ਪਾਰਟੀ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਜਨ ਸੰਪਰਕ ਮੁਹਿੰਮਾਂ ਬਾਰੇ ਦਿੱਤੀ ਜਾਣਕਾਰੀ
ਨਗਰ ਕੌਂਸਲ ਚੋਣਾਂ ਵਿੱਚ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ
ਜਗਰਾਉਂ, 31 ਮਈ, (ਦਿਨੇਸ਼ ਸ਼ਰਮਾ) ਭਾਰਤੀ ਜਨਤਾ ਪਾਰਟੀ ਜਗਰਾਉਂ ਜ਼ਿਲ੍ਹਾ ਦੀ ਇੱਕ ਅਹਿਮ ਮੀਟਿੰਗ ਅੱਜ ਪਾਰਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਭਾਜਪਾ ਪੰਜਾਬ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਚਲਾਏ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।
ਮੀਟਿੰਗ ਦੌਰਾਨ ਚਰਨਜੀਤ ਸਿੰਘ ਬਰਾੜ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੋ ਰਹੇ ਕਈ ਵਿਕਾਸ ਕਾਰਜਾਂ ਲਈ ਕੇਂਦਰ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਪਿਛਲੇ ਸਾਲਾਂ ਦੌਰਾਨ ਚਲਾਈਆਂ ਗਈਆਂ ਯੋਜਨਾਵਾਂ ਅਤੇ ਪੰਜਾਬ ਨੂੰ ਮਿਲੀਆਂ ਗਰਾਂਟਾਂ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਜਨ ਸੰਪਰਕ ਮੁਹਿੰਮਾਂ ਚਲਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਵਾਤਾਵਰਨ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ "ਇੱਕ ਰੁੱਖ ਮਾਂ ਦੇ ਨਾਮ" ਮੁਹਿੰਮ ਤਹਿਤ ਪਾਰਟੀ ਵਰਕਰਾਂ ਵੱਲੋਂ ਬੂਟੇ ਲਗਾਏ ਜਾਣਗੇ ਅਤੇ ਉਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਈ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਾਣਕਾਰੀ ਅਨੁਸਾਰ 5 ਜੂਨ ਤੋਂ 23 ਜੂਨ ਤੱਕ ਵੱਖ-ਵੱਖ ਥਾਵਾਂ ’ਤੇ ਯੋਗਾ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਅਤੇ ਤੰਦਰੁਸਤੀ ਲਈ ਯੋਗ ਆਸਨਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ ਨੇ ਹਾਲ ਹੀ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਜਗਰਾਉਂ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਭਾਜਪਾ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਘੱਟ ਅੰਤਰ ਨਾਲ ਚੋਣ ਹਾਰਨ ਵਾਲੇ ਉਮੀਦਵਾਰਾਂ ਦਾ ਵੀ ਸਨਮਾਨ ਕਰਦਿਆਂ ਪਾਰਟੀ ਪ੍ਰਤੀ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਮੀਟਿੰਗ ਦੌਰਾਨ ਚਰਨਜੀਤ ਸਿੰਘ ਬਰਾੜ, ਡਾ. ਰਜਿੰਦਰ ਸ਼ਰਮਾ, ਮੇਜਰ ਸਿੰਘ ਦੇਤਵਾਲ, ਮਨਪ੍ਰੀਤ ਸਿੰਘ ਤਲਵੰਡੀ, ਲਖਵਿੰਦਰ ਸਿੰਘ ਸਪਰਾ, ਗੁਰਸਿਮਰਨ ਸਿੰਘ ਗਿੱਲ, ਐਡਵੋਕੇਟ ਵਿਵੇਕ ਭਾਰਦਵਾਜ, ਸਤੀਸ਼ ਕੁਮਾਰ ਪੱਪੂ, ਕ੍ਰਿਸ਼ਨ ਕੁਮਾਰ, ਰਾਜਪਾਲ ਜੈਨ, ਰਾਜ ਵਰਮਾ, ਟੋਨੀ ਵਰਮਾ, ਜਗਦੇਵ ਸਿੰਘ ਦਿਉਲ, ਕੁਲਵੰਤ ਸਿੰਘ ਭੱਟੀ, ਗੌਰਵ ਗੁਪਤਾ, ਸੌਰਵ ਗਰਗ, ਦਰਸ਼ਨ ਸਿੰਘ ਗਿੱਲ, ਕਪਿਲ ਪ੍ਰਜਾਪਤੀ, ਸ਼ੰਮੀ ਮਹਿਤਾ, ਪੁਲਕਿਤ ਲੂੰਬਾ, ਰਵੀ ਕੁਮਾਰ, ਰਾਜਨ ਅਰੋੜਾ ਰਵੀ, ਪ੍ਰਦੀਪ ਖੰਨਾ, ਪ੍ਰਦੀਪ ਸ਼ਰਮਾ, ਸੁਰੇਸ਼ ਗਰਗ, ਰਾਜਵੀਰ ਸਿੰਘ ਵਿਰਦੀ, ਜਸਵੀਰ ਸਿੰਘ ਜੱਸੋਵਾਲ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਭਰਤ ਕੁਮਾਰ, ਸੁਖਵਿੰਦਰ ਸਿੰਘ ਅਤੇ ਧਰਮਿੰਦਰ ਕੁਮਾਰ ਸਮੇਤ ਹੋਰ ਆਗੂ ਹਾਜ਼ਰ ਸਨ।