ਲੁਧਿਆਣਾ, 4 ਜੂਨ (ਦਿਨੇਸ਼ ਸ਼ਰਮਾ): ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਦੇ ਬੱਚਿਆਂ ਦੀਆਂ ਵਿਲੱਖਣ ਪ੍ਰਾਪਤੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) 2026 ਲਈ ਆਨਲਾਈਨ ਅਰਜ਼ੀਆਂ ਅਤੇ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਦੇਸ਼ ਦਾ ਇੱਕ ਵੱਕਾਰੀ ਰਾਸ਼ਟਰੀ ਸਨਮਾਨ ਹੈ, ਜੋ 31 ਜੁਲਾਈ 2026 ਤੱਕ 18 ਸਾਲ ਤੋਂ ਘੱਟ ਉਮਰ ਦੇ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ, ਸਮਾਜ ਸੇਵਾ, ਵਾਤਾਵਰਣ ਸੁਰੱਖਿਆ, ਖੇਡਾਂ, ਕਲਾ, ਸੱਭਿਆਚਾਰ, ਵਿਗਿਆਨ ਅਤੇ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਦਿੱਤਾ ਹੋਵੇ।
ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਲਈ ਲੜਕੀਆਂ, ਕਮਜ਼ੋਰ ਵਰਗਾਂ, ਐਸ.ਸੀ./ਐਸ.ਟੀ. ਭਾਈਚਾਰਿਆਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਹਰ ਵਰਗ ਦੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕੇ।
ਹਿਮਾਂਸ਼ੂ ਜੈਨ ਨੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਹੈ ਅਤੇ ਰਾਸ਼ਟਰੀ ਪੁਰਸਕਾਰ ਪੋਰਟਲ ਰਾਹੀਂ ਅਰਜ਼ੀਆਂ 31 ਜੁਲਾਈ 2026 ਤੱਕ ਸਵੀਕਾਰ ਕੀਤੀਆਂ ਜਾਣਗੀਆਂ। ਨਿਰਧਾਰਤ ਸਮੇਂ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਯੋਗ ਬੱਚਿਆਂ, ਮਾਪਿਆਂ, ਅਧਿਆਪਕਾਂ, ਸਕੂਲਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਸਨਮਾਨ ਲਈ ਵੱਧ ਤੋਂ ਵੱਧ ਨਾਮਜ਼ਦਗੀਆਂ ਭੇਜਣੀਆਂ ਚਾਹੀਦੀਆਂ ਹਨ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਅਤੇ ਸਿਫ਼ਾਰਸ਼ਾਂ ਕੇਵਲ ਰਾਸ਼ਟਰੀ ਪੁਰਸਕਾਰ ਪੋਰਟਲ awards.gov.in ਰਾਹੀਂ ਹੀ ਆਨਲਾਈਨ ਭੇਜੀਆਂ ਜਾ ਸਕਦੀਆਂ ਹਨ।
ਪ੍ਰਾਪਤ ਅਧਿਕਾਰਿਕ ਜਾਣਕਾਰੀ ਅਨੁਸਾਰ।