• Tuesday, 30 June 2026
Logo Logo
Advertisement
ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਵਿੱਚ ਸੁਧਾਰ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਪਾਵਰਕੌਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

30 Jun 2026 | 6 Views

ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਵਿੱਚ ਸੁਧਾਰ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਪਾਵਰਕੌਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਹੇਠ ਮੰਗ ਪੱਤਰ ਸੌਂਪਿਆ, ਸਪਲਾਈ ਵਿੱਚ ਜਲਦ ਸੁਧਾਰ ਨਾ ਹੋਣ 'ਤੇ ਸੜਕ ਜਾਮ ਕਰਨ ਦੀ ਚਿਤਾਵਨੀ

ਸਥਾਨ/ਮਿਤੀ:

ਜਗਰਾਉਂ (ਸੰਜੀਵ ਮਲਹੋਤਰਾ)

ਸਿੱਧਵਾਂ ਬੇਟ ਰੋਡ ਸਥਿਤ ਪਾਵਰਕੌਮ ਦਫ਼ਤਰ ਅੱਗੇ ਇਲਾਕੇ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਅਤੇ ਜਗਜੀਤ ਸਿੰਘ ਕਲੇਰ ਨੇ ਕੀਤੀ। ਇਸ ਮੌਕੇ ਪਿੰਡ ਗਾਲਬ ਕਲਾਂ ਦੇ ਸਰਪੰਚ ਗੁਰਚਰਨ ਸਿੰਘ ਸਮੇਤ ਡੱਲਾ, ਬੱਸੂਵਾਲ, ਭਮਾਲ ਅਤੇ ਅਮਰਗੜ੍ਹ ਕਲੇਰ ਦੇ ਕਿਸਾਨ ਵੀ ਸ਼ਾਮਲ ਹੋਏ।

ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਦੇ ਭਰੋਸੇ 'ਤੇ ਪੂਰੀ ਤਰ੍ਹਾਂ ਅਮਲ ਨਹੀਂ ਹੋ ਰਿਹਾ। ਉਨ੍ਹਾਂ ਦਾ ਕਹਿਣਾ ਸੀ ਕਿ ਬਿਜਲੀ ਸਪਲਾਈ ਵਿੱਚ ਆ ਰਹੀਆਂ ਦਿੱਕਤਾਂ ਕਾਰਨ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਮੌਸਮ ਵਿਗਿਆਨੀਆਂ ਵੱਲੋਂ ਪਹਿਲਾਂ ਹੀ ਭਾਰੀ ਗਰਮੀ ਅਤੇ ਕਮਜ਼ੋਰ ਮਾਨਸੂਨ ਦੀ ਸੰਭਾਵਨਾ ਜਤਾਈ ਗਈ ਸੀ, ਪਰ ਉਨ੍ਹਾਂ ਦੇ ਅਨੁਸਾਰ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਨੇ ਪਾਵਰਕੌਮ ਦੇ ਕੰਮਕਾਜ ਅਤੇ ਬਿਜਲੀ ਪ੍ਰਬੰਧਨ ਸਬੰਧੀ ਵੀ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ।

ਪ੍ਰਦਰਸ਼ਨ ਉਪਰੰਤ ਕਿਸਾਨਾਂ ਨੇ ਕਾਰਜਕਾਰੀ ਇੰਜੀਨੀਅਰ ਮਹਿੰਦਰ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇੱਕ ਜਾਂ ਦੋ ਦਿਨਾਂ ਵਿੱਚ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਹੋਇਆ ਤਾਂ ਉਹ ਸੜਕ ਜਾਮ ਕਰਨ ਲਈ ਮਜਬੂਰ ਹੋਣਗੇ।

ਧਰਨੇ ਵਿੱਚ ਕਿਸਾਨ ਆਗੂ ਜਗਨਨਾਥ ਸੰਘਰਾਓ, ਜਸਵਿੰਦਰ ਸਿੰਘ ਭਮਾਲ, ਹਰਜਿੰਦਰ ਸਿੰਘ ਭਮਾਲ, ਕੁਲਵਿੰਦਰ ਸਿੰਘ ਕਾਲਾ ਡੱਲਾ, ਰਣਜੀਤ ਸਿੰਘ, ਅਜਮੇਰ ਸਿੰਘ, ਕਮਲਜੀਤ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।

Published on: 30 Jun 2026

Dinesh Sharma
📣 Share this post

Latest News