• Wednesday, 3 June 2026
Logo Logo
Advertisement
ਜੂਨ ਨੂੰ ਤੇਲ ਤੇ ਗੈਸ ਕੀਮਤਾਂ ਖ਼ਿਲਾਫ਼ ਕਿਸਾਨ ਕਰਨਗੇ ਕੇਂਦਰ ਸਰਕਾਰ ਦਾ ਸਿਆਪਾ

27 May 2026 | 20 Views

ਜੂਨ ਨੂੰ ਤੇਲ ਤੇ ਗੈਸ ਕੀਮਤਾਂ ਖ਼ਿਲਾਫ਼ ਕਿਸਾਨ ਕਰਨਗੇ ਕੇਂਦਰ ਸਰਕਾਰ ਦਾ ਸਿਆਪਾ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲਾ ਪੱਧਰੀ ਮੀਟਿੰਗ ਵਿੱਚ ਵੱਖ-ਵੱਖ ਕਿਸਾਨੀ ਮੰਗਾਂ ਸਬੰਧੀ ਰਣਨੀਤੀ ਤੈਅ

ਜਗਰਾਓਂ, 27 ਮਈ — ਸਜੀਵ ਮਲਹੋਤਰਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦੋ ਜੂਨ ਨੂੰ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਨਿਰੰਤਰ ਹੋ ਰਹੇ ਵਾਧੇ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਸਿਆਪਾ ਕੀਤਾ ਜਾਵੇਗਾ। ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲਾ ਪੱਧਰੀ ਮੀਟਿੰਗ ਦੌਰਾਨ ਸਾਰੇ ਬਲਾਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਪ੍ਰਾਪਤ ਜਾਣਕਾਰੀ ਮੁਤਾਬਕ ਜ਼ਿਲਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਜ਼ਿਲਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।

ਮੀਟਿੰਗ ਦੌਰਾਨ ਪੰਜਾਬ ਦੀਆਂ ਸੁਸਾਇਟੀਆਂ ਵਿੱਚ ਹੱਦ ਕਰਜ਼ਾ ਵਧਾਉਣ, ਕਰਜ਼ਾ ਪ੍ਰਾਪਤ ਕਰਨ ਲਈ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੂਰ ਕਰਨ, ਬੀ.ਬੀ.ਐਮ.ਬੀ ਵਿੱਚ ਪੰਜਾਬ ਦੀ ਮੈਂਬਰੀ ਬਹਾਲ ਕਰਨ, ਨਵੀਂ ਖੇਤੀ ਨੀਤੀ ਲਾਗੂ ਕਰਨ ਅਤੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ ਵੀ ਉਠਾਈ ਗਈ।

ਕਿਸਾਨ ਆਗੂਆਂ ਨੇ ਯੂਰੀਆ ਖਾਦ ਦਾ ਸਾਉਣੀ ਸੀਜ਼ਨ ਲਈ ਪੂਰਾ ਕੋਟਾ ਜਾਰੀ ਕਰਨ, ਹੜ੍ਹ ਅਤੇ ਗੜੇਮਾਰੀ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ, ਬਿਜਲੀ ਸੋਧ ਬਿਲ ਰੱਦ ਕਰਨ ਅਤੇ ਪ੍ਰਦੂਸ਼ਣ ਐਕਟ ਵਿੱਚੋਂ ਕਿਸਾਨੀ ਨੂੰ ਬਾਹਰ ਕਰਨ ਦੀ ਵੀ ਮੰਗ ਕੀਤੀ।

ਇੱਕ ਮਤੇ ਰਾਹੀਂ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਕੀਮਤ ਵਿੱਚ ਕੀਤੇ ਵਾਧੇ ‘ਤੇ ਅਸੰਤੁਸ਼ਟੀ ਜਤਾਈ ਗਈ ਅਤੇ ਐਮ.ਐਸ.ਪੀ ਕਾਨੂੰਨ ਲਾਗੂ ਕਰਦਿਆਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਜੂਨ ਮਹੀਨੇ ਵਿੱਚ ਸ਼ੁਰੂ ਹੋਣ ਵਾਲੀ ਝੋਨੇ ਦੀ ਲੁਆਈ ਦੌਰਾਨ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਦੇਣ ਦੀ ਵੀ ਮੰਗ ਰੱਖੀ ਗਈ, ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਵਿੱਚ ਨਿਰਮਲ ਸਿੰਘ ਭੰਮੀਪੁਰਾ, ਜਸਵਿੰਦਰ ਸਿੰਘ ਭਮਾਲ, ਗੁਰਚਰਨ ਸਿੰਘ ਗੁਰੂਸਰ, ਕੁਲਵੰਤ ਸਿੰਘ ਗਾਲਬ, ਰਜਿੰਦਰ ਸਿੰਘ ਭਨੋਹੜ ਅਤੇ ਹਰਦੀਪ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

ਕਿਸਾਨ ਆਗੂਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਸਬੰਧੀ ਅਧਿਕਾਰਿਕ ਪੱਧਰ ‘ਤੇ ਕੀ ਫੈਸਲਾ ਲਿਆ ਜਾਂਦਾ ਹੈ, ਇਸ ‘ਤੇ ਅਗਲੇ ਦਿਨਾਂ ਵਿੱਚ ਸਥਿਤੀ ਹੋਰ ਸਪਸ਼ਟ ਹੋ ਸਕੇਗੀ।

Published on: 27 May 2026

Dinesh Sharma
📣 Share this post

Latest News