ਈ-ਪੇਪਰ ਪੜ੍ਹਨ ਮੋਡ

Punjab Patrika ePaper

Friday, 23 October 2026

ਸਰਕਲ ਹਠੂਰ ਵਿੱਚ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਸ਼ੁਰੂ, ਰੈਲੀਆਂ ਦੀ ਸਫ਼ਲਤਾ ਲਈ ਰਣਨੀਤੀ ਉਲੀਕੀ

ਸਰਕਲ ਹਠੂਰ ਵਿੱਚ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਸ਼ੁਰੂ, ਰੈਲੀਆਂ ਦੀ ਸਫ਼ਲਤਾ ਲਈ ਰਣਨੀਤੀ ਉਲੀਕੀ

ਜਗਰਾਉਂ। ਸੰਜੀਵ ਮਲਹੋਤਰਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੀਆਂ ਸਰਕਾਰਾਂ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਕਲ ਹਠੂਰ ਵਿੱਚ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ 4 ਨਵੰਬਰ ਨੂੰ ਯੂਥ ਅਕਾਲੀ ਦਲ ਦੀ ਜਗਰਾਓਂ ਵਿਖੇ ਹੋਣ ਵਾਲੀ ਰੈਲੀ ਅਤੇ 16 ਨਵੰਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਪਿੰਡ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਦੀ ਰਣਨੀਤੀ ਉਲੀਕੀ ਗਈ।

ਇਸ ਸਬੰਧੀ ਸਰਕਲ ਹਠੂਰ ਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਜਥੇਦਾਰ ਮਲਕੀਤ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਇੰਚਾਰਜ, ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪਾਰਟੀ ਦੀਆਂ ਆਉਣ ਵਾਲੀਆਂ ਸਰਗਰਮੀਆਂ, ਪੰਜਾਬ ਦੇ ਮੌਜੂਦਾ ਹਾਲਾਤ ਅਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਦੋਵਾਂ ਰੈਲੀਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਰਕਲ ਦੇ ਹਰੇਕ ਪਿੰਡ ਵਿੱਚ ਵਰਕਰਾਂ ਨਾਲ ਸੰਪਰਕ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਤਹਿਤ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ, ਪਿਛਲੀਆਂ ਸਰਕਾਰਾਂ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਪੰਜਾਬ ਸਬੰਧੀ ਪਾਰਟੀ ਦੇ ਨਜ਼ਰੀਏ ਬਾਰੇ ਜਾਣੂ ਕਰਵਾਉਣਗੇ।

ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਚਰਚਾ ਕਰਦਿਆਂ ਆਗੂਆਂ ਨੇ ਨਸ਼ਿਆਂ ਦੇ ਵਧਦੇ ਪ੍ਰਕੋਪ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਦੇ ਖ਼ਾਤਮੇ ਲਈ ਠੋਸ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਪੰਜਾਬ ਦੇ ਹੱਕਾਂ ਦੀ ਰਾਖੀ, ਕਿਸਾਨਾਂ ਦੀ ਖ਼ੁਸ਼ਹਾਲੀ, ਸੂਬੇ ਦੀ ਤਰੱਕੀ ਅਤੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੇਣ ਲਈ ਸਾਂਝੇ ਯਤਨਾਂ ’ਤੇ ਜ਼ੋਰ ਦਿੱਤਾ।

ਆਗੂਆਂ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਹੈ। ਉਨ੍ਹਾਂ ਅਨੁਸਾਰ, ਇਸ ਮੁਹਿੰਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੀ ਆਵਾਜ਼ ਉੱਚ ਪੱਧਰ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ। ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਜਾਰੀ ਕੀਤੇ ਗਏ ਸੰਪਰਕ ਨੰਬਰਾਂ ’ਤੇ ਮਿਸਡ ਕਾਲ ਕਰਨ ਦੀ ਅਪੀਲ ਵੀ ਕੀਤੀ ਗਈ।

ਮੀਟਿੰਗ ਵਿੱਚ ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਹਲਕਾ ਬੀ.ਸੀ. ਵਿੰਗ ਦੇ ਪ੍ਰਧਾਨ ਪਰਮਿੰਦਰ ਸਿੰਘ ਕੋਬੋ ਹਠੂਰ, ਹਲਕਾ ਐੱਸ.ਸੀ. ਵਿੰਗ ਦੇ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਸੀਨੀਅਰ ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਬਲਜੀਤ ਸਿੰਘ ਹਠੂਰ ਡਾਇਰੈਕਟਰ, ਸੁਖਵਿੰਦਰ ਸਿੰਘ ਫਰਵਾਹਾ, ਸਾਬਕਾ ਸਰਪੰਚ ਬੂਟਾ ਸਿੰਘ ਅਤੇ ਨਿਰਮਲ ਸਿੰਘ ਬੁਰਜ ਕੁਲਾਰਾ, ਬਲਵੰਤ ਸਿੰਘ ਬਾਦਲ ਹਠੂਰ, ਸੁਰਵੇਸ਼ ਕੁਮਾਰ ਗੁੱਡੋਗੇ ਮਾਣੂੰਕੇ, ਜਸਨਪ੍ਰੀਤ ਸਿੰਘ ਹਠੂਰ, ਚੰਦਰਭਾਨ ਸਿੰਘ, ਜੰਗੀਰ ਸਿੰਘ, ਸੁਰਜੀਤ ਸਿੰਘ ਲੱਖਾ, ਗੁਰਬਚਨ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ ਪਾਲਾ, ਦਿਲਬਾਗ ਸਿੰਘ ਚੀਮਾ, ਬੂਟਾ ਸਿੰਘ ਚਕਰ, ਜਗਸੀਰ ਸਿੰਘ ਚਕਰ, ਮਹਿੰਦਰ ਸਿੰਘ ਪੰਚ ਚਕਰ, ਕੇਵਲ ਸਿੰਘ ਚਕਰ, ਬਲਜੀਤ ਸਿੰਘ ਫੌਜੀ ਚਕਰ, ਝਲਮਣ ਸਿੰਘ ਚਕਰ ਅਤੇ ਰੂਪ ਸਿੰਘ ਬਾਠ ਚਕਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

ਮੀਟਿੰਗ ਦੇ ਅੰਤ ਵਿੱਚ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀ ਮਜ਼ਬੂਤੀ, ਪਿੰਡ-ਪਿੰਡ ਲੋਕਾਂ ਨਾਲ ਸੰਪਰਕ ਵਧਾਉਣ ਅਤੇ 4 ਤੇ 16 ਨਵੰਬਰ ਨੂੰ  ਹੋਣ ਵਾਲੀਆਂ ਰੈਲੀਆਂ ਨੂੰ ਸਫ਼ਲ ਬਣਾਉਣ ਲਈ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।