Thursday, 12 November 2026
Politics
ਮਲਕ ਵਿੱਚ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋਏ ਰਾਜੇਸ਼ ਇੰਦਰ ਸਿੰਘ ਸਿੱਧੂ
ਜਗਰਾਉਂ, 11 ਨਵੰਬਰ: ਹਲਕਾ ਜਗਰਾਉਂ ਦੇ ਪਿੰਡ ਮਲਕ ਵਿਖੇ ਕਾਂਗਰਸ ਪਾਰਟੀ ਦੇ ਐੱਸ.ਸੀ. ਵਿਭਾਗ ਦੇ ਵਾਈਸ ਚੇਅਰਮੈਨ ਰਾਜੇਸ਼ ਇੰਦਰ ਸਿੰਘ ਸਿੱਧੂ ਵੱਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਕੱਠ ਵਿੱਚ ਸ਼ਮੂਲੀਅਤ ਕੀਤੀ।
ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਰਾਜੇਸ਼ ਇੰਦਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ, ਸਮਾਨਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਅਨੁਸਾਰ ਪਾਰਟੀ ਦੀਆਂ ਨੀਤੀਆਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਅਤੇ ਗ਼ਰੀਬ ਤੇ ਪਛੜੇ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ।
ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਮਿਲਦਾ ਹੈ। ਲੋਕਾਂ ਵੱਲੋਂ ਮਿਲ ਰਹੇ ਸਹਿਯੋਗ ਨੂੰ ਉਨ੍ਹਾਂ ਨੇ ਅੱਗੇ ਵਧਣ ਲਈ ਪ੍ਰੇਰਨਾ ਦੱਸਿਆ।
ਸਿੱਧੂ ਨੇ ਕਿਹਾ ਕਿ ਉਹ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਂਦੇ ਰਹਿਣਗੇ ਅਤੇ ਪਿੰਡਾਂ ਦੇ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰਨਗੇ।
ਇਸ ਮੌਕੇ ਇਕਬਾਲ ਸਿੰਘ ਰਾਏ (ਵਾਈਸ ਚੇਅਰਮੈਨ), ਬਲਬੀਰ ਸਿੰਘ ਮੌਜੂਦਾ ਮੈਂਬਰ, ਰਾਮ ਸਿੰਘ ਸਾਬਕਾ ਮੈਂਬਰ, ਦਵਿੰਦਰ ਸਿੰਘ ਸਾਬਕਾ ਮੈਂਬਰ, ਪਰਮਜੀਤ ਸਿੰਘ ਪੰਮੀ, ਪੰਮਾ ਰਾਏ, ਨਵਦੀਪ ਸਿੰਘ ਨਵੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।