ਇੰਟਰਲਾਕਿੰਗ ਟਾਈਲਾਂ ਨਾਲ ਤਿਆਰ ਹੋਵੇਗੀ ਗਲੀ, ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ 20 ਦਿਨਾਂ ਵਿੱਚ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਜਗਰਾਓਂ, 26 ਜੂਨ (ਦਰਪਣ ਲੁਧਿਆਣਾ ਨਿਊਜ਼):
ਨਗਰ ਕੌਂਸਲ ਜਗਰਾਓਂ ਅਧੀਨ ਆਉਂਦੇ ਵਾਰਡ ਨੰਬਰ 5 ਵਿੱਚ ਗੁਰਦੁਆਰਾ ਗੁਰੂ ਰਾਮ ਦਾਸ ਸਾਹਿਬ ਤੋਂ ਸ਼ੁਰੂ ਹੋ ਕੇ ਕੁਟੀਆ ਵਾਲੀ ਗਲੀ ਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਵਾਰਡ ਕੌਂਸਲਰ ਰਵਿੰਦਰਪਾਲ ਕੌਰ ਮਾਲਵਾ ਅਤੇ ਹੋਰ ਆਗੂ ਮੌਜੂਦ ਰਹੇ।
ਵਾਰਡ ਨੰਬਰ 5 ਦੀ ਕੌਂਸਲਰ ਰਵਿੰਦਰਪਾਲ ਕੌਰ ਮਾਲਵਾ ਨੇ ਕਿਹਾ ਕਿ ਵਾਰਡ ਦੀਆਂ ਕਈ ਸੜਕਾਂ ਦਾ ਨਿਰਮਾਣ ਪਹਿਲਾਂ ਹੀ ਕਰਵਾਇਆ ਜਾ ਚੁੱਕਾ ਹੈ, ਜਦਕਿ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਤਰਜੀਹ ਦੇ ਆਧਾਰ 'ਤੇ ਪੂਰਾ ਕਰਵਾਇਆ ਜਾਵੇਗਾ।
ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਇਸ ਗਲੀ ਦੇ ਨਿਰਮਾਣ 'ਤੇ ਲਗਭਗ 17 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਸੜਕ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਕਰਦਿਆਂ 20 ਦਿਨਾਂ ਦੇ ਅੰਦਰ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ।
ਇਸ ਮੌਕੇ ਸਾਬਕਾ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਮਾਲਵਾ, ਕੁਲਦੀਪ ਸਿੰਘ ਕੋਮਲ, ਗੁਰਮੀਤ ਸਿੰਘ, ਜਗਜੀਤ ਸਿੰਘ, ਟਹਿਲ ਸਿੰਘ, ਜੀਤ ਸਿੰਘ ਚੱਢਾ, ਡਾ. ਦਲਜੀਤ ਸਿੰਘ, ਗਿਆਨੀ ਹਰਵਿੰਦਰ ਸਿੰਘ, ਇੰਦਰਪ੍ਰੀਤ ਸਿੰਘ ਵਿੱਕੀ ਚਾਵਲਾ, ਅਸ਼ੋਕ ਕੁਮਾਰ, ਮਨੋਜ ਕੁਮਾਰ, ਸ਼ਤੀਸ਼ ਕੁਮਾਰ ਅਤੇ ਇੰਦਰਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।