ਜਗਰਾਉਂ, 13 ਮਈ
ਲੋਕ ਸੇਵਾ ਸੁਸਾਇਟੀ ਵੱਲੋਂ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ. ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਹੇਠ ਸੇਂਟ ਮਹਾਂਪ੍ਰਗਿਆ ਸਕੂਲ ਜਗਰਾਉਂ ਵਿੱਚ ਵਿਦਿਆਰਥੀ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਉਹਨਾਂ 28 ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸਾਲਾਨਾ ਪ੍ਰੀਖਿਆ ਵਿੱਚ 85 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ।
ਸਮਾਗਮ ਦੇ ਮੁੱਖ ਮਹਿਮਾਨ ਸਤਿਅਮ ਜਿਊਲਰਜ਼ ਦੇ ਮਾਲਕ ਰਾਮੇਸ਼ ਕੁਮਾਰ ਕਤਿਆਲ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਭਵਿੱਖ ਵਿੱਚ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸਕੂਲ ਦੇ ਡਾਇਰੈਕਟਰ ਵਿਸ਼ਾਲ ਜੈਨ ਨੇ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਦੀ ਕਦਰ ਕਰਨਾ ਚੰਗੇ ਸਮਾਜ ਦੀ ਉਸਾਰੀ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ।
ਸਮਾਰੋਹ ਦੌਰਾਨ ਸਕੂਲ ਦੇ ਕਈ ਵਿਸ਼ਾ ਅਧਿਆਪਕਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਈਸ ਚੇਅਰਮੈਨ ਕੰਵਲ ਕੱਕੜ, ਸੁਖਜਿੰਦਰ ਸਿੰਘ ਢਿੱਲੋਂ, ਪ੍ਰੋਜੈਕਟ ਚੇਅਰਮੈਨ ਮਨੋਹਰ ਸਿੰਘ ਟੱਕਰ, ਜਗਦੀਪ ਸਿੰਘ ਮੋਗੇ ਵਾਲੇ, ਪੀ.ਆਰ.ਓ. ਸੁਖਦੇਵ ਗਰਗ, ਕੈਪਟਨ ਨਰੇਸ਼ ਵਰਮਾ, ਲਾਕੇਸ਼ ਟੰਡਨ, ਮੁਕੇਸ਼ ਗੁਪਤਾ, ਆਰ.ਕੇ. ਗੋਇਲ, ਸਤੀਸ਼ ਕਟਾਰੀਆ, ਗੋਪਾਲ ਗੁਪਤਾ ਸਮੇਤ ਸੁਸਾਇਟੀ ਮੈਂਬਰ ਅਤੇ ਸਕੂਲ ਸਟਾਫ ਹਾਜ਼ਰ ਸਨ।
ਸਮਾਗਮ ਦੌਰਾਨ ਵਕਤਾਵਾਂ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ।