• Tuesday, 23 June 2026
Logo Logo
Advertisement
ਬਲੌਸਮਜ਼ ਕਾਨਵੈਂਟ ਸਕੂਲ ਵਿਖੇ NEP-2020 ਸਬੰਧੀ ਵਿਸ਼ੇਸ਼ ਵਰਕਸ਼ਾਪ

06 Jun 2026 | 343 Views

ਬਲੌਸਮਜ਼ ਕਾਨਵੈਂਟ ਸਕੂਲ ਵਿਖੇ NEP-2020 ਸਬੰਧੀ ਵਿਸ਼ੇਸ਼ ਵਰਕਸ਼ਾਪ

ਜਗਰਾਓਂ: ਬਲੌਸਮਜ਼ ਕਾਨਵੈਂਟ ਸਕੂਲ ਵਿਖੇ ਅੱਜ ਸੀ.ਬੀ.ਐਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਸਿੱਖਿਆ ਨੀਤੀ-2020 ਸਬੰਧੀ ਅਧਿਆਪਕਾਂ ਲਈ ਇੱਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਐਨ.ਈ.ਪੀ.-2020 ਦੇ ਮੁੱਖ ਉਦੇਸ਼ਾਂ, ਨਵੀਆਂ ਸਿੱਖਣ-ਸਿਖਾਉਣ ਪੱਧਤੀਆਂ ਅਤੇ ਵਿਦਿਆਰਥੀ-ਕੇਂਦਰਿਤ ਸਿੱਖਿਆ ਬਾਰੇ ਜਾਣੂ ਕਰਵਾਉਣਾ ਸੀ।

ਵਰਕਸ਼ਾਪ ਵਿੱਚ ਸੀ.ਬੀ.ਐਸ.ਈ. ਵੱਲੋਂ ਨਾਮਜ਼ਦ ਰਿਸੋਰਸ ਪਰਸਨ ਡਾ. ਨਵਨੀਤ ਕੌਰ, ਜੋ ਕਿ ਸ੍ਰੀ ਰਾਮ ਯੂਨੀਵਰਸਲ ਸਕੂਲ, ਲੁਧਿਆਣਾ ਦੇ ਪ੍ਰਿੰਸੀਪਲ ਹਨ, ਅਤੇ ਸ੍ਰੀਮਤੀ ਮੀਨਾ ਕੁਮਾਰੀ, ਜੋ ਕਿ ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ, ਜਗਰਾਓਂ ਵਿੱਚ ਪੀ.ਜੀ.ਟੀ. ਅਧਿਆਪਕਾ ਹਨ, ਨੇ ਆਪਣੇ ਤਜਰਬੇ ਅਤੇ ਗਿਆਨ ਰਾਹੀਂ ਅਧਿਆਪਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਰਿਸੋਰਸ ਪਰਸਨਾਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਸਮਝਾਇਆ ਕਿ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਤਹਿਤ ਕਲਾਸਰੂਮ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ, ਰੁਚਿਕਰ ਅਤੇ ਵਿਦਿਆਰਥੀ-ਕੇਂਦਰਿਤ ਕਿਵੇਂ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਇਹ ਵੀ ਦੱਸਿਆ ਕਿ ਨਵੀਆਂ ਰਣਨੀਤੀਆਂ ਨੂੰ ਅਪਣਾ ਕੇ ਵਿਦਿਆਰਥੀਆਂ ਦੀ ਸਮਝ, ਰਚਨਾਤਮਕਤਾ ਅਤੇ ਸਿੱਖਣ ਦੀ ਯੋਗਤਾ ਨੂੰ ਹੋਰ ਬਿਹਤਰ ਕੀਤਾ ਜਾ ਸਕਦਾ ਹੈ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਦੋਵੇਂ ਰਿਸੋਰਸ ਪਰਸਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸੀ.ਬੀ.ਐਸ.ਈ. ਵੱਲੋਂ ਸਮੇਂ-ਸਮੇਂ ’ਤੇ ਦਿੱਤੀਆਂ ਜਾਣ ਵਾਲੀਆਂ ਸਿਖਲਾਈਆਂ ਅਤੇ ਦਿਸ਼ਾ-ਨਿਰਦੇਸ਼ ਅਧਿਆਪਕਾਂ ਦੀ ਪੇਸ਼ੇਵਰ ਯੋਗਤਾ ਵਿੱਚ ਵਾਧਾ ਕਰਦੇ ਹਨ, ਜਿਸ ਦਾ ਸਿੱਧਾ ਲਾਭ ਵਿਦਿਆਰਥੀਆਂ ਨੂੰ ਮਿਲਦਾ ਹੈ।

ਸਕੂਲ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਵੀ ਸੀ.ਬੀ.ਐਸ.ਈ. ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਧਿਆਪਕਾਂ ਲਈ ਅਜਿਹੇ ਸੈਮੀਨਾਰਾਂ ਅਤੇ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਂਦਾ ਰਹੇਗਾ, ਤਾਂ ਜੋ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਿਆ ਜਾ ਸਕੇ।

Published on: 06 Jun 2026

Dinesh Sharma
📣 Share this post

Latest News