Saturday, 24 October 2026
PUNJAB
ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਤੇ ਅਪਰਾਧ ਮੁਕਤ ਪੰਜਾਬ ਲਈ ਨੌਜਵਾਨਾਂ ਦੀ ਸ਼ਮੂਲੀਅਤ ਜ਼ਰੂਰੀ: ਗੁਰਕੀਰਤ ਸਿੰਘ ਬੇਦੀ
ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਵੱਲੋਂ ਪੰਜਾਬ ਭਰ ਵਿੱਚ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਚੋਣ ਦਾ ਸਿਲਸਿਲਾ ਜਾਰੀ; ਸਮਾਜ ਸੇਵਾ ਅਤੇ ਪੁਲਿਸ-ਪ੍ਰਸ਼ਾਸਨ ਦੇ ਸਹਿਯੋਗ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ
ਪੰਜਾਬ, 24 ਅਕਤੂਬਰ: ਦਰਪਣ ਨਿਊਜ਼ ਡੈਸਕ
ਪੰਜਾਬ ਵਿੱਚ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਅਪਰਾਧ ਵਿਰੁੱਧ ਸਮਾਜਿਕ ਪੱਧਰ ’ਤੇ ਲੜਾਈ ਨੂੰ ਮਜ਼ਬੂਤ ਕਰਨ ਲਈ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ। ਇਹ ਗੱਲ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਸ. ਗੁਰਕੀਰਤ ਸਿੰਘ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਸੇਵਾ ਨਾਲ ਜੁੜਨ, ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਉਣ ਅਤੇ ਨਸ਼ਿਆਂ ਤੇ ਅਪਰਾਧ ਦੇ ਖ਼ਾਤਮੇ ਲਈ ਕਾਨੂੰਨੀ ਤੇ ਸਮਾਜਿਕ ਯਤਨਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਬੇਦੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਯਤਨਾਂ ਦੇ ਨਾਲ-ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭੂਮਿਕਾ ਵੀ ਮਹੱਤਵਪੂਰਨ ਹੈ। ਉਨ੍ਹਾਂ ਮੁਤਾਬਕ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਜਾਗਰੂਕ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ।
ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਚੋਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਉਣ, ਨਸ਼ਿਆਂ ਤੋਂ ਬਚਾਅ ਲਈ ਜਾਗਰੂਕਤਾ ਫੈਲਾਉਣ ਅਤੇ ਮਾਫੀਆ ਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਬੇਦੀ ਅਨੁਸਾਰ, ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਵੱਲੋਂ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਨੌਜਵਾਨਾਂ ਨੂੰ ਸੰਸਥਾ ਨਾਲ ਜੋੜਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦਾ ਉਦੇਸ਼ ਸਮਾਜ ਸੇਵਾ, ਲੋੜਵੰਦਾਂ ਦੀ ਮਦਦ ਅਤੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਨਾਲ ਪੁਲਿਸ, ਵਿਜੀਲੈਂਸ, ਪ੍ਰਸ਼ਾਸਨ ਅਤੇ ਹੋਰ ਸਰਕਾਰੀ ਏਜੰਸੀਆਂ ਨੂੰ ਸਹਿਯੋਗ ਦੇਣਾ ਹੈ।
ਉਨ੍ਹਾਂ ਸੰਸਥਾ ਨਾਲ ਜੁੜ ਕੇ ਸਮਾਜ ਸੇਵਾ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਹੈਲਪਲਾਈਨ ਨੰਬਰ 78373-18326 ’ਤੇ ਸੰਪਰਕ ਕਰਨ ਦੀ ਅਪੀਲ ਕੀਤੀ। ਬੇਦੀ ਨੇ ਕਿਹਾ ਕਿ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਅਪਰਾਧ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਦੀ ਸਰਗਰਮ ਭੂਮਿਕਾ ਅਹਿਮ ਹੈ।