਨਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਣੁਵ੍ਰਤ ਸੰਮਤੀ ਦਾ ਉਦੇਸ਼ ਹਰੇਕ ਵਿਅਕਤੀ ਨੂੰ ਅਣੁਵ੍ਰਤ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਸਮਾਜ ਵਿੱਚ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਹੋ ਸਕੇ।
ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਹਰਿਆਵਲ ਦੇ ਪਹਿਰੇਦਾਰ ਬਣਨ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਗਰੀਨ ਦੀਵਾਲੀ ਵਜੋਂ ਮਨਾਉਣ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੀਨਾ ਗਰਗ, ਅਣੁਵ੍ਰਤ ਸੰਮਤੀ ਜਗਰਾਉਂ ਦੇ ਉਪ ਪ੍ਰਧਾਨ ਵਿਨੋਦ ਜੈਨ, ਕੁਦਰਤ ਦੇ ਰਾਖੇ ਦੇ ਚੇਅਰਮੈਨ ਰਜਿੰਦਰ ਜੈਨ ਕਾਕਾ, ਅਣੁਵ੍ਰਤ ਸੰਮਤੀ ਜਗਰਾਉਂ ਦੇ ਸਲਾਹਕਾਰ ਰਜਿੰਦਰ ਕੁਮਾਰ ਗੋਇਲ, ਕੈਪਟਨ ਨਰੇਸ਼ ਵਰਮਾ, ਸੋਨੀ ਮੱਕੜ ਅਤੇ ਸਕੂਲ ਦਾ ਸਟਾਫ਼ ਹਾਜ਼ਰ ਸੀ।