Friday, 23 October 2026
LUDHIANA
ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਗਿੱਲ ਵੱਲੋਂ ਹੰਸਾ ਮੰਡੀ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਹੰਸਾ ਮੰਡੀ। ਸੰਜੀਵ ਮਲਹੋਤਰਾ
ਝੋਨੇ ਦੇ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਖ਼ਰੀਦ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਅਤੇ ਖ਼ਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚੱਲਦੇ ਰਹਿਣ, ਇਸ ਮੰਤਵ ਨਾਲ ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਗਿੱਲ ਵੱਲੋਂ ਹੰਸਾ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਆ ਰਹੀਆਂ ਸਮੱਸਿਆਵਾਂ ਅਤੇ ਖ਼ਰੀਦ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਚੇਅਰਮੈਨ ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਤਕਲੀਫ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਤਾਲਮੇਲ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਦੌਰੇ ਦੌਰਾਨ ਫੂਡ ਸਪਲਾਈ ਵਿਭਾਗ ਦੇ ਏ.ਐੱਫ.ਐੱਸ.ਓ. ਬੇਅੰਤ ਸਿੰਘ ਅਤੇ ਪਨਗ੍ਰੇਨ ਦੇ ਇੰਸਪੈਕਟਰ ਰਜੀਵ ਤਿਵਾੜੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਦੇ ਸਕੱਤਰ ਜਤਿੰਦਰ ਸਿੰਘ ਸਰਾਂ, ਭੂਸ਼ਣ ਮਿੱਤਲ, ਯਾਦਵਿੰਦਰ ਸਿੰਘ, ਪਵਨ ਕੁਮਾਰ ਨੀਟੂ, ਦਰਸ਼ਨ ਸਿੰਘ ਆੜ੍ਹਤੀ ਅਤੇ ਮਜ਼ਦੂਰ ਯੂਨੀਅਨ ਦੇ ਆਗੂ ਵੀ ਹਾਜ਼ਰ ਰਹੇ।
ਚੇਅਰਮੈਨ ਵੱਲੋਂ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਨ ਦੌਰਾਨ ਝੋਨੇ ਦੇ ਮੌਜੂਦਾ ਸੀਜ਼ਨ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਯਕੀਨੀ ਬਣਾਉਣ ਅਤੇ ਮੰਡੀਆਂ ਵਿੱਚ ਸੁਚਾਰੂ ਪ੍ਰਬੰਧ ਰੱਖਣ ਸਬੰਧੀ ਵਚਨਬੱਧਤਾ ਵੀ ਦੁਹਰਾਈ ਗਈ।