• Wednesday, 3 June 2026
Logo Logo
Advertisement
ਹਠੂਰ ਇਲਾਕੇ ਵਿੱਚ ਚੈਕਿੰਗ ਦੌਰਾਨ ਨੌਜਵਾਨ ਕਾਬੂ, ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਪੁਲਿਸ ਵੱਲੋਂ ਦਾਅਵਾ

09 May 2026 | 201 Views

ਹਠੂਰ ਇਲਾਕੇ ਵਿੱਚ ਚੈਕਿੰਗ ਦੌਰਾਨ ਨੌਜਵਾਨ ਕਾਬੂ, ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਪੁਲਿਸ ਵੱਲੋਂ ਦਾਅਵਾ

ਜਗਰਾਉਂ (ਸੰਜੀਵ ਮਲਹੋਤਰਾ) ਹਠੂਰ ਇਲਾਕੇ ਵਿੱਚ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਮੁਹਿੰਮ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਮਾਮਲੇ ਸਬੰਧੀ ਥਾਣਾ ਹਠੂਰ ਪੁਲਿਸ ਵੱਲੋਂ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਸਾਂਝਾ ਕੀਤੀ ਗਈ ਰੋਜ਼ਾਨਾ ਕ੍ਰਾਈਮ ਰਿਪੋਰਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਹਠੂਰ ਦੇ INSP/SHO ਕੁਲਦੀਪ ਕੁਮਾਰ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਹਠੂਰ ਤੋਂ ਰਾਮਾ ਰੋਡ ਵੱਲ ਜਾ ਰਹੀ ਸੀ। ਦੱਸਿਆ ਗਿਆ ਹੈ ਕਿ ਜਦੋਂ ਪੁਲਿਸ ਪਾਰਟੀ ਹਠੂਰ-ਰਾਮਾ ਲਿੰਕ ਰੋਡ ‘ਤੇ ਜਠੇਰਿਆਂ ਦੀ ਜਗ੍ਹਾ ਨੇੜੇ ਪੁੱਜੀ ਤਾਂ ਕਰੀਬ 6:20 ਵਜੇ ਇੱਕ ਪਹੀਏ ਕੋਲ ਖੜ੍ਹੇ ਇੱਕ ਮੋਨੇ ਨੌਜਵਾਨ ਨੇ ਪੁਲਿਸ ਦੀ ਗੱਡੀ ਨੂੰ ਦੇਖ ਕੇ ਕਥਿਤ ਤੌਰ ‘ਤੇ ਘਬਰਾਹਟ ਵਿੱਚ ਆਪਣਾ ਮੂੰਹ ਪਿੱਛੇ ਵੱਲ ਕਰ ਲਿਆ।

ਪੁਲਿਸ ਰਿਪੋਰਟ ਮੁਤਾਬਕ ਸ਼ੱਕ ਦੇ ਆਧਾਰ ‘ਤੇ ਉਕਤ ਨੌਜਵਾਨ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ, ਜਿਸ ਨੇ ਆਪਣੀ ਪਹਿਚਾਣ ਗੁਰਮੀਤ ਸਿੰਘ ਉਰਫ਼ ਦੀਪਾ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਬੁਰਜ ਕੁਲਾਰਾ, ਥਾਣਾ ਹਠੂਰ ਵਜੋਂ ਦੱਸੀ।

ਪੁਲਿਸ ਦੇ ਦਾਅਵੇ ਅਨੁਸਾਰ ਦੌਰਾਨੇ ਚੈਕਿੰਗ ਉਸ ਪਾਸੋਂ 17 ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸਬੰਧੀ ਥਾਣਾ ਹਠੂਰ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Published on: 09 May 2026

Dinesh Sharma
📣 Share this post

Latest News