• Tuesday, 23 June 2026
Logo Logo
Advertisement
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਭਲਕੇ ਪਹੁੰਚਣਗੇ ਜਗਰਾਓਂ , ਵਰਕਰਾਂ ਨਾਲ ਕਰਨਗੇ ਮੀਟਿੰਗ

14 Jun 2026 | 124 Views

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਭਲਕੇ ਪਹੁੰਚਣਗੇ ਜਗਰਾਓਂ , ਵਰਕਰਾਂ ਨਾਲ ਕਰਨਗੇ ਮੀਟਿੰਗ

2027 ਵਿਧਾਨ ਸਭਾ ਚੋਣਾਂ ਅਤੇ ਪਾਰਟੀ ਨੀਤੀਆਂ ਬਾਰੇ ਦੇਣਗੇ ਦਿਸ਼ਾ-ਨਿਰਦੇਸ਼, ਮੀਡੀਆ ਨਾਲ ਵੀ ਕਰਨਗੇ ਗੱਲਬਾਤ

ਜਗਰਾਉਂ ਦਿਨੇਸ਼ ਸ਼ਰਮਾ 

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਸ. ਕੇਵਲ ਸਿੰਘ ਢਿੱਲੋਂ ਪਹਿਲੀ ਵਾਰ ਭਲਕੇ 15 ਜੂਨ ਨੂੰ ਜਗਰਾਓਂ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਮੌਕੇ ਭਾਜਪਾ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ।

ਭਾਜਪਾ ਜ਼ਿਲ੍ਹਾ ਜਗਰਾਓਂ ਦੇ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ 15 ਜੂਨ 2026 ਦਿਨ ਸੋਮਵਾਰ ਨੂੰ ਜਗਰਾਓਂ ਆ ਰਹੇ ਹਨ। ਉਨ੍ਹਾਂ ਦੀ ਆਮਦ ਮੌਕੇ ਪਾਰਟੀ ਦੇ ਸਮੂਹ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।

ਡਾ. ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸ. ਕੇਵਲ ਸਿੰਘ ਢਿੱਲੋਂ ਪਾਰਟੀ ਵਰਕਰਾਂ ਨੂੰ ਭਾਜਪਾ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੀ ਮਾਰਗਦਰਸ਼ਨ ਦੇਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸ. ਪਰਮਿੰਦਰ ਸਿੰਘ ਬਰਾੜ ਵੀ ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਹੋਣਗੇ। ਡਾ. ਰਾਜਿੰਦਰ ਸ਼ਰਮਾ ਨੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

ਡਾ. ਸ਼ਰਮਾ ਨੇ ਦੱਸਿਆ ਕਿ ਮੀਟਿੰਗ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਦੁਪਹਿਰ 12:30 ਵਜੇ ਹੋਟਲ ਫਾਈਵ ਰਿਵਰਸ, ਜਗਰਾਓਂ ਵਿਖੇ ਮੀਡੀਆ ਨਾਲ ਗੱਲਬਾਤ ਕਰਨਗੇ।

Published on: 14 Jun 2026

Dinesh Sharma
📣 Share this post

Latest News