• Wednesday, 15 April 2026
Logo Logo
Advertisement
40 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

27 Mar 2026 | 164 Views

40 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

ਜਗਰਾਉਂ:(ਸੋਨੀ ਸ਼ੇਰਪੁਰੀ) ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ, ਥਾਣਾ ਸਿਟੀ ਜਗਰਾਉਂ ਦੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ 40 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਪੂਰੀ ਕਾਰਵਾਈ ਅਤੇ ਮਾਮਲੇ ਦੀ ਵਿਸਤ੍ਰਿਤ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਥਾਣਾ ਸਿਟੀ ਜਗਰਾਉਂ ਦੇ ਮੁਖੀ (SHO) ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।
ਉਹਨਾਂ ਦੱਸਿਆ ਕਿ ਪੁਲਿਸ ਪਾਰਟੀ ਮਾੜੇ ਅਨਸਰਾਂ ਦੀ ਫੜੋ-ਫੜੀ ਲਈ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸੇ ਚੈਕਿੰਗ ਮੁਹਿੰਮ ਦੌਰਾਨ ਪੁਲਿਸ ਨੂੰ ਇਹ  ਕਾਮਯਾਬੀ ਮਿਲੀ ਹੈ। ਗਸ਼ਤ ਦੌਰਾਨ ਐਸਆਈ ਸਤਪਾਲ ਸਿੰਘ ਦੀ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ। ਜਦੋਂ ਪੁਲਿਸ ਨੇ  ਉਸ ਵਿਅਕਤੀ ਦੀ ਤਲਾਸ਼ੀ ਲਈ, ਤਾਂ ਉਸਦੇ ਕੋਲੋਂ ਪੁਲਿਸ ਨੂੰ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਨ੍ਹਾਂ ਨੂੰ ਉਹ ਕਥਿਤ ਤੌਰ 'ਤੇ ਸਪਲਾਈ ਕਰਨ ਜਾਂ ਵੇਚਣ ਦੀ ਫਿਰਾਕ ਵਿੱਚ ਸੀ।
ਇੰਸਪੈਕਟਰ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਕਿ ਪੁਲਿਸ ਨੇ ਤੁਰੰਤ ਪ੍ਰਭਾਵ ਨਾਲ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਬਰਾਮਦ ਨਸ਼ੀਲੀਆਂ ਗੋਲੀਆਂ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਖਿਲਾਫ਼ ਐਨ.ਡੀ.ਪੀ.ਐਸ. (NDPS) ਐਕਟ ਦੀਆਂ ਸਖ਼ਤ ਧਾਰਾਵਾਂ ਤਹਿਤ ਥਾਣਾ ਸਿਟੀ ਜਗਰਾਉਂ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।

Published on: 27 Mar 2026

Dinesh Sharma
📣 Share this post

Latest News