• Tuesday, 23 June 2026
Logo Logo
Advertisement
ਲੁਧਿਆਣਾ ਵਿੱਚ ਵੋਟਰ ਮੈਪਿੰਗ ਤੇਜ਼ ਕਰਨ ਲਈ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ ਨਿਯੁਕਤ ਕਰਨ ਦੀ ਅਪੀਲ

08 Jun 2026 | 270 Views

ਲੁਧਿਆਣਾ ਵਿੱਚ ਵੋਟਰ ਮੈਪਿੰਗ ਤੇਜ਼ ਕਰਨ ਲਈ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ ਨਿਯੁਕਤ ਕਰਨ ਦੀ ਅਪੀਲ

ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਐਸ.ਆਈ.ਆਰ ਅਭਿਆਨ ਦੀ ਸਫਲਤਾ ਲਈ ਸਰਗਰਮ ਸਹਿਯੋਗ ਮੰਗਿਆ

ਲੁਧਿਆਣਾ, 8 ਜੂਨ ਸੰਜੀਵ ਮਲਹੋਤਰਾ 

ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਸੋਮਵਾਰ ਨੂੰ ਮਾਨਤਾ ਪ੍ਰਾਪਤ ਅਤੇ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਸਾਰੇ ਪੋਲਿੰਗ ਬੂਥਾਂ ਉੱਤੇ ਬੂਥ ਲੈਵਲ ਏਜੰਟਾਂ (ਬੀ.ਐਲ.ਏ) ਦੀ ਨਿਯੁਕਤੀ ਯਕੀਨੀ ਬਣਾਉਣ ਅਤੇ ਵੋਟਰ ਮੈਪਿੰਗ ਕਵਰੇਜ ਨੂੰ ਮਜ਼ਬੂਤ ਕਰਨ ਲਈ ਸਹਿਯੋਗ ਦੀ ਅਪੀਲ ਕੀਤੀ।

ਮੀਟਿੰਗ ਦੌਰਾਨ ਪੂਨਮ ਸਿੰਘ ਨੇ ਦੱਸਿਆ ਕਿ ਮੁੱਖ ਚੋਣ ਅਫਸਰ (ਸੀ.ਈ.ਓ), ਪੰਜਾਬ ਦੇ ਦਫ਼ਤਰ ਵੱਲੋਂ ਗੈਰ-ਮੈਪ ਕੀਤੇ ਵੋਟਰਾਂ ਦੀ ਸੂਚੀ ਪਹਿਲਾਂ ਹੀ ਸਾਰੀਆਂ ਰਾਜਨੀਤਿਕ ਪਾਰਟੀਆਂ ਨਾਲ ਸਾਂਝੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਬੂਥ ਲੈਵਲ ਅਫਸਰਾਂ (ਬੀ.ਐਲ.ਓ) ਕੋਲ ਵੀ ਇਹ ਸੂਚੀ ਉਪਲਬਧ ਹੈ।

ਉਨ੍ਹਾਂ ਕਿਹਾ ਕਿ ਬੂਥ ਲੈਵਲ ਏਜੰਟ (ਬੀ.ਐਲ.ਏ) ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਗੈਰ-ਮੈਪ ਕੀਤੇ ਵੋਟਰਾਂ ਦੀ ਪਛਾਣ ਅਤੇ ਪੁਸ਼ਟੀ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਇਸ ਨਾਲ ਵੋਟਰ ਮੈਪਿੰਗ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇਗਾ।

ਪੂਨਮ ਸਿੰਘ ਨੇ ਜਾਣਕਾਰੀ ਦਿੱਤੀ ਕਿ 7 ਫਰਵਰੀ ਨੂੰ ਚਲਾਈ ਗਈ ਵਿਸ਼ੇਸ਼ ਕੈਂਪ ਮੁਹਿੰਮ ਦੌਰਾਨ ਲਗਭਗ 18,718 ਵੋਟਰਾਂ ਦੀ ਮੈਪਿੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਕੁੱਲ 26,84,361 ਵੋਟਰਾਂ ਵਿੱਚੋਂ 20,48,484 ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਪੂਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਅਭਿਆਨ ਦੀ ਸਫਲਤਾ ਲਈ ਸਰਗਰਮੀ ਨਾਲ ਭਾਗੀਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ (ਈ.ਸੀ.ਆਈ) ਵੱਲੋਂ ਪੰਜਾਬ ਵਿੱਚ ਐਸ.ਆਈ.ਆਰ ਲਈ ਸੋਧੀ ਹੋਈ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ।

ਨਵੀਂ ਸਮਾਂ-ਸਾਰਣੀ ਅਨੁਸਾਰ ਘਰ-ਘਰ ਗਣਨਾ 25 ਜੂਨ ਤੋਂ ਸ਼ੁਰੂ ਹੋਵੇਗੀ, ਜਦਕਿ ਡਰਾਫਟ ਵੋਟਰ ਸੂਚੀਆਂ 3 ਅਗਸਤ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 3 ਅਗਸਤ ਤੋਂ 2 ਸਤੰਬਰ ਤੱਕ ਰਹੇਗੀ, ਜਦਕਿ ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 28 ਸਤੰਬਰ 2026 ਤੱਕ ਜਾਰੀ ਰਹੇਗੀ।

ਪੂਨਮ ਸਿੰਘ ਨੇ ਕਿਹਾ ਕਿ ਘਰ-ਘਰ ਗਣਨਾ ਪੜਾਅ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚਣ ਅਤੇ ਪ੍ਰੀ-ਮੈਪਿੰਗ ਅਭਿਆਨ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Published on: 08 Jun 2026

Dinesh Sharma
📣 Share this post

Latest News