Thursday, 12 November 2026
Jagraon
16 ਨਵੰਬਰ ਦੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਲਈ ਅਕਾਲੀ ਦਲ ਨੇ ਵਿੱਢੀ ਲਾਮਬੰਦੀ 2. ਸਬ-ਟਾਈਟਲ
ਜਗਰਾਉਂ: ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਨਵੰਬਰ ਨੂੰ ਜਗਰਾਉਂ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਸ਼ਮੂਲੀਅਤ ਨਾਲ ਕਰਵਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਤਹਿਤ ਹਲਕਾ ਜਗਰਾਉਂ ਵਿੱਚ ਪਾਰਟੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਅਤੇ ਮੈਡਮ ਰਣਵੀਰ ਕੌਰ ਕਲੇਰ ਨੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਦੀ ਅਗਵਾਈ ਹੇਠ ਸਬ-ਅਰਬਨ ਸਰਕਲ ਦੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਵਰਕਰਾਂ ਅਤੇ ਮਹਿਲਾਵਾਂ ਨਾਲ ਮੀਟਿੰਗਾਂ ਕਰਕੇ ਰੈਲੀ ਵਿੱਚ ਵੱਡੀ ਸ਼ਮੂਲੀਅਤ ਦਾ ਸੱਦਾ ਦਿੱਤਾ।
ਇਸ ਮੌਕੇ ਐੱਸ.ਆਰ. ਕਲੇਰ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਆਪਣੇ ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਤੋਂ ਠੋਸ ਕਾਰਵਾਈ ਦੀ ਮੰਗ ਕਰ ਰਹੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਰੈਲੀ ਵਿੱਚ ਨਸ਼ਿਆਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ ਅਤੇ ਮਾਵਾਂ ਤੇ ਧੀਆਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ।
ਮੈਡਮ ਰਣਵੀਰ ਕੌਰ ਕਲੇਰ ਨੇ ਕਿਹਾ ਕਿ ਪਿੰਡਾਂ ਵਿੱਚੋਂ ਮਹਿਲਾਵਾਂ ਵੱਲੋਂ ਮਿਲ ਰਹੇ ਹੁੰਗਾਰੇ ਨੂੰ ਦੇਖਦਿਆਂ ਹਰ ਪਿੰਡ ਤੋਂ ਬੀਬੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸੰਪਰਕ ਕੀਤਾ ਜਾ ਰਿਹਾ ਹੈ। ਰੈਲੀ 16 ਨਵੰਬਰ ਨੂੰ ਸਵੇਰੇ 10 ਵਜੇ ਸਨੇਹਮੋਹਨ ਹੋਟਲ, ਲੁਧਿਆਣਾ ਰੋਡ, ਜਗਰਾਉਂ ਵਿਖੇ ਹੋਵੇਗੀ।