• Wednesday, 15 April 2026
Logo Logo
Advertisement
ਜਗਰਾਉਂ ਵਿੱਚ CIA ਸਟਾਫ ਦੀ ਵੱਡੀ ਕਾਰਵਾਈ: 265 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

08 Apr 2026 | 137 Views

ਜਗਰਾਉਂ ਵਿੱਚ CIA ਸਟਾਫ ਦੀ ਵੱਡੀ ਕਾਰਵਾਈ: 265 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਨਸ਼ਾ ਤਸਕਰੀ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਪੁਲਿਸ ਨੇ ਜਗਰਾਉਂ ਖੇਤਰ ਵਿੱਚ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 265 ਗ੍ਰਾਮ ਹੈਰੋਇਨ ਅਤੇ ਇੱਕ ਆਈ-20 ਕਾਰ ਬਰਾਮਦ ਕੀਤੀ ਗਈ ਹੈ। ਬਰਾਮਦ ਨਸ਼ੀਲੇ ਪਦਾਰਥ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਾਫੀ ਵੱਧ ਅੰਕੀ ਜਾ ਰਹੀ ਹੈ।
ਕਾਬੂ ਕੀਤੇ ਗਏ ਦੋਸ਼ੀਆਂ ਦੀ ਪਛਾਣ ਕਰਮਜੀਤ ਸਿੰਘ ਉਰਫ਼ ਕਰਮੂ ਨਿਵਾਸੀ ਪਿੰਡ ਅਖਾੜਾ ਅਤੇ ਅਨਮੋਲ ਸਿੰਘ ਉਰਫ਼ ਕੱਟਾ ਨਿਵਾਸੀ ਮੋਰੀ ਗੇਟ ਨੇੜੇ, ਜਗਰਾਉਂ ਵਜੋਂ ਹੋਈ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸੀਆਈਏ ਸਟਾਫ ਦੇ ਜਾਂਚ ਅਧਿਕਾਰੀ ਐਸਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ ਮਲਕ ਚੌਂਕ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮਿਲੀ ਸੂਚਨਾ ਦੇ ਆਧਾਰ ‘ਤੇ ਕੋਠੇ ਖਜੂਰਾ ਰੋਡ ਸਥਿਤ ਸ਼ਮਸ਼ਾਨਘਾਟ ਨੇੜੇ ਖਾਸ ਨਾਕਾਬੰਦੀ ਕੀਤੀ ਗਈ। ਕੁਝ ਸਮੇਂ ਬਾਅਦ ਇੱਕ ਸੰਦੇਹਜਨਕ ਆਈ-20 ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਵਿੱਚੋਂ 265 ਗ੍ਰਾਮ ਹੈਰੋਇਨ ਬਰਾਮਦ ਹੋਣ ਦੀ ਪੁਸ਼ਟੀ ਹੋਈ।
ਸੀਆਈਏ ਸਟਾਫ ਪੁਲਿਸ ਵੱਲੋਂ ਦੋਹਾਂ ਦੋਸ਼ੀਆਂ ਨੂੰ ਮੌਕੇ ‘ਤੇ ਹੀ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਜਗਰਾਉਂ ਵਿਖੇ ਮਾਮਲਾ ਦਰਜ ਕਰਵਾਇਆ ਗਿਆ ਹੈ। ਦੋਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਆਪਰਾਧਿਕ ਪਿਛੋਕੜ ਵੀ ਜਾਂਚ ਹੇਠ
ਐਸਆਈ ਗੁਰਸੇਵਕ ਸਿੰਘ ਅਨੁਸਾਰ, ਮੁੱਖ ਦੋਸ਼ੀ ਕਰਮਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਨਸ਼ਾ ਤਸਕਰੀ ਨਾਲ ਸੰਬੰਧਿਤ ਹਨ। ਦੂਜੇ ਦੋਸ਼ੀ ਦੇ ਖ਼ਿਲਾਫ਼ ਵੀ ਪਹਿਲਾਂ ਦੇ ਮਾਮਲੇ ਸਾਹਮਣੇ ਆਏ ਹਨ।
ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਜਾਰੀ
ਪ੍ਰਾਰੰਭਿਕ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਇੱਕ ਵੱਡੇ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋ ਸਕਦੇ ਹਨ। ਪੁਲਿਸ ਵੱਲੋਂ ਮੋਬਾਈਲ ਫੋਨ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਹੈਰੋਇਨ ਦੀ ਸਪਲਾਈ ਕਿੱਥੋਂ ਹੋ ਰਹੀ ਸੀ।

Published on: 08 Apr 2026

Dinesh Sharma
📣 Share this post

Latest News