• Wednesday, 3 June 2026
Logo Logo
Advertisement
ਬਿਜਲੀ ਕੱਟਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਰੋਸ ਪ੍ਰਦਰਸ਼ਨ ਐਕਸੀਅਨ ਦਫ਼ਤਰ ਅੱਗੇ ਨਾਅਰੇਬਾਜ਼ੀ, ਮੰਗ ਪੱਤਰ ਸੌਂਪ ਕੇ ਤੁਰੰਤ ਹੱਲ ਦੀ ਮੰਗ

28 Apr 2026 | 41 Views

ਬਿਜਲੀ ਕੱਟਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਰੋਸ ਪ੍ਰਦਰਸ਼ਨ ਐਕਸੀਅਨ ਦਫ਼ਤਰ ਅੱਗੇ ਨਾਅਰੇਬਾਜ਼ੀ, ਮੰਗ ਪੱਤਰ ਸੌਂਪ ਕੇ ਤੁਰੰਤ ਹੱਲ ਦੀ ਮੰਗ

ਜਗਰਾਓਂ, (ਸੰਜੀਵ ਮਲਹੋਤਰਾ)Bharatiya Kisan Union Ekta Dakaunda ਵੱਲੋਂ ਪੰਜਾਬ ਭਰ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸਿੱਧਵਾਂ ਬੇਟ ਅਤੇ Jagraon ਬਲਾਕਾਂ ਦੇ ਕਿਸਾਨਾਂ ਨੇ ਐਕਸੀਅਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਘਰੇਲੂ, ਵਪਾਰਕ ਅਤੇ ਖੇਤੀਬਾੜੀ ਬਿਜਲੀ ਸਪਲਾਈ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪਾਵਰਕੌਮ ਖਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਅਤੇ Inquilabi Kendra Punjab ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਰਾਤ ਸਮੇਂ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਿਜਲੀ ਸੰਕਟ ਕਾਰਨ ਖੇਤੀ ਪੈਦਾਵਾਰ ‘ਤੇ ਵੀ ਨਕਾਰਾਤਮਕ ਅਸਰ ਪੈਣਾ ਲਾਜ਼ਮੀ ਹੈ ਅਤੇ ਮੱਕੀ, ਮੂੰਗੀ ਤੇ ਝੋਨੇ ਦੀ ਬਿਜਾਈ ਅਤੇ ਲੁਆਈ ਪ੍ਰਭਾਵਿਤ ਹੋਵੇਗੀ।

ਆਗੂਆਂ ਨੇ ਕਿਹਾ ਕਿ ਅੱਤ ਦੀ ਗਰਮੀ ਕਾਰਨ ਬਿਜਲੀ ਖਪਤ ਵਿੱਚ ਵਾਧੇ ਦਾ ਅੰਦਾਜ਼ਾ ਸਰਕਾਰ ਨੂੰ ਪਹਿਲਾਂ ਹੀ ਹੋਣਾ ਚਾਹੀਦਾ ਸੀ ਅਤੇ ਉਸ ਮੁਤਾਬਕ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਬਿਜਲੀ ਉਤਪਾਦਨ ਯੂਨਿਟਾਂ ਨੂੰ ਚਲਾਉਣ, ਖਾਲੀ ਅਹੁਦੇ ਭਰਨ ਅਤੇ ਪ੍ਰਬੰਧਕੀ ਕਮਜ਼ੋਰੀਆਂ ਦੂਰ ਕਰਨ ਵੱਲ ਧਿਆਨ ਨਹੀਂ ਦਿੱਤਾ ਗਿਆ।

ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ, ਜਗਜੀਤ ਸਿੰਘ ਕਲੇਰ ਅਤੇ ਜਸਵਿੰਦਰ ਸਿੰਘ ਭਮਾਲ ਨੇ ਕਿਹਾ ਕਿ ਜੇਕਰ ਇਸ ਗੰਭੀਰ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਐਕਸੀਅਨ ਦੀ ਗੈਰਹਾਜ਼ਰੀ ਵਿੱਚ ਦਫ਼ਤਰ ਦੀ ਸੁਪਰਡੈਂਟ ਵਿਨੀਤਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕੁਲਵੰਤ ਸਿੰਘ ਕਾਂਤਾ ਗਾਲਿਬ, ਜਸਵੀਰ ਸਿੰਘ ਲੀਲਾਂ, ਗੁਰਤੇਜ ਸਿੰਘ ਅਖਾੜਾ, ਸੋਹਣ ਸਿੰਘ, ਅਮਰਜੀਤ ਸਿੰਘ ਦੇਹੜਕਾ, ਹਰਦੇਵ ਸਿੰਘ ਅਖਾੜਾ, ਮਨਜਿੰਦਰ ਸਿੰਘ ਸਲੇਮਪੁਰਾ ਸਮੇਤ ਹੋਰ ਕਿਸਾਨ ਹਾਜ਼ਰ ਸਨ।

Published on: 28 Apr 2026

Dinesh Sharma
📣 Share this post

Latest News