• Tuesday, 30 June 2026
Logo Logo
Advertisement
ਇਨਕਲਾਬੀ ਕੇਂਦਰ ਪੰਜਾਬ ਵੱਲੋਂ ਐੱਨਸੀਈਆਰਟੀ ਦੇ ਨਵੇਂ ਪਾਠਕ੍ਰਮ ਦਾ ਵਿਰੋਧ

30 Jun 2026 | 2 Views

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਐੱਨਸੀਈਆਰਟੀ ਦੇ ਨਵੇਂ ਪਾਠਕ੍ਰਮ ਦਾ ਵਿਰੋਧ

ਮਨੂ ਸਮ੍ਰਿਤੀ ਨਾਲ ਸੰਬੰਧਿਤ ਸਮੱਗਰੀ ਹਟਾਉਣ ਦੀ ਮੰਗ

ਜਗਰਾਉਂ (ਸੰਜੀਵ ਮਲਹੋਤਰਾ) ਇਨਕਲਾਬੀ ਕੇਂਦਰ ਪੰਜਾਬ ਨੇ ਐੱਨਸੀਈਆਰਟੀ ਦੀ 9ਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਨਵੀਂ ਪੁਸਤਕ ਵਿੱਚ ਮਨੂ ਸਮ੍ਰਿਤੀ ਨਾਲ ਸੰਬੰਧਿਤ ਸਮੱਗਰੀ ਨੂੰ ਸ਼ਾਮਲ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਇਸ ਨੂੰ ਪਾਠਕ੍ਰਮ ਵਿੱਚੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਸੂਬਾ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਜਾਰੀ ਬਿਆਨ ਵਿੱਚ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਤਹਿਤ ਸਿੱਖਿਆ ਪ੍ਰਣਾਲੀ ਵਿੱਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਡਾਰਵਿਨ ਦੇ ਵਿਕਾਸਵਾਦ ਨਾਲ ਸੰਬੰਧਿਤ ਵਿਸ਼ਿਆਂ ਨੂੰ ਵੀ ਪਹਿਲਾਂ ਪਾਠਕ੍ਰਮ ਵਿੱਚੋਂ ਹਟਾਇਆ ਗਿਆ ਸੀ। ਸੂਬਾ ਆਗੂ ਮੁਖਤਿਆਰ ਪੂਹਲਾ, ਜਗਜੀਤ ਲਹਿਰਾ ਮੁਹੱਬਤ ਅਤੇ ਜਸਵੰਤ ਜੀਰਖ ਨੇ ਕਿਹਾ ਕਿ ਮਨੂ ਸਮ੍ਰਿਤੀ ਵਿੱਚ ਵਰਣ ਪ੍ਰਣਾਲੀ ਅਤੇ ਔਰਤਾਂ ਸਬੰਧੀ ਵਿਚਾਰਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਰਿਹਾ ਹੈ। ਉਨ੍ਹਾਂ ਐੱਨਸੀਈਆਰਟੀ ਉੱਤੇ ਭਾਜਪਾ ਅਤੇ ਆਰਐੱਸਐੱਸ ਦੇ ਵਿਚਾਰਧਾਰਕ ਏਜੰਡੇ ਨੂੰ ਲਾਗੂ ਕਰਨ ਦਾ ਦੋਸ਼ ਲਗਾਇਆ। ਇਨਕਲਾਬੀ ਕੇਂਦਰ ਪੰਜਾਬ ਨੇ ਲੋਕ ਪੱਖੀ, ਪ੍ਰਗਤੀਸ਼ੀਲ ਅਤੇ ਜਮਹੂਰੀ ਸੰਸਥਾਵਾਂ ਨੂੰ ਇਸ ਮਾਮਲੇ ਸਬੰਧੀ ਆਪਣਾ ਵਿਰੋਧ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ।

Published on: 30 Jun 2026

Dinesh Sharma
📣 Share this post

Latest News