• Wednesday, 3 June 2026
Logo Logo
Advertisement
ਸੰਤ ਬਾਬਾ ਮੈਂਗਲ ਸਿੰਘ ਜੀ ਦੀ 17ਵੀਂ ਬਰਸੀ ਜਗਰਾਓਂ ਵਿਖੇ ਸ਼ਰਧਾ ਨਾਲ ਮਨਾਈ ਗਈ

18 May 2026 | 224 Views

ਸੰਤ ਬਾਬਾ ਮੈਂਗਲ ਸਿੰਘ ਜੀ ਦੀ 17ਵੀਂ ਬਰਸੀ ਜਗਰਾਓਂ ਵਿਖੇ ਸ਼ਰਧਾ ਨਾਲ ਮਨਾਈ ਗਈ

ਸੰਤ ਬਾਬਾ ਬਲਜੀਤ ਸਿੰਘ ਜੀ ਦੀ ਅਗਵਾਈ ਹੇਠ ਗੁਰਦੁਆਰਾ ਭੋਈ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਤੇ ਲਗੇ ਮੈਡੀਕਲ ਕੈਂਪ

ਜਗਰਾਓਂ (ਦਿਨੇਸ਼ ਸ਼ਰਮਾ/ ਸੰਜੀਵ ਮਲਹੋਤਰਾ) — ਗੁਰਦੁਆਰਾ ਨਾਨਕਸਰ ਦੇ ਮਹਾਨ ਸੰਤ ਬਾਬਾ ਮੈਂਗਲ ਸਿੰਘ ਜੀ ਦੀ ਸਲਾਨਾ 17ਵੀਂ ਬਰਸੀ ਜਗਰਾਓਂ ਦੇ ਗੁਰਦੁਆਰਾ ਭੋਈ ਸਾਹਿਬ ਵਿਖੇ ਸੰਤ ਬਾਬਾ ਬਲਜੀਤ ਸਿੰਘ ਜੀ ਦੀ ਅਗਵਾਈ ਵਿੱਚ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪੂਰੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਈ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ 15 ਮਈ ਤੋਂ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਉਪਰੰਤ ਗੁਰਦੁਆਰਾ ਨਾਨਕਸਰ ਦੇ ਰਾਗੀ, ਢਾਢੀ ਅਤੇ ਕਥਾ ਵਾਚਕਾਂ ਵੱਲੋਂ ਸੰਗਤਾਂ ਨੂੰ ਰਸਮਈ ਗੁਰਬਾਣੀ ਅਤੇ ਕਥਾ ਕੀਰਤਨ ਨਾਲ ਨਿਹਾਲ ਕੀਤਾ ਗਿਆ।

ਇਸ ਮੌਕੇ ਸੰਤ ਬਾਬਾ ਗੁਰਜੀਤ ਸਿੰਘ ਜੀ, ਸੰਤ ਬਾਬਾ ਗੁਰਚਰਨ ਸਿੰਘ ਜੀ, ਸੰਤ ਬਾਬਾ ਲੱਖਾ ਸਿੰਘ ਜੀ, ਸੰਤ ਬਾਬਾ ਸਤਨਾਮ ਸਿੰਘ ਜੀ ਅਤੇ ਮਹੰਤ ਬਾਬਾ ਹਰਬੰਸ ਸਿੰਘ ਜੀ ਸਮੇਤ ਨਾਨਕਸਰ ਦੇ ਹੋਰ ਸੰਤ ਮਹਾਂਪੁਰਖਾਂ ਦਾ ਸੰਤ ਬਾਬਾ ਬਲਜੀਤ ਸਿੰਘ ਜੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਬਲਜੀਤ ਸਿੰਘ ਜੀ ਨੇ ਕਿਹਾ ਕਿ ਸੰਤ ਬਾਬਾ ਮੈਂਗਲ ਸਿੰਘ ਜੀ ਨੇ ਆਪਣੀ ਪੂਰੀ ਉਮਰ ਸਿੱਖ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਵਿੱਚ ਸਮਰਪਿਤ ਕੀਤੀ। ਉਨ੍ਹਾਂ ਕਿਹਾ ਕਿ ਮਹਾਂਪੁਰਖਾਂ ਵੱਲੋਂ ਬੱਚਿਆਂ ਦੀ ਪੜ੍ਹਾਈ ਲਈ ਸਕੂਲ ਖੋਲ੍ਹੇ ਗਏ, ਲੋਕਾਂ ਦੀ ਸਹੂਲਤ ਲਈ ਸੜਕਾਂ ਬਣਵਾਈਆਂ ਗਈਆਂ ਅਤੇ ਲੋੜਵੰਦ ਲੜਕੀਆਂ ਦੇ ਵਿਆਹਾਂ ਵਿੱਚ ਵੀ ਸਹਿਯੋਗ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਜ ਸੇਵੀ ਕਾਰਜ ਅੱਜ ਵੀ ਨਿਰੰਤਰ ਜਾਰੀ ਹਨ।

ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਬਾਬਾ ਮੈਂਗਲ ਸਿੰਘ ਜੀ ਦੀ ਸਲਾਨਾ ਬਰਸੀ ਕੈਨੇਡਾ ਦੇ ਐਬਸਟਫੋਰਡ (ਬੀਸੀ) ਸਥਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ 22 ਮਈ ਤੋਂ ਸ਼ੁਰੂ ਹੋਵੇਗੀ, ਜਿੱਥੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 24 ਮਈ ਨੂੰ ਭੋਗ ਪਾਏ ਜਾਣਗੇ। ਇਸ ਤੋਂ ਇਲਾਵਾ ਅਮਰੀਕਾ, ਇੰਗਲੈਂਡ ਅਤੇ ਆਸਟ੍ਰੇਲੀਆ ਵਿੱਚ ਵੀ ਮਹਾਂਪੁਰਖਾਂ ਦੀ ਯਾਦ ਵਿੱਚ ਸਲਾਨਾ ਸਮਾਗਮ ਕਰਵਾਏ ਜਾਣਗੇ।

ਇਸ ਮੌਕੇ ਸੁਖਚੈਨ ਸਿੰਘ, ਪ੍ਰੀਤਮ ਸਿੰਘ ਧਾਲੀਵਾਲ, ਸੁਖਮਿੰਦਰ ਸਿੰਘ ਭਗੋਰੀਆ, ਮਨਜਿੰਦਰ ਸਿੰਘ ਕੈਨੇਡਾ, ਜਗਦੇਵ ਸਿੰਘ ਨੋਟਾ ਕੈਨੇਡਾ, ਜਗਜੀਤ ਸਿੰਘ ਫਟੇਲਾ ਕੈਨੇਡਾ, ਜੋਰਾ ਸਿੰਘ ਅਹਿਮਦਗੜ੍ਹ, ਭੋਲਾ ਸਿੰਘ ਕੁਹਾੜਾ, ਸੁਖਦੇਵ ਸਿੰਘ ਧਵਨ ਅਮਰੀਕਾ, ਕੁਲਵੰਤ ਸਿੰਘ ਕਾਉਂਕੇ ਅਤੇ ਸਮੂਹ ਗੁਰਦੁਆਰਾ ਭੋਈ ਸਾਹਿਬ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀ।

Published on: 18 May 2026

Dinesh Sharma
📣 Share this post

Latest News