ਈ-ਪੇਪਰ ਪੜ੍ਹਨ ਮੋਡ

Punjab Patrika ePaper

Sunday, 25 October 2026

ਲੋਕ ਸੇਵਾ ਸੁਸਾਇਟੀ ਦੇ 82ਵੇਂ ਅੱਖਾਂ ਦੇ ਕੈਂਪ ’ਚ 126 ਮਰੀਜ਼ਾਂ ਦੀ ਜਾਂਚ, 46 ਅਪਰੇਸ਼ਨ ਲਈ ਚੁਣੇ

ਲੋਕ ਸੇਵਾ ਸੁਸਾਇਟੀ ਦੇ 82ਵੇਂ ਅੱਖਾਂ ਦੇ ਕੈਂਪ ’ਚ 126 ਮਰੀਜ਼ਾਂ ਦੀ ਜਾਂਚ, 46 ਅਪਰੇਸ਼ਨ ਲਈ ਚੁਣੇ

ਜਗਰਾਓਂ, ਸੰਜੀਵ ਮਲਹੋਤਰਾ

ਲੋਕ ਸੇਵਾ ਸੁਸਾਇਟੀ ਵੱਲੋਂ ਸਵਰਗੀ ਸਤਨਾਮ ਸਿੰਘ ਭੰਡਾਰੀ ਦੀ ਯਾਦ ਵਿੱਚ ਭੰਡਾਰੀ ਪਰਿਵਾਰ ਦੇ ਸਹਿਯੋਗ ਨਾਲ 82ਵਾਂ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਸੁਸਾਇਟੀ ਅਤੇ ਭੰਡਾਰੀ ਪਰਿਵਾਰ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਨੇ 126 ਮਰੀਜ਼ਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 46 ਮਰੀਜ਼ ਅੱਖਾਂ ਦੇ ਅਪਰੇਸ਼ਨ ਲਈ ਚੁਣੇ ਗਏ।

ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਐੱਸ. ਆਰ. ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕਮਲਜੀਤ ਸਿੰਘ ਮੱਲ੍ਹਾ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਸਵਰਗੀ ਸਤਨਾਮ ਸਿੰਘ ਭੰਡਾਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਲੋਕ ਸੇਵਾ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸਕੱਤਰ ਡਾ. ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਹੇਠ ਕਰਵਾਏ ਗਏ ਇਸ ਕੈਂਪ ਦੀ ਦੇਖ-ਰੇਖ ਭੰਡਾਰੀ ਪਰਿਵਾਰ ਵੱਲੋਂ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਅਤੇ ਦੀਪਇੰਦਰ ਸਿੰਘ ਭੰਡਾਰੀ ਨੇ ਕੀਤੀ।

ਕੈਂਪ ਵਿੱਚ ਪਹੁੰਚੇ ਵੱਖ-ਵੱਖ ਰਾਜਨੀਤਿਕ, ਸਮਾਜ ਸੇਵੀ, ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭੰਡਾਰੀ ਪਰਿਵਾਰ ਵੱਲੋਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਆਪਣੇ ਬਜ਼ੁਰਗਾਂ ਦੀ ਯਾਦ ਵਿੱਚ ਸਮਾਜ ਸੇਵਾ ਦੇ ਕਾਰਜ ਕਰਨਾ ਪ੍ਰੇਰਨਾਦਾਇਕ ਹੈ।

ਇਸ ਮੌਕੇ ਬੁਲਾਰਿਆਂ ਨੇ ਲੋਕ ਸੇਵਾ ਸੁਸਾਇਟੀ ਵੱਲੋਂ ਪਿਛਲੇ 31 ਸਾਲਾਂ ਤੋਂ ਨਿਰੰਤਰ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਾਣ-ਪਛਾਣ ਵਾਲੇ ਲੋੜਵੰਦਾਂ ਦੀ ਮਦਦ ਕਰਨਾ ਪੁੰਨ ਦਾ ਕੰਮ ਹੈ, ਜਦਕਿ ਅਣਜਾਣ ਲੋੜਵੰਦਾਂ ਦੀ ਮਦਦ ਕਰਨਾ ਵੀ ਸਮਾਜ ਪ੍ਰਤੀ ਵੱਡੀ ਸੇਵਾ ਹੈ।

