• Tuesday, 23 June 2026
Logo Logo
Advertisement
ਐੱਸ. ਆਰ. ਕਲੇਰ ਦੀ ਅਗਵਾਈ ਹੇਠ ਬੀ.ਐਲ.ਏ ਦੀ ਭਰਵੀਂ ਮੀਟਿੰਗ, ਬੂਥ ਪੱਧਰ 'ਤੇ ਸੰਗਠਨ ਮਜ਼ਬੂਤ ਕਰਨ 'ਤੇ ਜ਼ੋਰ

19 Jun 2026 | 15 Views

ਐੱਸ. ਆਰ. ਕਲੇਰ ਦੀ ਅਗਵਾਈ ਹੇਠ ਬੀ.ਐਲ.ਏ ਦੀ ਭਰਵੀਂ ਮੀਟਿੰਗ, ਬੂਥ ਪੱਧਰ 'ਤੇ ਸੰਗਠਨ ਮਜ਼ਬੂਤ ਕਰਨ 'ਤੇ ਜ਼ੋਰ

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਕੀਤੀ ਸ਼ਮੂਲੀਅਤ, ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ

ਜਗਰਾਉਂ, 19 ਜੂਨ (ਦਿਨੇਸ਼ ਸ਼ਰਮਾ)

ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਦੀ ਅਗਵਾਈ ਹੇਠ ਹਲਕੇ ਦੇ ਬੀ.ਐਲ.ਏ ਨਾਲ ਇੱਕ ਭਰਵੀਂ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਇਸ ਮੌਕੇ ਐੱਸ. ਆਰ. ਕਲੇਰ ਨੇ ਬੂਥ ਪੱਧਰ 'ਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਬੀ.ਐਲ.ਏ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ ਲਈ ਹਰ ਵਰਕਰ ਦੀ ਮਹੱਤਵਪੂਰਨ ਭੂਮਿਕਾ ਹੈ।

ਮੀਟਿੰਗ ਦੌਰਾਨ ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਵਰਕਰ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਮੀਟਿੰਗ ਵਿੱਚ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਹਰੀ ਸਿੰਘ ਕਾਉਂਕੇ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੋਬੀ, ਸੰਦੀਪ ਸਿੰਘ ਮੱਲ੍ਹਾ, ਵੱਖ-ਵੱਖ ਸਰਕਲ ਪ੍ਰਧਾਨਾਂ, ਪਾਰਟੀ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਪਾਰਟੀ ਦੀ ਮਜ਼ਬੂਤੀ, ਸੰਗਠਨਕ ਢਾਂਚੇ ਦੇ ਵਿਸਥਾਰ ਅਤੇ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Published on: 19 Jun 2026

Dinesh Sharma
📣 Share this post

Latest News