• Wednesday, 3 June 2026
Logo Logo
Advertisement
ਬਲੌਸਮਜ਼ ਕਾਨਵੈਂਟ ਸਕੂਲ ਵਿੱਚ ਮਿਜੋਰਮ ਦੀ ਪਰੰਪਰਾਗਤ ਖੇਡ “ਕੈਵੇ” ਰਾਹੀਂ ਵਿਦਿਆਰਥੀਆਂ ਨੇ ਸਿੱਖਿਆ ਸੰਤੁਲਨ ਅਤੇ ਧਿਆਨ ਕੇਂਦਰਿਤ ਕਰਨ ਦੀ ਕਲਾ

27 May 2026 | 22 Views

ਬਲੌਸਮਜ਼ ਕਾਨਵੈਂਟ ਸਕੂਲ ਵਿੱਚ ਮਿਜੋਰਮ ਦੀ ਪਰੰਪਰਾਗਤ ਖੇਡ “ਕੈਵੇ” ਰਾਹੀਂ ਵਿਦਿਆਰਥੀਆਂ ਨੇ ਸਿੱਖਿਆ ਸੰਤੁਲਨ ਅਤੇ ਧਿਆਨ ਕੇਂਦਰਿਤ ਕਰਨ ਦੀ ਕਲਾ

ਸੀ.ਬੀ.ਐਸ.ਈ ਭਾਰਤੀ ਭਾਸ਼ਾ ਸਮਰ ਕੈਂਪ ਦੇ ਸੱਤਵੇਂ ਦਿਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਮਿਜੋਰਮ ਦੇ ਸਭਿਆਚਾਰ ਅਤੇ ਪਰੰਪਰਾਵਾਂ ਬਾਰੇ ਪ੍ਰਾਪਤ ਕੀਤੀ ਜਾਣਕਾਰੀ

ਜਗਰਾਓਂ, 27 ਮਈ —ਦਿਨੇਸ਼ ਸ਼ਰਮਾ 

ਬਲੌਸਮਜ਼ ਕਾਨਵੈਂਟ ਸਕੂਲ ਵਿਖੇ ਸੀ.ਬੀ.ਐਸ.ਈ ਵੱਲੋਂ ਚਲਾਏ ਜਾ ਰਹੇ ਭਾਰਤੀ ਭਾਸ਼ਾ ਸਮਰ ਕੈਂਪ ਦੇ ਸੱਤਵੇਂ ਦਿਨ ਵਿਦਿਆਰਥੀਆਂ ਨੂੰ ਮਿਜੋਰਮ ਦੇ ਸਭਿਆਚਾਰ ਨਾਲ ਸੰਬੰਧਿਤ ਪਰੰਪਰਾਗਤ ਖੇਡ “ਕੈਵੇ” ਕਰਵਾਈ ਗਈ। ਇਸ ਗਤੀਵਿਧੀ ਰਾਹੀਂ ਬੱਚਿਆਂ ਨੇ ਸਿਰ ‘ਤੇ ਵਜ਼ਨ ਰੱਖ ਕੇ ਸੰਤੁਲਨ ਬਣਾਈ ਰੱਖਣ ਅਤੇ ਧਿਆਨ ਕੇਂਦਰਿਤ ਕਰਨ ਦੀ ਵਿਧੀ ਬਾਰੇ ਸਿੱਖਿਆ ਪ੍ਰਾਪਤ ਕੀਤੀ।

ਪ੍ਰਾਪਤ ਜਾਣਕਾਰੀ ਮੁਤਾਬਕ ਇਸ ਖੇਡ ਅਧੀਨ ਵਿਦਿਆਰਥੀਆਂ ਨੇ ਆਪਣੇ ਸਿਰ ‘ਤੇ ਰੱਖੇ ਵਜ਼ਨ ਨੂੰ ਸੰਭਾਲਦੇ ਹੋਏ ਨਿਰਧਾਰਿਤ ਦੂਰੀ ਤੱਕ ਤੁਰਨਾ ਸੀ ਅਤੇ ਫਿਨਿਸ਼ਿੰਗ ਪੌਇੰਟ ‘ਤੇ ਪਏ ਹੋਏ ਵਜ਼ਨ ਉੱਪਰ ਨਿਸ਼ਾਨਾ ਲਗਾਉਣਾ ਸੀ। ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਅਤੇ ਰੁਚੀ ਨਾਲ ਇਸ ਗਤੀਵਿਧੀ ਵਿੱਚ ਭਾਗ ਲਿਆ ਅਤੇ ਖੇਡ ਦਾ ਭਰਪੂਰ ਆਨੰਦ ਮਾਣਿਆ।

ਸਕੂਲ ਪ੍ਰਬੰਧਨ ਅਨੁਸਾਰ ਇਸ ਗਤੀਵਿਧੀ ਦਾ ਉਦੇਸ਼ ਬੱਚਿਆਂ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਪਰੰਪਰਾਵਾਂ, ਸਭਿਆਚਾਰ ਅਤੇ ਲੋਕ ਖੇਡਾਂ ਨਾਲ ਜਾਣੂ ਕਰਵਾਉਣਾ ਸੀ। ਇਸ ਨਾਲ ਵਿਦਿਆਰਥੀਆਂ ਵਿੱਚ ਸੰਤੁਲਨ ਬਣਾਈ ਰੱਖਣ, ਧਿਆਨ ਕੇਂਦਰਿਤ ਕਰਨ ਅਤੇ ਆਤਮਵਿਸ਼ਵਾਸ ਵਧਾਉਣ ਵਰਗੀਆਂ ਗੁਣਾਂ ਦਾ ਵਿਕਾਸ ਵੀ ਹੋਇਆ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਮਾਨਸਿਕ ਅਤੇ ਸਰੀਰਿਕ ਵਿਕਾਸ ਲਈ ਬਹੁਤ ਹੀ ਲਾਭਦਾਇਕ ਸਾਬਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਦੇ ਨਾਲ-ਨਾਲ ਦੇਸ਼ ਦੇ ਹੋਰ ਰਾਜਾਂ ਦੀਆਂ ਪਰੰਪਰਾਵਾਂ ਅਤੇ ਖੇਡਾਂ ਬਾਰੇ ਵੀ ਜਾਣਕਾਰੀ ਹੋਣੀ ਚਾਹੀਦੀ ਹੈ।

ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਵੀ ਸਮਰ ਕੈਂਪ ਦੌਰਾਨ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸੀ.ਬੀ.ਐਸ.ਈ ਵੱਲੋਂ ਚਲਾਇਆ ਜਾ ਰਿਹਾ ਇਹ ਉਪਰਾਲਾ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਸਾਬਤ ਹੋ ਰਿਹਾ ਹੈ।

Published on: 27 May 2026

Dinesh Sharma
📣 Share this post

Latest News