ਕੈਂਪ ਦੌਰਾਨ ਜਾਂਚ ਤੋਂ ਬਾਅਦ ਅਪਰੇਸ਼ਨ ਲਈ ਚੁਣੇ ਗਏ 46 ਮਰੀਜ਼ਾਂ ਨੂੰ ਉਸੇ ਦਿਨ ਸ਼ੰਕਰਾ ਆਈ ਹਸਪਤਾਲ ਭੇਜਿਆ ਗਿਆ। ਪ੍ਰਬੰਧਕਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਇਨ੍ਹਾਂ ਮਰੀਜ਼ਾਂ ਦੇ ਅੱਖਾਂ ਦੇ ਅਪਰੇਸ਼ਨ ਅਗਲੇ ਇੱਕ-ਦੋ ਦਿਨਾਂ ਵਿੱਚ ਕੀਤੇ ਜਾਣੇ ਸਨ।

ਇਸ ਮੌਕੇ ਸੁਸਾਇਟੀ ਅਤੇ ਭੰਡਾਰੀ ਪਰਿਵਾਰ ਵੱਲੋਂ ਮਹਿਮਾਨਾਂ ਅਤੇ ਡਾਕਟਰਾਂ ਦੀ ਟੀਮ ਦਾ ਸਨਮਾਨ ਵੀ ਕੀਤਾ ਗਿਆ।

ਸਮਾਗਮ ਵਿੱਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਰਾਜੇਸ਼ਇੰਦਰ ਸਿੰਘ ਸਿੱਧੂ, ਭਾਜਪਾ ਦੇ ਜ਼ਿਲ੍ਹਾ ਪੱਧਰੀ ਆਗੂ ਡਾ. ਰਜਿੰਦਰ ਸ਼ਰਮਾ, ਐੱਮ.ਸੀ. ਸਤੀਸ਼ ਕੁਮਾਰ ਪੱਪੂ, ਐੱਮ.ਸੀ. ਦਵਿੰਦਰਜੀਤ ਸਿੰਘ ਸਿੱਧੂ, ਅਨਿਲ ਕੁਮਾਰ ਸ਼ੈਟੀ ਚੋਪੜਾ, ਰਿੰਪੀ ਲੱਧੜ, ਸਾਜਨ ਮਲਹੋਤਰਾ, ਬਿੰਦਰ ਮਨੀਲਾ, ਸਾਬਕਾ ਕੌਂਸਲਰ ਅਪਾਰ ਸਿੰਘ, ਨਰਿੰਦਰ ਕੋਚਰ, ਚਰਨਜੀਤ ਸਿੰਘ ਚੀਨੂ, ਅਮਰਜੀਤ ਸਿੰਘ ਉਬਰਾਏ, ਅਮਰੀਕ ਸਿੰਘ ਚਾਵਲਾ, ਹਰਦੇਵ ਸਿੰਘ ਬੌਬੀ, ਰਵਿੰਦਰਪਾਲ ਸਿੰਘ ਮੈਦ, ਐਡਵੋਕੇਟ ਜਸਕਰਨ ਸਿੰਘ, ਰਾਜੂ ਖੁਰਾਣਾ, ਸੁਖਵਿੰਦਰ ਸਿੰਘ ਸਿੱਧੂ, ਕਾਕਾ ਗਰੇਵਾਲ ਅਤੇ ਪ੍ਰਤਾਪ ਸਿੰਘ ਹਾਜ਼ਰ ਸਨ।

ਇਸ ਤੋਂ ਇਲਾਵਾ ਲਾਇਨਜ਼ ਕਲੱਬ ਮਿਡ ਟਾਊਨ ਦੇ ਪ੍ਰਧਾਨ ਬਲਵਿੰਦਰ ਸਿੰਘ ਸਿੱਧੂ, ਕੈਸ਼ੀਅਰ ਸੁਨੀਲ ਕੁਮਾਰ, ਸਤੀਸ਼ ਗਰਗ, ਪ੍ਰੋਜੈਕਟ ਚੇਅਰਮੈਨ ਮਨੋਹਰ ਸਿੰਘ ਟੱਕਰ, ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਵਾਈਸ ਚੇਅਰਮੈਨ ਕੰਵਲ ਕੱਕੜ, ਰਜਿੰਦਰ ਜੈਨ ਕਾਕਾ, ਪੀ.ਆਰ.ਓ. ਸੁਖਦੇਵ ਗਰਗ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਅਨਿਲ ਮਲਹੋਤਰਾ, ਗੋਪਾਲ ਗੁਪਤਾ, ਕਪਿਲ ਸ਼ਰਮਾ, ਜਸਵੰਤ ਸਿੰਘ, ਮੁਕੇਸ਼ ਗੁਪਤਾ, ਕੈਪਟਨ ਨਰੇਸ਼ ਵਰਮਾ ਅਤੇ ਰਾਜਪਾਲ ਜੈਨ ਸਮੇਤ ਸ਼ਹਿਰ ਦੇ ਹੋਰ ਪਤਵੰਤੇ ਹਾਜ਼ਰ ਸਨ।