• Wednesday, 15 April 2026
Logo Logo
Advertisement
ਨੌਜਵਾਨ ਦੀ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਜਗਰਾਉਂ ਨੇੜਲੇ ਨੇੜਲੇ ਪਿੰਡ ਕੋਠੇ ਬੱਗੂ ਦਾ ਮਾਮਲਾ, ਪੁਲਿਸ ਵੱਲੋਂ ਜਾਂਚ ਜਾਰੀ

08 Apr 2026 | 86 Views

ਨੌਜਵਾਨ ਦੀ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਜਗਰਾਉਂ ਨੇੜਲੇ ਨੇੜਲੇ ਪਿੰਡ ਕੋਠੇ ਬੱਗੂ ਦਾ ਮਾਮਲਾ, ਪੁਲਿਸ ਵੱਲੋਂ ਜਾਂਚ ਜਾਰੀ

 ਜਗਰਾਉਂ ਨੇੜਲੇ ਨੇੜਲੇ ਪਿੰਡ ਕੋਠੇ ਬੱਗੂ ਦਾ ਮਾਮਲਾ, ਪੁਲਿਸ ਵੱਲੋਂ ਜਾਂਚ ਜਾਰੀ

ਜਗਰਾਉਂ, (ਚਰਨਜੀਤ ਸਿੰਘ ਚੰਨ)‌ਨੇੜਲੇ ਪਿੰਡ ਕੋਠੇ ਬੱਗੂ ਚ ਇੱਕ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋਣ ਦੀ ਦੁੱਖਦ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਜਵਾਲਾ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕੁਝ ਸਮੇਂ ਤੋਂ ਆਪਣੀ ਪਤਨੀ ਤੋਂ ਅਲੱਗ ਰਹਿ ਰਿਹਾ ਸੀ।
ਮਿਲੀ ਜਾਣਕਾਰੀ ਅਨੁਸਾਰ ਜਵਾਲਾ ਸਿੰਘ ਨੇ ਲਗਭਗ ਤਿੰਨ ਸਾਲ ਪਹਿਲਾਂ ਪ੍ਰੇਮ ਵਿਆਹ ਕੀਤਾ ਸੀ। ਪਰੰਤੂ ਘਰੇਲੂ ਤਣਾਅ ਕਾਰਨ ਦੋਵਾਂ ਵਿੱਚ ਅਣਬਣ ਬਣੀ ਰਹੀ। ਕਰੀਬ ਤਿੰਨ ਮਹੀਨੇ ਪਹਿਲਾਂ ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿੱਚ ਦੋਵਾਂ ਪੱਖਾਂ ਵਿਚਕਾਰ ਬਿਨਾਂ ਅਦਾਲਤੀ ਕਾਰਵਾਈ ਦੇ ਵੱਖ ਹੋਣ ਦਾ ਫੈਸਲਾ ਵੀ ਕੀਤਾ ਗਿਆ, ਜਿਸ ਤੋਂ ਬਾਅਦ ਉਹ ਅਲੱਗ ਰਹਿਣ ਲੱਗ ਪਏ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਸੋਮਵਾਰ ਦੁਪਹਿਰ ਜਵਾਲਾ ਸਿੰਘ ਆਪਣੀ ਪਹਿਲਾਂ ਦੀ ਪਤਨੀ ਦੇ ਘਰ ਬਾਹਰ ਪਹੁੰਚਿਆ ਤੇ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਸ ਤੋਂ ਪਹਿਲਾਂ ਉਸ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ ਗਈ ਦੱਸੀ ਜਾ ਰਹੀ ਹੈ, ਜਿਸ ਵਿੱਚ ਕੁਝ ਵਿਅਕਤੀਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਹਾਲਾਂਕਿ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ।
ਘਟਨਾ ਤੋਂ ਬਾਅਦ  ਉਸ ਨੂੰ ਤੁਰੰਤ ਸਿਵਲ ਹਸਪਤਾਲ ਜਗਰਾਉਂ ਲਿਜਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ। ਇਲਾਜ ਦੌਰਾਨ ਮੰਗਲਵਾਰ ਦੁਪਹਿਰ ਉਸ ਦੀ ਮੌਤ ਹੋ ਗਈ।
ਮ੍ਰਿਤਕ ਦਾ ਸ਼ਰੀਰ ਸਿਵਲ ਹਸਪਤਾਲ ਜਗਰਾਉਂ ਵਿੱਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਉਧਰ, ਮ੍ਰਿਤਕ ਦੇ ਪਰਿਵਾਰ ਵੱਲੋਂ ਕੁਝ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਤੱਥਾਂ ਦੇ ਆਧਾਰ ‘ਤੇ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Published on: 08 Apr 2026

Dinesh Sharma
📣 Share this post

Latest News