ਈ-ਪੇਪਰ ਪੜ੍ਹਨ ਮੋਡ

Punjab Patrika ePaper

Saturday, 31 October 2026

ਅੰਡਰ-17 ਖੋ-ਖੋ ਮੁਕਾਬਲੇ ਵਿੱਚ ਜੀ.ਐੱਚ.ਜੀ. ਅਕੈਡਮੀ, ਜਗਰਾਉਂ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਅੰਡਰ-17 ਖੋ-ਖੋ ਮੁਕਾਬਲੇ ਵਿੱਚ ਜੀ.ਐੱਚ.ਜੀ. ਅਕੈਡਮੀ, ਜਗਰਾਉਂ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਜਗਰਾਉਂ, (ਦਿਨੇਸ਼ ਸ਼ਰਮਾ) ਖੇਡ ਖੇਤਰ ਵਿੱਚ ਲਗਾਤਾਰ ਨਾਮਣਾ ਖੱਟ ਰਹੀ ਜੀ.ਐੱਚ.ਜੀ. ਅਕੈਡਮੀ, ਜਗਰਾਉਂ ਦੇ ਵਿਦਿਆਰਥੀਆਂ ਨੇ ਇੱਕ ਵار ਫਿਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਐੱਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਭਾਈ ਵਿਖੇ ਕਰਵਾਏ ਗਏ ਅੰਡਰ-17 ਖੋ-ਖੋ ਜ਼ੋਨਲ ਮੁਕਾਬਲੇ ਵਿੱਚ ਅਕੈਡਮੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਅਤੇ ਸੰਸਥਾ ਦਾ ਨਾਂ ਰੌਸ਼ਨ ਕੀਤਾ।

ਸਕੂਲ ਦੀ ਟੀਮ ਨੇ ਪੂਰੇ ਮੁਕਾਬਲੇ ਦੌਰਾਨ ਬੇਮਿਸਾਲ ਟੀਮ ਵਰਕ, ਦ੍ਰਿੜ੍ਹ ਇਰਾਦੇ, ਉੱਚ ਪੱਧਰੀ ਖੇਡ ਭਾਵਨਾ ਅਤੇ ਭਾਰੀ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ। ਖਿਡਾਰਨਾਂ ਦੇ ਇਸ ਸ਼ਲਾਘਾਯੋਗ ਪ੍ਰਦਰਸ਼ਨ ਨੇ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਨੂੰ ਬਾਖ਼ੂਬੀ ਦਰਸਾਇਆ ਹੈ।

ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੀ ਟੀਮ ਦੇ ਮੈਂਬਰਾਂ ਵਿੱਚ ਮਨੂਰ ਕੌਰ, ਹਰਪ੍ਰੀਤ ਕੌਰ, ਸਰਗੁਨਪ੍ਰੀਤ ਕੌਰ, ਪਲਕਪ੍ਰੀਤ ਕੌਰ, ਗੁਰਸਿਰਤ ਕੌਰ, ਹਰਮਨਪ੍ਰੀਤ ਕੌਰ, ਹਰਮਨਦੀਪ ਕੌਰ, ਗੁਰਨੂਰ ਕੌਰ, ਚਾਹਤਪ੍ਰੀਤ ਕੌਰ, ਸ਼ੁਭਦੀਪ ਕੌਰ, ਜਸਮੀਨ ਕੌਰ ਅਤੇ ਗੁਰਲੀਨ ਕੌਰ ਸ਼ਾਮਲ ਸਨ। ਇਨ੍ਹਾਂ ਸਾਰੀਆਂ ਖਿਡਾਰਨਾਂ ਨੇ ਆਪਣੀ ਖੇਡ ਕਲਾ ਨਾਲ ਸਭ ਦਾ ਮਨ ਮੋਹ ਲਿਆ।

ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਖੇਡ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਅਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਸੰਸਥਾ ਦਾ ਮਾਣ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ।