ਲਾਅ ਐਂਡ ਆਰਡਰ ਡਿਊਟੀਆਂ ਦਾ ਨਿਰੀਖਣ ਕਰਕੇ ਅਧਿਕਾਰੀਆਂ ਨੂੰ ਜਾਰੀ ਕੀਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਜਗਰਾਉਂ, 11 ਅਗਸਤ
15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਲੁਧਿਆਣਾ ਰੇਂਜ ਦੇ ਡੀ.ਆਈ.ਜੀ. ਸ੍ਰੀ ਸੰਦੀਪ ਗੋਇਲ, ਆਈ.ਪੀ.ਐਸ. ਨੇ ਮੰਗਲਵਾਰ ਨੂੰ ਜਗਰਾਉਂ ਵਿਖੇ ਸਮਾਗਮ ਸਥਾਨ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਅਧਿਕਾਰਿਕ ਜਾਣਕਾਰੀ ਅਨੁਸਾਰ ਡੀ.ਆਈ.ਜੀ. ਸੰਦੀਪ ਗੋਇਲ ਨੇ ਸਮਾਗਮ ਵਾਲੇ ਸਥਾਨ 'ਤੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨਾਲ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿੱਚ ਕਾਨੂੰਨ-ਵਿਵਸਥਾ ਨਾਲ ਸਬੰਧਤ ਲਗਾਈਆਂ ਗਈਆਂ ਡਿਊਟੀਆਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਆਜ਼ਾਦੀ ਦਿਵਸ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।