• Monday, 10 August 2026
Logo Logo
Advertisement
12 ਅਗਸਤ ਦੇ ਸ਼ਹੀਦ ਕਿਰਨਜੀਤ ਕੌਰ ਯਾਦਗਾਰੀ ਸਮਾਗਮ ਲਈ ਜਗਰਾਓਂ ਬਲਾਕ ਵਿੱਚ ਮੀਟਿੰਗਾਂ ਦਾ ਦੌਰ

09 Aug 2026 | 182 Views

12 ਅਗਸਤ ਦੇ ਸ਼ਹੀਦ ਕਿਰਨਜੀਤ ਕੌਰ ਯਾਦਗਾਰੀ ਸਮਾਗਮ ਲਈ ਜਗਰਾਓਂ ਬਲਾਕ ਵਿੱਚ ਮੀਟਿੰਗਾਂ ਦਾ ਦੌਰ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡ ਪੱਧਰ 'ਤੇ ਜਨ-ਸੰਪਰਕ ਮੁਹਿੰਮ ਤੇਜ਼, ਮਹਿਲਕਲਾਂ ਪਹੁੰਚਣ ਦਾ ਸੱਦਾ

ਜਗਰਾਓਂ, (ਸੰਜੀਵ ਮਲਹੋਤਰਾ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 12 ਅਗਸਤ ਨੂੰ ਮਹਿਲਕਲਾਂ ਵਿਖੇ ਮਨਾਈ ਜਾਣ ਵਾਲੀ ਸ਼ਹੀਦ ਕਿਰਨਜੀਤ ਕੌਰ ਦੀ 29ਵੀਂ ਬਰਸੀ ਮੌਕੇ ਹੋਣ ਵਾਲੀ ਇਕੱਤਰਤਾ ਨੂੰ ਸਫਲ ਬਣਾਉਣ ਲਈ ਜਗਰਾਓਂ ਬਲਾਕ ਦੇ ਕਈ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ।

ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਦੀ ਅਗਵਾਈ ਹੇਠ ਬੱਸੂਵਾਲ, ਚੀਮਾ, ਲੰਮੇ, ਚਚਰਾੜੀ, ਸੂਜਾਪੁਰ, ਸਿੱਧਵਾਂ ਕਲਾਂ, ਪੋਨਾ, ਡਾਂਗੀਆ, ਗੁਰੂਸਰ, ਕਾਉਂਕੇ, ਡੱਲਾ, ਦੈਹੜਕਾ, ਭੰਮੀਪੁਰਾ, ਰਣਧੀਰ ਗੜ੍ਹ, ਅਖਾੜਾ, ਰਸੂਲਪੁਰ ਅਤੇ ਮਾਣੂਕੇ ਸਮੇਤ ਕਰੀਬ ਡੇਢ ਦਰਜਨ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ।

ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੈਹੜਕਾ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ 12 ਅਗਸਤ ਨੂੰ ਹੋਣ ਵਾਲੇ ਯਾਦਗਾਰੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਔਰਤਾਂ ਦੀ ਆਜ਼ਾਦੀ ਅਤੇ ਸਮਾਜਕ ਬਰਾਬਰੀ ਦੇ ਸੰਦੇਸ਼ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸਮਾਜ ਵਿੱਚ ਔਰਤਾਂ ਨਾਲ ਹੋ ਰਹੀਆਂ ਵੱਖ-ਵੱਖ ਘਟਨਾਵਾਂ ਅਤੇ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਮੁੱਦਿਆਂ ਪ੍ਰਤੀ ਸਮਾਜ ਨੂੰ ਹੋਰ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਗਮ ਵਿੱਚ ਰਾਖੀ ਸਹਿਗਲ ਅਤੇ ਐਡਵੋਕੇਟ ਅਮਨਦੀਪ ਕੌਰ ਸਮੇਤ ਹੋਰ ਬੁਲਾਰੇ ਸੰਬੋਧਨ ਕਰਨਗੇ।

ਸਮਾਗਮ ਦੌਰਾਨ ਲੋਕ ਕਲਾ ਮੰਚ ਮੁੱਲਾਂਪੁਰ ਵੱਲੋਂ "ਮਸ਼ਾਲ ਬਲਦੀ ਰੱਖੀ" ਨਾਟਕ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ। ਯੂਨੀਅਨ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੇ ਵਰਕਰ 12 ਅਗਸਤ ਨੂੰ ਸਵੇਰੇ ਕਰੀਬ 10:30 ਵਜੇ ਮਹਿਲਕਲਾਂ ਕੋਲ ਟੋਲ ਪਲਾਜ਼ਾ 'ਤੇ ਇਕੱਠੇ ਹੋ ਕੇ ਕਾਫਲੇ ਦੇ ਰੂਪ ਵਿੱਚ ਸਮਾਗਮ ਲਈ ਰਵਾਨਾ ਹੋਣਗੇ।ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜਾਰੀ ਕੀਤੀ ਗਈ ਹੈ।

ਸ਼ਹੀਦ ਕਿਰਨਜੀਤ ਕੌਰ ਦੀ ਯਾਦ ਵਿੱਚ ਹਰ ਸਾਲ ਮਹਿਲਕਲਾਂ ਵਿਖੇ ਯਾਦਗਾਰੀ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਵੱਖ-ਵੱਖ ਸਮਾਜਿਕ ਅਤੇ ਜਨਤਕ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ।

Published on: 09 Aug 2026

Dinesh Sharma
📣 Share this post

Latest News