• Tuesday, 23 June 2026
Logo Logo
Advertisement
ਸਨਮਤੀ ਵਿਮਲ ਜੈਨ ਸਕੂਲ ਵੱਲੋਂ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

28 Mar 2026 | 418 Views

ਸਨਮਤੀ ਵਿਮਲ ਜੈਨ ਸਕੂਲ ਵੱਲੋਂ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਜਗਰਾਉਂ: ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਸ਼ਰਧਾ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਕੀਤੀ ਗਈ। ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ ਵੱਲੋਂ ਸੰਗਤੀ ਰੂਪ ਵਿੱਚ ਭਜਨਾਂ ਦਾ ਗਾਇਨ ਕਰਕੇ ਨਵੇਂ ਸੈਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਣਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਨਮਤੀ ਸਕੂਲ ਦੇ ਵਿਦਿਆਰਥੀ ਹਰ ਸਾਲ ਵਿੱਦਿਅਕ ਖੇਤਰ ਵਿੱਚ ਉੱਚ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਖੇਡਾਂ, ਸੱਭਿਆਚਾਰਕ ਅਤੇ ਹੋਰ ਵਿੱਦਿਅਕ ਗਤੀਵਿਧੀਆਂ ਵਿੱਚ ਵੀ ਵੱਡੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਸਕੂਲ ਮੈਨੇਜਮੈਂਟ ਅਤੇ ਸਟਾਫ ਦੇ ਸਾਂਝੇ ਯਤਨਾਂ ਨਾਲ ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਕਾਰਨ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਦਾਖ਼ਲੇ ਲਈ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਿੰਸੀਪਲ ਨੇ ਦੱਸਿਆ ਕਿ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਸਕੂਲ ਨਾਲ ਜੁੜਨ।

ਉਨ੍ਹਾਂ ਹੋਰ ਦੱਸਿਆ ਕਿ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹੈ, ਜਿਸ ਵਿੱਚ ਛੋਟੇ ਬੱਚਿਆਂ ਲਈ ਸਮਾਰਟ ਕਲਾਸਾਂ, ਵੱਡੀਆਂ ਜਮਾਤਾਂ ਲਈ ਪ੍ਰੋਜੈਕਟਰ ਰਾਹੀਂ ਪੜ੍ਹਾਈ, ਵੱਖ-ਵੱਖ ਵਿਸ਼ਿਆਂ ਲਈ ਲੈਬਜ਼ ਅਤੇ ਗਰਮੀ ਦੇ ਮੌਸਮ ਨੂੰ ਦੇਖਦਿਆਂ ਸਾਰੇ ਕਲਾਸਰੂਮ ਏ.ਸੀ. ਕੀਤੇ ਗਏ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਆਵਾਜਾਈ ਲਈ ਨਵੀਆਂ ਬੱਸਾਂ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਸਕੂਲ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਂਵੀਰ ਜੈਨ ਅਤੇ ਉੱਪ ਪ੍ਰਧਾਨ ਕਾਂਤਾ ਸਿਗਲਾ ਨੇ ਕਿਹਾ ਕਿ ਸਨਮਤੀ ਸਕੂਲ ਇਲਾਕੇ ਦਾ ਸਭ ਤੋਂ ਪੁਰਾਣਾ ਅਤੇ ਭਰੋਸੇਯੋਗ ਸਿੱਖਿਆ ਸੰਸਥਾਨ ਹੈ, ਜਿੱਥੇ ਤਜਰਬੇਕਾਰ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਹਰ ਸਾਲ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਉਂਦੇ ਹੋਏ ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਹਾਸਲ ਕਰ ਰਹੇ ਹਨ।

ਇਸ ਸਮਾਗਮ ਵਿੱਚ ਸਕੂਲ ਸਟਾਫ ਅਤੇ ਹੋਰ ਹਾਜ਼ਰੀਨਾਂ ਵਿੱਚ ਸੋਨੀਆ ਕਪੂਰ, ਰਜਨੀ ਰਿਹਾਨ, ਨਿਧੀ ਜੈਨ, ਆਰਤੀ ਪਲਟਾ, ਸ਼ੈਲੀ ਗਾਬਾ, ਸ਼ਸ਼ੀ ਸ਼ਰਮਾ, ਸਰਿਤਾ ਠੁਕਰਾਲ, ਰਜਨੀ ਰਾਣੀ, ਆਰਤੀ ਗੁਪਤਾ, ਸਰਿਤਾ ਅੱਗਰਵਾਲ, ਅੰਜੂ ਕੌਸ਼ਲ, ਰਿਸ਼ੂ ਬਾਂਸਲ, ਅੰਕਿਤਾ ਗੁਪਤਾ, ਅਨੂ ਖੁਰਾਣਾ, ਗੁਰਮੀਤ ਕੌਰ, ਨਵਜੋਤ ਕੌਰ, ਪਲਕ ਸ਼ਰਮਾ, ਅਨੂ ਸ਼ਰਮਾ, ਪਰਮਜੀਤ ਕੌਰ, ਕੁਲਵਿੰਦਰ ਕੌਰ, ਪਾਇਲ ਗਰਗ, ਨਵੀਨ ਗੁਪਤਾ, ਕੁਲਦੀਪ ਕੌਰ, ਮਲਕੀਤ ਕੌਰ, ਰਿਪਲ ਰਾਣੀ, ਨਰਿੰਦਰ ਕੌਰ, ਪਰਮਿੰਦਰ ਬਾਵਾ, ਸਨੀ ਪਾਸੀਂ, ਸਰਬਜੀਤ ਸਿੰਘ ਧਾਲੀਵਾਲ, ਬੇਅੰਤ ਸਿੰਘ, ਇੰਦਰਜੀਤ ਸਿੰਘ, ਮਨੀਸ਼ ਕੁਮਾਰ ਅਤੇ ਵਿਨੋਦ ਕੁਮਾਰ ਆਦਿ ਸ਼ਾਮਲ ਸਨ।

ਸਮਾਗਮ ਦਾ ਸਮਾਪਨ ਧਾਰਮਿਕ ਮਾਹੌਲ ਵਿੱਚ ਹੋਇਆ ਅਤੇ ਨਵੇਂ ਸੈਸ਼ਨ ਲਈ ਉਤਸ਼ਾਹਪੂਰਣ ਸ਼ੁਰੂਆਤ ਕੀਤੀ ਗਈ।

Published on: 28 Mar 2026

Dinesh Sharma
📣 Share this post

Latest News