• Wednesday, 15 April 2026
Logo Logo
Advertisement
ਹੈਰੋਇਨ ਸਮੇਤ 2 ਕਾਬੂ, ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਸਬ-ਹੈਡਿੰਗ:

04 Apr 2026 | 143 Views

ਹੈਰੋਇਨ ਸਮੇਤ 2 ਕਾਬੂ, ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਸਬ-ਹੈਡਿੰਗ:

ਜਗਰਾਉਂ/ਸਿਧਵਾਂ ਬੇਟ:ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਕ੍ਰਾਈਮ ਰਿਪੋਰਟ ਮੁਤਾਬਕ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਜਾਣਕਾਰੀ ਅਨੁਸਾਰ ਥਾਣਾ ਸਦਰ ਜਗਰਾਉਂ ਪੁਲਿਸ ਨੇ ਇੰਸਪੈਕਟਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਸਿਧਵਾਂ ਬੇਟ ਪੁਲਿਸ ਵੱਲੋਂ ਏ.ਐਸ.ਆਈ. ਕਰਮਜੀਤ ਸਿੰਘ ਦੀ ਅਗਵਾਈ ਹੇਠ ਇੱਕ ਹੋਰ ਵਿਅਕਤੀ ਨੂੰ 9 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਵੱਲੋਂ ਦੋਹਾਂ ਮਾਮਲਿਆਂ ਵਿੱਚ NDPS ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਨਸ਼ਾ ਸਪਲਾਈ ਚੇਨ ਬਾਰੇ ਹੋਰ ਖੁਲਾਸਿਆਂ ਦੀ ਸੰਭਾਵਨਾ ਹੈ।

Published on: 04 Apr 2026

Dinesh Sharma
📣 Share this post

Latest News