ਜਗਰਾਉਂ 16 ਅਪ੍ਰੈਲ ( ਸੋਨੀ ਸ਼ੇਰਪੁਰੀ )
ਸੀ.ਬੀ.ਐੱਸ.ਈ. ਵੱਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਹਰ ਸਾਲ ਦੀ ਤਰ੍ਹਾਂ ਬਲੌਸਮਜ਼ ਕਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਇਸ ਸਾਲ ਵੀ ਬਾਜ਼ੀ ਮਾਰਦੇ ਹੋਏ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। 98.2% ਅੰਕ ਲੈ ਕੇ ਹਰਗੁਣੰਜਣ ਕੌਰ ਨੇ ਪਹਿਲਾ, 97.6% ਲੈ ਕੇ ਜੰਨਤ ਚਾਵਲਾ ਨੇ ਦੂਸਰਾ ਅਤੇ 97.1% ਅੰਕ ਲੈ ਕੇ ਸਨਵੀ ਕੱਕੜ ਨੇ ਜਮਾਤ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ।
ਦਸਵੀਂ ਦੀ ਪ੍ਰੀਖਿਆ ਲਈ ਕੁੱਲ 79 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਲਗਭਗ 15 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅਤੇ 25 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ। ਇਨ੍ਹਾਂ ਵਿੱਚੋਂ ਇੱਕ ਵਿਦਿਆਰਥੀ ਨੇ ਗਣਿਤ ਵਿਸ਼ੇ ਵਿੱਚ 100 ਵਿੱਚੋਂ 100 ਨੰਬਰ ਪ੍ਰਾਪਤ ਕੀਤੇ।
ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਵਿੱਚ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 26 ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ਵਿੱਚ, 12 ਨੇ ਹਿੰਦੀ ਵਿੱਚ, 20 ਨੇ ਅੰਗਰੇਜ਼ੀ ਵਿੱਚ, 5 ਨੇ ਗਣਿਤ ਵਿੱਚ, 2 ਨੇ ਸਾਇੰਸ ਵਿੱਚ, 9 ਨੇ ਸਮਾਜਿਕ ਸਿੱਖਿਆ ਵਿੱਚ ਅਤੇ 11 ਵਿਦਿਆਰਥੀਆਂ ਨੇ ਆਈ.ਟੀ. ਵਿਸ਼ੇ ਵਿੱਚ 90 ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ।
ਸਾਰੇ ਹੀ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਨਤੀਜੇ ਸਾਡੀ ਸਾਰਿਆਂ ਦੀ ਅਥਕ ਮਿਹਨਤ ਦਾ ਨਤੀਜਾ ਹਨ। ਅਧਿਆਪਕਾਂ ਦੁਆਰਾ ਬੱਚਿਆਂ ਨੂੰ ਉਨ੍ਹਾਂ ਦੇ ਮਿਥੇ ਹੋਏ ਟੀਚਿਆਂ ਤੱਕ ਪਹੁੰਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਤਾਂ ਜੋ ਬੱਚੇ ਮਿਹਨਤ ਅਤੇ ਲਗਨ ਨਾਲ ਆਪਣੇ ਮੁਕਾਮ ‘ਤੇ ਪਹੁੰਚ ਸਕਣ ਅਤੇ ਜ਼ਿੰਦਗੀ ਦੀਆਂ ਮੁਸ਼ਕਲਾਂ ਦਾ ਆਸਾਨੀ ਨਾਲ ਸਾਹਮਣਾ ਕਰ ਸਕਣ।
ਇਸ ਮੌਕੇ ਸਕੂਲ ਦੀ ਸਮੁੱਚੀ ਮੈਨੇਜਿੰਗ ਕਮੇਟੀ, ਚੇਅਰਮੈਨ ਸ੍ਰ ਹਰਭਜਨ ਸਿੰਘ ਜੋਹਲ ਅਤੇ ਪ੍ਰੈਜ਼ੀਡੈਂਟ ਸ੍ਰ ਮਨਪ੍ਰੀਤ ਸਿੰਘ ਬਰਾੜ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਅੱਜ ਜਿੱਥੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਆਪਣੇ ਮਾਪਿਆਂ ਦਾ ਵੀ ਸਿਰ ਮਾਣ ਨਾਲ ਉੱਚਾ ਕੀਤਾ ਹੈ।