ਈ-ਪੇਪਰ ਪੜ੍ਹਨ ਮੋਡ

Punjab Patrika ePaper

Sunday, 15 November 2026

ਸੰਗਤਾਂ ਦੀ ਸਹੂਲਤ ਲਈ ਕੀਤਾ ਉਪਰਾਲਾ; ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਸਾਇਟੀ ਦੀ ਟੀਮ ਦਾ ਸਨਮਾਨ

ਸੰਗਤਾਂ ਦੀ ਸਹੂਲਤ ਲਈ ਕੀਤਾ ਉਪਰਾਲਾ; ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਸਾਇਟੀ ਦੀ ਟੀਮ ਦਾ ਸਨਮਾਨ

ਜਗਰਾਉਂ: (ਸੰਜੀਵ ਮਲਹੋਤਰਾ) ਕਰ ਭਲਾ ਹੋ ਭਲਾ ਸੁਸਾਇਟੀ ਵੱਲੋਂ ਗੁਰਦੁਆਰਾ ਨਾਨਕ ਦਰਬਾਰ ਵਿਖੇ ਸੰਗਤਾਂ ਦੀ ਸਹੂਲਤ ਲਈ 30 ਗੱਦੇ ਅਤੇ 16 ਕੁਰਸੀਆਂ ਭੇਟ ਕੀਤੀਆਂ ਗਈਆਂ। ਸੁਸਾਇਟੀ ਦੇ ਚੇਅਰਮੈਨ ਰੋਹਿਤ ਅਰੋੜਾ ਅਤੇ ਪ੍ਰਧਾਨ ਵਿਸ਼ਾਲ ਸ਼ਰਮਾ ਕਾਕਾ ਨੇ ਦੱਸਿਆ ਕਿ ਇਹ ਉਪਰਾਲਾ ਸੰਗਤਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਰਾ ਸਿੰਘ, ਮੈਂਬਰ ਜਗਤਾਰ ਸਿੰਘ, ਸਰਪੰਚ ਸਤਵਿੰਦਰ ਸਿੰਘ ਅਤੇ ਮਲਕੀਤ ਸਿੰਘ ਵੱਲੋਂ ਸੁਸਾਇਟੀ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਨੀਰਜ ਕਟਾਰੀਆ (ਖ਼ਜ਼ਾਨਚੀ), ਨਨੇਸ਼ ਗਾਂਧੀ , ਕੰਵਲ ਕੱਕੜ (ਸਕੱਤਰ), ਰਾਹੁਲ , ਸੁਨੀਲ ਬਜਾਜ (ਸਰਪ੍ਰਸਤ) ਅਤੇ ਡਾ. ਮਦਨ ਲਾਲ ਸਮੇਤ ਹੋਰ ਮੈਂਬਰ ਹਾਜ਼ਰ ਸਨ।