ਈ-ਪੇਪਰ ਪੜ੍ਹਨ ਮੋਡ

Punjab Patrika ePaper

Tuesday, 17 November 2026

ਜਗਰਾਉਂ ਵਿੱਚ 11 ਸਕੂਲਾਂ ਦੇ ਵਿਦਿਆਰਥੀਆਂ ਨੇ ਵੈਦਿਕ ਭਾਸ਼ਣ ਮੁਕਾਬਲੇ ’ਚ ਲਿਆ ਭਾਗ

ਜਗਰਾਉਂ ਵਿੱਚ 11 ਸਕੂਲਾਂ ਦੇ ਵਿਦਿਆਰਥੀਆਂ ਨੇ ਵੈਦਿਕ ਭਾਸ਼ਣ ਮੁਕਾਬਲੇ ’ਚ ਲਿਆ ਭਾਗ

ਜਗਰਾਉਂ, 17 ਨਵੰਬਰ (ਸੰਜੀਵ ਮਲਹੋਤਰਾ): ਵੇਦ ਪ੍ਰਚਾਰ ਮੰਡਲ ਲੁਧਿਆਣਾ ਅਤੇ ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਜਗਰਾਉਂ ਵੱਲੋਂ ਲਾਲਾ ਲਾਜਪਤ ਰਾਏ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਅੰਤਰ-ਵਿਦਿਆਲਈ ਵੈਦਿਕ ਭਾਸ਼ਣ ਮੁਕਾਬਲਾ ਲਾਜਪਤ ਰਾਏ ਡੀ.ਏ.ਵੀ. ਕਾਲਜ ਜਗਰਾਉਂ ਵਿਖੇ ਕਰਵਾਇਆ ਗਿਆ। ਪ੍ਰਿੰਸੀਪਲ ਵੇਦਵ੍ਰਤ ਪਲਾਹ ਦੇ ਮਾਰਗਦਰਸ਼ਨ ਅਤੇ ਮੰਡਲ ਦੇ ਸੂਬਾਈ ਜਨਰਲ ਸਕੱਤਰ ਰੋਸ਼ਨ ਲਾਲ ਆਰੀਆ ਦੀ ਦੇਖ-ਰੇਖ ਹੇਠ ਹੋਏ ਇਸ ਮੁਕਾਬਲੇ ਵਿੱਚ ਜਗਰਾਉਂ ਅਤੇ ਆਸ-ਪਾਸ ਦੇ ਇਲਾਕਿਆਂ ਦੇ 11 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਅਨੁਜ ਕੁਮਾਰ ਸ਼ਰਮਾ ਨੇ ਕੀਤੀ, ਜਦਕਿ ਜਗਰਾਉਂ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼੍ਰੇਯਾਂਸ਼ੀ ਜੈਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਿਸ਼ੇਸ਼ ਮਹਿਮਾਨਾਂ ਵਜੋਂ ਸ੍ਰੀਮਤੀ ਜੇ.ਕੇ. ਸਿੱਧੂ ਅਤੇ ਸ੍ਰੀ ਕ੍ਰਿਸ਼ਨ ਗੋਇਲ ਨੇ ਸ਼ਿਰਕਤ ਕੀਤੀ। ਦੀਪ ਜਗਾ ਕੇ ਅਤੇ ਬੱਚਿਆਂ ਨੂੰ ਬੈਜ ਲਗਾ ਕੇ ਮੁਕਾਬਲੇ ਦੀ ਸ਼ੁਰੂਆਤ ਕੀਤੀ ਗਈ।

ਵਿਦਿਆਰਥੀਆਂ ਨੇ ਵੈਦਿਕ ਸੱਭਿਆਚਾਰ ਦੇ ਨਾਲ-ਨਾਲ ਵਰਤਮਾਨ ਸਮਾਜ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋ. ਜਸਪ੍ਰੀਤ ਗੁਲਾਟੀ, ਪ੍ਰੋ. ਰਮਨਦੀਪ ਕੌਰ ਅਤੇ ਪ੍ਰੋ. ਅਰਸ਼ਨੂਰ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ।

ਮੁੱਖ ਮਹਿਮਾਨ ਸ਼੍ਰੇਯਾਂਸ਼ੀ ਜੈਨ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਸੱਭਿਆਚਾਰ ਨਾਲ ਜੋੜਨ ਵਾਲੇ ਉਪਰਾਲੇ ਸਮਾਜ ਲਈ ਮਹੱਤਵਪੂਰਨ ਹਨ। ਸ੍ਰੀਮਤੀ ਜੇ.ਕੇ. ਸਿੱਧੂ ਨੇ ਲਾਲਾ ਲਾਜਪਤ ਰਾਏ ਦੇ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਨੈਤਿਕ ਮੁੱਲਾਂ ਦਾ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਡਾ. ਅਨੁਜ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਭਾਸ਼ਣਾਂ ਰਾਹੀਂ ਮਿਲੇ ਸੁਨੇਹਿਆਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।

ਮੁਕਾਬਲੇ ਵਿੱਚ ਤੇਜਸ ਪਬਲਿਕ ਸਕੂਲ ਦੇ ਰਮਣੀਕ ਢਿੱਲੋਂ ਨੇ ਪਹਿਲਾ, ਸ੍ਰੀਮਤੀ ਤਾਰਾ ਦੇਵੀ ਜਿੰਦਲ ਆਰੀਆ ਵਿਦਿਆ ਮੰਦਰ ਦੀ ਇੰਦਰਪ੍ਰੀਤ ਕੌਰ ਨੇ ਦੂਜਾ ਅਤੇ ਸਪ੍ਰਿੰਗ ਬੈਲਜ਼ ਡੇਅ ਬੋਰਡਿੰਗ ਸਕੂਲ ਦੀ ਮੁਸਕਾਨ ਖ਼ਾਤੂਨ ਨੇ ਤੀਜਾ ਸਥਾਨ ਹਾਸਲ ਕੀਤਾ। ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਜਗਰਾਉਂ ਦੀ ਸੋਨਮ ਗੋਇਲ ਅਤੇ ਅਣੂਵ੍ਰਤ ਪਬਲਿਕ ਸਕੂਲ ਦੀ ਮਾਲਤੀ ਨੂੰ ਪ੍ਰਸ਼ੰਸਾ ਪੁਰਸਕਾਰ ਦਿੱਤੇ ਗਏ।

ਸਮਾਗਮ ਦੌਰਾਨ ਮਹਿਮਾਨਾਂ ਨੂੰ 'ਸਤਿਆਰਥ ਪ੍ਰਕਾਸ਼' ਪੁਸਤਕ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਮੁੱਖ ਮਹਿਮਾਨ ਅਤੇ ਡਾ. ਅਨੁਜ ਕੁਮਾਰ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।